ਫਗਵਾੜਾ 4 ਅਪ੍ਰੈਲ (ਸ਼ਿਵ ਕੋੜਾ) ਸ੍ਰੀ ਗੁਰੂ ਰਵਿਦਾਸ ਧਾਮ ਪ੍ਰਬੰਧਕ ਕਮੇਟੀ ਪਿੰਡ ਗੰਢਵਾਂ ਵਲੋਂ ਪਿੰਡ ਦੇ ਵਿਕਾਸ ਕਾਰਜਾਂ ਅਤੇ ਗੁਰਦੁਆਰਾ ਸਾਹਿਬ ਦੀ ਸੇਵਾ ਵਿਚ ਦਿੱਤੇ ਵਢਮੁੱਲੇ ਸਹਿਯੋਗ ਸਦਕਾ ਪ੍ਰਵਾਸੀ ਭਾਰਤੀ ਰਾਮਪਾਲ ਝੱਲੀ (ਯੂ.ਕੇ.) ਨੂੰ ਵਿਸ਼ੇਸ਼ ਤੌਰ ਤੇ ਸਨਮਾਨਤ ਕੀਤਾ ਗਿਆ। ਕਮੇਟੀ ਪ੍ਰਧਾਨ ਮਨਜੀਤ ਮਾਨ ਨੇ ਸੰਬੋਧਨ ਕਰਦਿਆਂ ਕਿਹਾ ਕਿ ਸ੍ਰੀ ਰਾਮਪਾਲ ਝੱਲੀ ਦੇ ਪਰਿਵਾਰ ਵਲੋਂ ਪਿੰਡ ਦੇ ਵਿਕਾਸ ਅਤੇ ਗੁਰੂ ਘਰ ਦੀ ਸੇਵਾ ਵਿਚ ਵੱਧਚੜ੍ਹ ਕੇ ਯੋਗਦਾਨ ਪਾਇਆ ਜਾ ਰਿਹਾ ਹੈ ਜਿਸਦੇ ਲਈ ਕਮੇਟੀ ਉਹਨਾਂ ਦੇ ਸਮੁੱਚੇ ਪਰਿਵਾਰ ਦਾ ਧੰਨਵਾਦ ਕਰਦੀ ਹੈ। ਰਾਮਪਾਲ ਝੱਲੀ ਨੇ ਸਨਮਾਨ ਲਈ ਸਮੂਹ ਕਮੇਟੀ ਮੈਂਬਰਾਂ ਦਾ ਧੰਨਵਾਦ ਕੀਤਾ ਅਤੇ ਭਰੋਸਾ ਦਿੱਤਾ ਕਿ ਭਵਿੱਖ ਵਿਚ ਵੀ ਉਹ ਪਿੰਡ ਦੇ ਵਿਕਾਸ ਅਤੇ ਗੁਰਦੁਆਰਾ ਸਾਹਿਬ ਦੀ ਬਿਹਤਰੀ ਲਈ ਹਰ ਸੰਭਵ ਸਹਿਯੋਗ ਕਰਦੇ ਰਹਿਣਗੇ। ਇਸ ਮੋਕੇ ਐਡਵੋਕੇਟ ਕੁਲਦੀਪ ਭੱਟੀ, ਮਦਨ ਲਾਲ ਸਾਬਕਾ ਸਰਪੰਚ, ਝਲਮਲ ਰਾਮ, ਰਮਨਦੀਪ ਰਾਮਜੀ, ਗੁਲਾਬ ਚੰਦ, ਡਾ. ਪਰਮਜੀਤ, ਸਤਪਾਲ, ਨਵੀਨ ਬੱਧਣ, ਮਨਜਿੰਦਰ ਕੁਮਾਰ, ਅਵਤਾਰ ਸਿੰਘ ਆਦਿ ਕਮੇਟੀ ਮੈਂਬਰਾਂ ਤੋਂ ਇਲਾਵਾ ਜੀਤ ਰਾਮ, ਡਾ. ਅਮਨ, ਡਾ. ਅਸ਼ੋਕ ਤੇ ਹੋਰ ਪਿੰਡ ਵਾਸੀ ਹਾਜਰ ਸਨ।

 

Disclaimer : यह खबर उदयदर्पण न्यूज़ को सोशल मीडिया के माध्यम से प्राप्त हुई है। उदयदर्पण न्यूज़ इस खबर की आधिकारिक तौर पर पुष्टि नहीं करता है। यदि इस खबर से किसी व्यक्ति अथवा वर्ग को आपत्ति है, तो वह हमें संपर्क कर सकते हैं।