
ਧੰਨ ਧੰਨ ਸਾਹਿਬ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਅਤੇ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ, ਤੇ ਭਾਈ ਦਿਆਲ ਦਾਸ ਜੀ ਦੇ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਦਾ ਆਯੋਜਨ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਨਕੋਦਰ ਵਿਖੇ ਪੂਰੀ ਸ਼ਰਧਾ ਅਤੇ ਉਤਸ਼ਾਹ ਨਾਲ ਕਰਵਾਇਆ ਗਿਆ। ਸ਼੍ਰੀ ਰਹਿਰਾਸ ਸਾਹਿਬ ਜੀ ਦੇ ਪਾਠ ਉਪਰੰਤ ਹੈਡ ਗ੍ਰੰਥੀ ਭਾਈ ਗੁਰਸ਼ਰਨ ਸਿੰਘ ਜੀ ਵੱਲੋਂ ਨੌਵੇਂ ਪਾਤਸ਼ਾਹ ਜੀ ਦੀ ਜੀਵਨੀ ਤੇ ਚਾਨਣ ਪਾਇਆ ਅਤੇ ਹਜ਼ੂਰੀ ਰਾਗੀ ਭਾਈ ਮਨਪ੍ਰੀਤ ਸਿੰਘ ਜੀ ਅਤੇ ਭਾਈ ਬਲਦੇਵ ਸਿੰਘ ਬੁਲੰਦਪੁਰੀ ਜੀ ਅਤੇ ਕਥਾਵਾਚਕ ਭਾਈ ਜਸਵੰਤ ਸਿੰਘ ਪਰਵਾਨਾ ਜੀ ਅਤੇ ਮੁੱਖ ਤੌਰ ਤੇ ਬੀਬੀਆਂ ਦੀਆਂ ਸਮੂਹ ਸੁਖਮਨੀ ਸੇਵਾ ਸੁਸਾਇਟੀਆਂ ਨਗਰ ਨਿਵਾਸੀ ਨਕੋਦਰ ਸੰਗਤਾਂ ਜਿਵੇਂ ਕਿ ਪ੍ਰੀਤ ਨਗਰ,ਦਸ਼ਮੇਸ਼ ਦਰਬਾਰ ਕਰਤਾਰ ਨਗਰ, ਸੁੰਦਰ ਨਗਰ,ਮੁਹਲਾ ਰਾਮਗੜ੍ਹੀਆ ਅਤੇ ਰੇਲਵੇ ਰੋਡ ਅਤੇ ਅੱਡਾ ਮਹਿਤਪੁਰ, ਅਤੇ ਗੁਰੂ ਨਾਨਕਪੁਰਾ ਅਤੇ ਮੁੱਹਲਾ ਗੁਰੂ ਤੇਗ ਬਹਾਦਰ ਅਤੇ ਸਮੂਹ ਨਕੋਦਰ ਨਿਵਾਸੀ ਸੰਗਤਾਂ ਨੇ ਰਲ ਮਿਲ ਕੇ ਕੀਰਤਨ ਅਤੇ ਕਥਾ ਕਰਕੇ ਧੰਨ ਧੰਨ ਸਾਹਿਬ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸੰਪੂਰਨ ਬਾਣੀ ਤੇ ਸੰਗਤੀ ਰੂਪ ਵਿੱਚ ਗੁਰਬਾਣੀ ਨਾਲ ਜੋੜਿਆ ਗਿਆ।
ਇਹਨਾਂ ਗੁਰਮਤਿ ਸਮਾਗਮਾਂ ਦੇ ਦੌਰਾਨ ਧੰਨ ਧੰਨ ਸਾਹਿਬ ਸ਼੍ਰੀ ਗੁਰੂ ਤੇਗ ਬਹਾਦੁਰ ਸਾਹਿਬ ਜੀ ਦੇ 350ਸਾਲਾ ਸ਼ਹੀਦੀ ਪੁਰਬ ਨੂੰ ਸਮਰਪਿਤ ਡਾ.ਰਵਿੰਦਰਪਾਲ ਸਿੰਘ ਚਾਵਲਾ ਜੀ ਵਲੋਂ ਲਿਖਤ ਧਾਰਮਿਕ ਪੁਸਤਕ “ਦਰਵੇਸ਼ ਯੋਧਾ” ਧਰ ਪਈਏ ਧਰਮ ਨ ਛੋੜੀਐ, ਗੁਰੂ ਗ੍ਰੰਥ ਸਾਹਿਬ ਜੀ ਨੂੰ ਭੇਟ ਕਰਨ ਉਪਰੰਤ ਰਿਲੀਜ਼ ਭਾਈ ਜਸਵੰਤ ਸਿੰਘ ਪਰਵਾਨਾ ਜੀ ਤੇ ਧਾਰਮਿਕ ਤੇ ਰਾਜਨੀਤਕ ਪਤਵੰਤੇ ਸੱਜਣਾਂ ਵੱਲੋਂ ਕੀਤੀ ਗਈ ਉਪਰੰਤ ਸੰਗਤਾਂ ਨੂੰ ਸਨਮਾਨਿਤ ਕਰਦੇ ਹੋਏ ਭੇਟ ਕੀਤੀ ਗਈ। ਇਸ ਸਮਾਗਮ ਵਿੱਚ ਮੁੱਖ ਤੌਰ ਤੇ ਹਰ ਗੁਰਦੁਆਰਾ ਸਾਹਿਬਾਨ ਦੇ ਹੈਡ ਗ੍ਰੰਥੀ ਸਾਹਿਬਾਨ ਨੂੰ ਅਤੇ ਹਰ ਗੁਰਦੁਆਰਾ ਸਾਹਿਬ ਦੇ ਕਮੇਟੀ ਮੈਂਬਰਾਂ ਨੂੰ ਵੀ ਸਰੋਪੇ ਨਾਲ ਸਨਮਾਨ ਦਿੱਤਾ ਗਿਆ ਅਤੇ ਮੁੱਖ ਤੌਰ ਤੇ ਜਥੇਦਾਰ ਗੁਰਪ੍ਰਤਾਪ ਸਿੰਘ ਵਡਾਲਾ, ਮੁਨੀਸ਼ ਧੀਰ ਅਤੇ ਹੋਰ ਵੀ ਪਾਰਟੀਆਂ ਦੇ ਸੀਨੀਅਰ ਲੀਡਰ ਅਤੇ ਵਰਕਰ ਹਾਜ਼ਰ ਸਨ।ਇਹਨਾਂ ਸਮਾਗਮਾਂ ਦਾ ਮੁੱਖ ਉਦੇਸ਼ ਮਨੁੱਖਤਾ ਦੀ ਸੇਵਾ ਕਰਨਾ ਅਤੇ ਨੌਵੇਂ ਪਾਤਸ਼ਾਹ ਅਤੇ ਉਨ੍ਹਾਂ ਦੇ ਨਾਲ ਹੋਏ ਸ਼ਹੀਦਾਂ ਦੀ ਅਦੁੱਤੀ ਕੁਰਬਾਨੀ ਨੂੰ ਯਾਦ ਕਰਦਿਆਂ ਸ਼ਰਧਾ ਦੇ ਫੁੱਲ ਭੇਟ ਕਰਨਾ ਸੀ, ਜਿਨ੍ਹਾਂ ਨੇ ਧਰਮ ਅਤੇ ਮਾਨਵੀ ਕਦਰਾਂ-ਕੀਮਤਾਂ ਦੀ ਰਾਖੀ ਲਈ ਆਪਣਾ ਸਭ ਕੁਝ ਨਿਛਾਵਰ ਕਰ ਦਿੱਤਾ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ‘ਤੇ ਚੱਲਦਿਆਂ, ਲੋੜਵੰਦਾਂ ਦੀ ਮਦਦ ਕਰਨ ਦਾ ਇੱਕ ਉੱਤਮ ਸਾਧਨ ਹੈ, ਇਹਨਾਂ ਸਮਾਗਮਾਂ ਵਿੱਚ ਸਮੂਹ ਸੰਗਤਾਂ ਨੂੰ ਵੱਧ-ਚੜ੍ਹ ਕੇ ਹਿੱਸਾ ਲੈਣਾ ਚਾਹੀਦਾ ਹੈ। ਇਹਨਾਂ ਸਮਾਗਮਾਂ ਵਿੱਚ ਸਹਿਯੋਗ ਕਰਨ ਲਈ ਸਮੂਹ ਸੰਗਤਾਂ ਦਾ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸਮੂਹ ਪ੍ਰਬੰਧਕ ਕਮੇਟੀ ਵੱਲੋਂ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ ਜਾਂਦਾ ਹੈ। ਇਸ ਗੁਰਮਤਿ ਸਮਾਗਮ ਵਿੱਚ ਨਕੋਦਰ ਨਿਵਾਸੀ ਨੌਜਵਾਨਾਂ ਨੇ ਵਿਸ਼ੇਸ਼ ਦਿਲਚਸਪੀ ਦਿਖਾਈ ਅਤੇ ਲੰਗਰਾਂ ਨੂੰ ਵਰਤਾਉਣ ਦੀ ਸੇਵਾ ਵਿੱਚ ਹਿੱਸਾ ਪਾਇਆ ਗਿਆ ਇਹਨਾਂ ਨੌਜਵਾਨਾਂ ਕਰਕੇ ਜੋ ਕਿ ਆਉਣ ਵਾਲੀ ਪੀੜ੍ਹੀ ਵਿੱਚ ਸੇਵਾ ਭਾਵਨਾ ਅਤੇ ਸਮਾਜ ਪ੍ਰਤੀ ਜ਼ਿੰਮੇਵਾਰੀ ਦੇ ਅਹਿਸਾਸ ਨੂੰ ਦਰਸਾਉਂਦਾ ਹੈ ਗੁਰਮਤਿ ਸਮਾਗਮ ਦਾ ਲਾਈਵ ਯੂਟਿਊਬ ਅਤੇ ਫੇਸਬੁਕ ਤੇ ਵੀ ਕੀਤਾ ਗਿਆ।