ਫਗਵਾੜਾ 23 ਅਪ੍ਰੈਲ (ਸ਼ਿਵ ਕੋੜਾ) ਸੂਫੀ ਸੰਤ 1008 ਬਾਬਾ ਪੂਰਨ ਸਿੰਘ (86) ਗੁਰਦੁਆਰਾ ਸਾਹਿਬ (ਸੱਚਾ ਦਰਬਾਰ) ਪਿੰਡ ਜਲਵ੍ਹੇੜਾ ਜਿਲ੍ਹਾ ਹੁਸ਼ਿਆਰਪੁਰ ਜੋ ਕਿ ਬੀਤੀ 14 ਅਪ੍ਰੈਲ ਨੂੰ ਆਪਣੀ ਸੰਸਾਰਿਕ ਯਾਤਰਾ ਪੂਰਣ ਕਰਦੇ ਹੋਏ ਦੇਹ ਤਿਆਗ ਕਰਕੇ ਗੁਰੂ ਚਰਨਾਂ ਵਿਚ ਜਾ ਵਿਰਾਜੇ ਹਨ, ਉਹਨਾਂ ਦੇ ਨਮਿਤ ਸ੍ਰੀ ਅਖੰਡ ਪਾਠ ਸਾਹਿਬ ਦਾ ਭੋਗ ਅਤੇ ਅੰਤਮ ਅਰਦਾਸ ਮਿਤੀ 26 ਅਪ੍ਰੈਲ ਦਿਨ ਮੰਗਲਵਾਰ ਨੂੰ ਉਹਨਾਂ ਦੇ ਜੱਦੀ ਪਿੰਡ ਮਲਕਪੁਰ ਤਹਿਸੀਲ ਫਗਵਾੜਾ ਵਿਖੇ ਹੋਵੇਗੀ। ਵਧੇਰੇ ਜਾਣਕਾਰੀ ਦਿੰਦੇ ਹੋਏ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਸੂਫੀ ਸੰਤ 1008 ਬਾਬਾ ਪੂਰਨ ਸਿੰਘ ਜੀ ਨੇ ਸਾਰੀ ਜ਼ਿੰਦਗੀ ਅਕਾਲ ਪੁਰਖ ਦੀ ਨਾਮ ਸਿਮਰਨ ਅਤੇ ਦੀਨ ਦੁਖੀਆਂ ਦੀ ਸੇਵਾ ਨੂੰ ਸਮਰਪਿਤ ਕੀਤੀ। ਉਹਨਾਂ ਸਮੂਹ ਇਲਾਕਾ ਨਿਵਾਸੀਆਂ ਨੂੰ ਭੋਗ ਅਤੇ ਅੰਤਮ ਅਰਦਾਸ ਵਿਚ ਸ਼ਾਮਲ ਹੋਣ ਦੀ ਪੁਰਜੋਰ ਅਪੀਲ ਵੀ ਕੀਤੀ।
Disclaimer : यह खबर उदयदर्पण न्यूज़ को सोशल मीडिया के माध्यम से प्राप्त हुई है। उदयदर्पण न्यूज़ इस खबर की आधिकारिक तौर पर पुष्टि नहीं करता है। यदि इस खबर से किसी व्यक्ति अथवा वर्ग को आपत्ति है, तो वह हमें संपर्क कर सकते हैं।