Sliderपंजाब

ਹੜਤਾਲ ਤੇ ਗਏ ਮੁਲਾਜ਼ਮਾਂ ਦੀਆਂ ਮੰਗਾਂ ਜਲਦ ਤੋ ਜਲਦ ਮੰਨੀਆਂ ਜਾਣ: ਰਜਿੰਦਰ ਬੇਰੀ

ਜਿਲਾ ਕਾਂਗਰਸ ਕਮੇਟੀ ਸ਼ਹਿਰੀ ਦੇ ਪ੍ਰਧਾਨ ਅਤੇ ਸਾਬਕਾ ਵਿਧਾਇਕ ਰਜਿੰਦਰ ਬੇਰੀ ਨੇ ਬਿਆਨ ਜਾਰੀ ਕਰਦਿਆਂ ਹੋਇਆ ਕਿਹਾ ਕਿ ਨਗਰ ਨਿਗਮ ਜਲੰਧਰ ਦੇ ਮੁਲਾਜ਼ਮ ਜੋ ਹੜਤਾਲ ਤੇ ਹਨ, ਸਰਕਾਰ ਨੂੰ ਚਾਹੀਦਾ ਹੈ ਕਿ ਸ਼ਹਿਰ ਵਿਚ ਸਾਫ਼ ਸਫ਼ਾਈ ਦੀ ਵਿਵਸਥਾ ਨੂੰ ਦੇਖਦਿਆ ਹੋਇਆ ਉਨਾਂ ਦੀ ਮੰਗਾਂ ਜਲਦ ਤੋ ਜਲਦ ਮੰਨੀਆਂ ਜਾਣ, ਸ਼ਹਿਰ ਵਿਚ ਥਾਂ ਥਾਂ ਤੇ ਕੂੜੇ ਦੇ ਢੇਰ ਲੱਗ ਗਏ ਹਨ, ਜੇਕਰ ਬਰਸਾਤ ਪੈ ਗਈ ਤਾਂ ਸ਼ਹਿਰ ਦੇ ਹਾਲਾਤ ਬਦ ਤੋ ਬਦਤਰ ਹੋ ਜਾਣਗੇ, ਗੰਭੀਰ ਬਿਮਾਰੀਆਂ ਫੈਲਣ ਦਾ ਡਰ ਹੈ । ਇਸ ਦੇ ਨਾਲ ਨਾਲ ਡਿਪਟੀ ਕਮਿਸ਼ਨਰ ਦਫਤਰ ਵਿੱਚ ਵੀ ਕਾਫ਼ੀ ਦਿਨਾਂ ਤੋ ਹੜਤਾਲ ਚੱਲ ਰਹੀ ਹੈ । ਜਿਸ ਨਾਲ ਆਮ ਜਨਤਾ ਨੂੰ ਕਾਫੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਲੋਕਾਂ ਨੂੰ ਆਪਣੇ ਕੰਮ ਕਰਵਾਉਣ ਵਿੱਚ ਤੰਗੀ ਆ ਰਹੀ ਹੈ । ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਚੋਣਾਂ ਤੋ ਪਹਿਲਾ ਕਹਿੰਦੇ ਹੁੰਦੇ ਸੀ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਓ ਤਾਂ ਕਿਸੇ ਮਹਿਕਮੇ ਨੂੰ ਹੜਤਾਲ ਨਹੀ ਕਰਨੀ ਪਵੇਗੀ ਕਿਸੇ ਨੂੰ ਧਰਨਾ ਨਹੀ ਲਗਾਉਣਾ ਪਵੇਗਾ ਪਰ ਅੱਜ ਸਾਰੇ ਪੰਜਾਬ ਦੇ ਵੱਖ ਵੱਖ ਮਹਿਕਮੇ ਦੇ ਮੁਲਾਜ਼ਮ ਹੜਤਾਲਾ ਉਪਰ ਬੈਠੇ ਰਹੇ ਹਨ । ਸਰਕਾਰ ਨੂੰ ਚਾਹੀਦਾ ਇਨਾਂ ਮੁਲਾਜ਼ਮਾਂ ਦੀਆਂ ਮੰਗਾਂ ਜਲਦ ਤੋ ਜਲਦ ਮੰਗੀਆਂ ਜਾਣ ਤਾਂ ਜੋ ਸ਼ਹਿਰ ਦੀ ਸਫਾਈ ਵਿਵਸਥਾ ਠੀਕ ਹੋ ਸਕੇ

Related Articles

Back to top button