ਚੰਡੀਗੜ੍ਹ : ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ‘ਤੇ ਆਪਣਾ ਕਬਜ਼ਾ ਕਰਨ ਦੇ ਲਈ ਕੇਂਦਰ ਸਰਕਾਰ ਦੇ ਵਲੋਂ ਇੱਕ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਇਸ ਨੋਟੀਫਿਕੇਸ਼ਨ ਦੇ ਮੁਤਾਬਿਕ, ਚੰਡੀਗੜ੍ਹ ਵਿਚਲੇ ਹਜ਼ਾਰਾਂ ਮੁਲਾਜ਼ਮਾਂ ਤੇ ਹੁਣ ਕੇਂਦਰੀ ਨਿਯਮ ਲਾਗੂ ਹੋਣਗੇ।ਖ਼ਬਰਾਂ ਦੀ ਮੰਨੀਏ ਤਾਂ, ਪੰਜਾਬ ਦੇ ਹੱਕਾਂ ‘ਤੇ ਇੱਕ ਹੋਰ ਡਾਕਾ ਮਾਰਦਿਆਂ ਕੇਂਦਰ ਸਰਕਾਰ ਦੇ ਵਲੋਂ ਚੰਡੀਗੜ੍ਹ ਵਿਚਲੇ ਮੁਲਾਜ਼ਮਾਂ ਤੇ ਕੇਂਦਰੀ ਨਿਯਮ ਲਾਗੂ ਕਰਨ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਜਾਣਕਾਰੀ ਦੇ ਮੁਤਾਬਕ, ਇਹ ਨੋਟੀਫਿਕੇਸ਼ਨ ਦੇ ਵਿੱਚ ਦੱਸੇ ਨਿਯਮ ਪਰਸੋ ਯਾਨੀਕਿ 1 ਅਪ੍ਰੈਲ ਤੋਂ ਲਾਗੂ ਹੋਣਗੇ।ਦੱਸ ਦਈਏ ਕਿ, ਪੰਜਾਬ ਸਰਕਾਰ ਤੋਂ ਇਲਾਵਾ ਵਿਰੋਧੀ ਧਿਰਾਂ ਨੇ ਕੇਂਦਰ ਦੇ ਇਸ ਫ਼ੈਸਲੇ ਦਾ ਵਿਰੋਧ ਕੀਤਾ ਸੀ, ਪਰ ਵਿਰੋਧ ਦੇ ਬਾਵਜੂਦ ਕੇਂਦਰ ਨੇ ਆਪਣੀ ਮਰਜ਼ੀ ਕਰਦਿਆਂ ਚੰਡੀਗੜ੍ਹ ਦੇ ਮੁਲਾਜ਼ਮਾਂ ਤੇ ਕੇਂਦਰੀ ਨਿਯਮ ਲਾਗੂ ਕਰਨ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ।ਦੱਸਣਾ ਬਣਦਾ ਹੈ ਕਿ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵਲੋਂ ਲੰਘੇ ਦਿਨੀਂ ਚੰਡੀਗੜ੍ਹ ਵਿਖੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕਰਨ ਮਗਰੋਂ ਆਪਣੇ ਸੰਬੋਧਨ ਵਿੱਚ ਚੰਡੀਗੜ੍ਹ ਦੇ ਮੁਲਾਜ਼ਮਾਂ ਨੂੰ ਕੇਂਦਰੀ ਘੇਰੇ ਅਧੀਨ ਲਿਆਉਣ ਦਾ ਬਿਆਨ ਦਿੱਤਾ ਸੀ ਅਤੇ ਸੇਵਾਮੁਕਤੀ ਦੀ ਉਮਰ 58 ਤੋਂ ਵਧਾ ਕੇ 60 ਸਾਲ ਕਰਨ ਦਾ ਐਲਾਨ ਕੀਤਾ ਸੀ।ਕੇਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਐਲਾਨ ਤੋਂ ਠੀਕ 2 ਦਿਨਾਂ ਬਾਅਦ ਹੀ ਕੇਂਦਰ ਸਰਕਾਰ ਨੇ ਚੰਡੀਗੜ੍ਹ ਦੇ ਮੁਲਾਜ਼ਮਾਂ ਤੇ ਕੇਂਦਰੀ ਨਿਯਮ ਲਾਗੂ ਕਰਨ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਦੂਜੇ ਪਾਸੇ ਕੁੱਝ ਮੁਲਾਜ਼ਮ ਜਥੇਬੰਦੀਆਂ ਵੀ ਕੇਂਦਰ ਸਰਕਾਰ ਦੇ ਇਸ ਫ਼ੈਸਲੇ ਦਾ ਵਿਰੋਧ ਕਰ ਰਹੀਆਂ ਹਨ।

 

Disclaimer : यह खबर उदयदर्पण न्यूज़ को सोशल मीडिया के माध्यम से प्राप्त हुई है। उदयदर्पण न्यूज़ इस खबर की आधिकारिक तौर पर पुष्टि नहीं करता है। यदि इस खबर से किसी व्यक्ति अथवा वर्ग को आपत्ति है, तो वह हमें संपर्क कर सकते हैं।