ਮਸਤੂਆਣਾ ਸਾਹਿਬ, 26 ਨਵੰਬਰ (ਦਮਦਮੀ)
ਅਕਾਲ ਕਾਲਜ ਕੌਂਸਲ ਮਸਤੂਆਣਾ ਸਾਹਿਬ (ਸੰਗਰੂਰ) ਦੇ ਸਕੱਤਰ ਜਸਵੰਤ ਸਿੰਘ ਖਹਿਰਾ ਨੇ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ ਬਣਾਏ 3 ਕਾਲੇ ਕਾਨੂੰਨਾਂ ਨੂੰ ਵਾਪਿਸ ਲੈਣ ਲਈ ਦਿੱਲੀ ਦੀਆਂ ਸਰਹੱਦਾਂ ਤੇ ਸੰਯੁਕਤ ਕਿਸਾਨ ਮੋਰਚਾ ਅਤੇ ਭਾਰਤ ਦੀਆਂ ਕੁੱਲ ਕਿਸਾਨ, ਖੇਤ ਮਜ਼ਦੂਰ ਜਥੇਬੰਦੀਆਂ ਦੀ ਅਗਵਾਈ ਵਿੱਚ ਸਾਲ 2020-2021 ਦੌਰਾਨ 14 ਮਹੀਨੇ ਚੱਲੇ ਸੰਘਰਸ਼ ਚੋ 800 ਦੇ ਕਰੀਬ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦੀਆਂ ਸ਼ਹਾਦਤਾਂ ਹੋਈਆਂ ਸਨ। ਉਹਨਾਂ ਸ਼ਹੀਦਾਂ ਦੇ ਪਰਿਵਾਰਾਂ ਵੱਲੋਂ ਮਿਲੀਆਂ ਸਰਕਾਰੀ ਨੌਕਰੀਆਂ ਲਈ, ਵੱਖ-ਵੱਖ ਸੰਸਥਾਵਾਂ ਵੱਲੋਂ ਮਿਲੇ ਭਰਭੂਰ ਸਹਿਯੋਗ ਲਈ ਮਿਤੀ 1 ਦਸੰਬਰ ਦਿਨ ਐਤਵਾਰ ਨੂੰ (ਇਹ ਸੰਘਰਸ਼ ਦਿੱਲੀ ਵਿਖੇ ਮਿਤੀ 26 ਨਵੰਬਰ 2019 ਨੂੰ ਸ਼ੁਰੂ ਹੋਇਆ ਸੀ ) ਸੰਘਰਸ਼ ਦੀ ਵਰ੍ਹੇਗੰਢ ਮਨਾਉਣ, ਸ਼ਹੀਦ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਨੂੰ ਸ਼ਰਧਾਂਜਲੀ ਭੇਂਟ ਕਰਨ ਲਈ ਗੁਰਦੁਆਰਾ ਯਾਦਗਾਰ ਮਾਤਾ ਭੋਲੀ ਕੌਰ ਜੀ ਮਸਤੂਆਣਾ ਸਾਹਿਬ (ਸੰਗਰੂਰ) ਵਿਖੇ ਸਵੇਰੇ 10 ਵਜੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ। ਇਸ ਮੌਕੇ ਪੰਜ ਪਿਆਰਿਆਂ ਵੱਲੋਂ ਸ਼ਹੀਦਾਂ ਦੀ ਯਾਦਗਾਰ ਦਾ ਨੀਂਹ ਪੱਥਰ 12 ਵਜੇ ਰੱਖਿਆ ਜਾਵੇਗਾ। ਇਸ ਤੋਂ ਇਲਾਵਾ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੈਨੇਜਿੰਗ ਟਰੱਸਟੀ ਡਾਕਟਰ ਐੱਸ ਪੀ ਸਿੰਘ ਉਬਰਾਏ ਦੇ ਸਹਿਯੋਗ ਨਾਲ ਅੱਖਾਂ ਦਾ ਮੁਫ਼ਤ ਅਪ੍ਰੇਸ਼ਨ ਅਤੇ ਚੈੱਕ-ਅੱਪ ਕੈਂਪ ਵੀ 10 ਤੋਂ 2 ਵਜੇ ਤੱਕ ਲਗਾਇਆ ਜਾਵੇਗਾ। ਕੈਂਪ ਦੌਰਾਨ ਅੱਖਾਂ ਦੇ ਲੈਨਜ਼ ਪਾਏ ਜਾਣਗੇ। ਐਨਕਾਂ ਅਤੇ ਦਵਾਈਆਂ ਮੁਫ਼ਤ ਦਿੱਤੀਆਂ ਜਾਣਗੀਆਂ। ਸ਼ਹੀਦ ਪਰਿਵਾਰਾਂ ਨਾਲ ਸਬੰਧਿਤ ਦੂਰ ਦੇ ਅਪ੍ਰੇਸ਼ਨ ਵਾਲੇ ਮਰੀਜਾਂ ਲਈ ਰਹਿਣ ਦਾ ਅਤੇ ਖਾਣੇ ਦਾ ਪ੍ਰਬੰਧ ਅਕਾਲ ਕਾਲਜ ਕੌਂਸਲ ਮਸਤੂਆਣਾ ਸਾਹਿਬ ਵਿਖੇ ਹੋਵੇਗਾ।
ਫੋਟੋ ਕੈਪਸਨ – ਅਕਾਲ ਕਾਲਜ ਕੌਂਸਲ ਮਸਤੂਆਣਾ ਸਾਹਿਬ ਦੇ ਸਕੱਤਰ ਜਸਵੰਤ ਸਿੰਘ ਖਹਿਰਾ ਜਾਣਕਾਰੀ ਦਿੰਦੇ ਹੋਏ।
Disclaimer : यह खबर उदयदर्पण न्यूज़ को सोशल मीडिया के माध्यम से प्राप्त हुई है। उदयदर्पण न्यूज़ इस खबर की आधिकारिक तौर पर पुष्टि नहीं करता है। यदि इस खबर से किसी व्यक्ति अथवा वर्ग को आपत्ति है, तो वह हमें संपर्क कर सकते हैं।