ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਮਿਤੀ 31-01-2026 ਨੂੰ ਜ਼ਿਲ੍ਹਾ ਜਲੰਧਰ ਸਮੇਤ ਵਿੱਚ ਵਿਸ਼ਾਲ ਸ਼ੋਭਾ ਯਾਤਰਾ ਕੱਢੀ ਜਾ ਰਹੀ ਹੈ। ਇਸ ਕਰਕੇ ਸ਼ਹਿਰ ਦੇ ਵਿੱਚ ਟ੍ਰੈਫਿਕ ਦੇ ਕਈ ਰੂਟ ਡਾਇਵਰਟ ਕੀਤੇ ਗਏ ਹਨ। ਇਸ ਲਈ ਇਸ ਦਿਨ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਅਤੇ ਸਕੂਲਾਂ/ਕਾਲਜਾਂ ਦੇ ਵਿਦਿਆਰਥੀਆਂ ਦੀ ਸੁਵਿਧਾ/ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਜ਼ਿਲ੍ਹਾ ਜਲੰਧਰ ਦੇ ਅਧੀਨ ਆਉਂਦੇ ਸਾਰੇ ਸਰਕਾਰੀ/ਗੈਰ ਸਰਕਾਰੀ ਸਕੂਲਾਂ/ਕਾਲਜਾਂ ਵਿੱਚ ਮਿਤੀ 31-01-2026 ਨੂੰ ਅੱਧੇ ਦਿਨ ਦੀ ਛੁੱਟੀ ਪ੍ਰਵਾਨ ਕੀਤੀ ਜਾਂਦੀ ਹੈ।