ਫਿਲੌਰ 8 ਜਨਵਰੀ ( ) ਸਾਂਝਾ ਅਧਿਆਪਕ ਮੋਰਚਾ ਪੰਜਾਬ ਵਿੱਚ ਸ਼ਾਮਿਲ ਜਥੇਬੰਦੀਆਂ ਦੇ ਆਗੂਆਂ ਗੌਰਮਿੰਟ ਟੀਚਰਜ ਯੂਨੀਅਨ ਪੰਜਾਬ ਦੇ ਸੂਬਾ ਪ੍ਰੈੱਸ ਸਕੱਤਰ ਕਰਨੈਲ ਫਿਲੌਰ , ਜਿਲ੍ਹਾ ਸਕੱਤਰ ਸੁਖਵਿੰਦਰ ਸਿੰਘ ਮੱਕੜ ਪ੍ਰੈਸ ਸਕੱਤਰ ਸਕੱਤਰ ਵੇਦ ਰਾਜ, ਵਿੱਤ ਸਕੱਤਰ ਹਰਮਨ ਵਾਲੀਆ ਅਤੇ ਸੀਨੀਅਰ ਮੀਤ ਪ੍ਰਧਾਨ ਬਲਜੀਤ ਸਿੰਘ ਕੁਲਾਰ, ਵਿਨੋਦ ਭੱਟੀ, ਗੁਰਿੰਦਰ ਆਦਮਪੁਰ ਜੁਆਇੰਟ ਸਕੱਤਰ ਨੇ ਦੱਸਿਆ ਕਿ ਪੰਜਾਬ ਸਰਕਾਰ ਅਤੇ ਸਿੱਖਿਆ ਮੰਤਰੀ ਵੱਲੋਂ ਲਗਾਤਾਰ ਅਧਿਆਪਕ ਮੰਗਾਂ ਦੀ ਅਣਦੇਖੀ ਕਰਨ ਅਤੇ ਅਧਿਆਪਕ ਜਥੇਬੰਦੀਆਂ ਨਾਲ ਮੀਟਿੰਗ ਸਮੇਂ ਗੈਰਸੰਜੀਦਾ ਅਤੇ ਹੰਕਾਰੀ ਰਵੱਈਏ ਖਿਲਾਫ 23-24 ਦਸੰਬਰ ਨੂੰ ਪੰਜਾਬ ਦੇ ਸਮੁੱਚੇ ਜ਼ਿਲ੍ਹਿਆਂ ਵਿੱਚ ਪੁਤਲੇ ਫੂਕੇ ਗਏ ਸਨ। ਇਸ ਹੰਕਾਰੀ ਵਤੀਰੇ ਵਿਰੁੱਧ ਸਾਂਝਾ ਅਧਿਆਪਕ ਮੋਰਚਾ ਪੰਜਾਬ ਅਤੇ ਡੈਮੋਕਰੇਟਿਕ ਟੀਚਰ ਫਰੰਟ ਪੰਜਾਬ ਵਲੋਂ ਫੈਸਲਾ ਕੀਤਾ ਗਿਆ ਹੈ ਕੇ 11 ਜਨਵਰੀ ਨੂੰ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੇ ਘਰ ਅੱਗੇ ਰੋਸ ਪ੍ਰਦਰਸ਼ਨ ਕਰਨ ਅਤੇ 19 ਜਨਵਰੀ ਨੂੰ ਮੁੜ ਸਿੱਖਿਆ ਮੰਤਰੀ ਦੇ ਹਲਕੇ ਅਨੰਦਪੁਰ ਸਾਹਿਬ ਵਿਖੇ ਰੋਸ ਪ੍ਰਦਰਸ਼ਨ ਕਰਨ ਦਾ ਫੈਸਲਾ ਕੀਤਾ। ਇਸ ਮੌਕੇ ਕਰਨੈਲ ਫਿਲੌਰ ਨੇ ਕਿਹਾ ਕਿ ਪੰਜਾਬ ਸਰਕਾਰ ਮਿਡਲ ਸਕੂਲਾਂ ਨੂੰ ਖਤਮ ਕਰਨਾ ਚਾਹੁੰਦੀ ਹੈ, ਓਹਨਾ ਕਿਹਾ ਕਿ ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਵਲੋਂ ਕੰਪਿਊਟਰ ਅਧਿਆਪਕਾਂ ਦੇ ਸੰਘਰਸ਼ ਅਤੇ ਦਫਤਰੀ ਕਰਮਚਾਰੀਆਂ ਦੇ ਸੰਘਰਸ਼ ਦਾ ਸਮਰਥਨ ਕਰਨ ਲਈ ਵੱਖ ਵੱਖ ਥਾਵਾਂ ਤੇ ਚੱਲ ਰਹੇ ਧਰਨਿਆਂ ਵਿੱਚ ਸ਼ਮੂਲੀਅਤ ਕਰਨ ਦਾ ਫੈਸਲਾ ਕੀਤਾ ਗਿਆ।
ਅਧਿਆਪਕ ਆਗੂਆਂ ਗੁਰਿੰਦਰ ਸਿੰਘ, ਜਤਿੰਦਰ ਸਿੰਘ, ਸੁਖਵਿੰਦਰ ਕੁਮਾਰ , ਪ੍ਰੇਮ ਖਲਵਾੜਾ, ਜਸਵੀਰ ਸਿੰਘ ਨਕੋਦਰ, ਪਿਆਰਾ ਸਿੰਘ, ਮੁਲਖ ਰਾਜ , ਸੰਦੀਪ ਕੁਮਾਰ, ਕਵਿਜ਼ ਵਾਲਿਆ, ਕੁਲਵੰਤ ਰੁੜਕਾ, ਸ਼ਿਵ ਕੁਮਾਰ, ਰਾਜਿੰਦਰ ਸਿੰਘ ਭੋਗਪੁਰ, ਨੇ ਮੰਗਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਪੀ. ਟੀ. ਆਈਜ਼ / ਆਰਟ ਐਂਡ ਕਰਾਫਟ ਟੀਚਰਜ਼ ਆਦਿ ਸੀ. ਐਂਡ ਵੀ. ਅਧਿਆਪਕਾਂ ਦੇ ਪੇਅ ਸਕੇਲਾਂ ਸਬੰਧੀ ਵਿੱਤ ਵਿਭਾਗ ਵਲੋਂ ਜਾਰੀ ਤਰਕਹੀਣ ਸਪੀਕਿੰਗ ਆਰਡਰ ਤੁਰੰਤ ਰੱਦ ਕਰਨ, ਮਿਡਲ ਅਤੇ ਘੱਟ ਗਿਣਤੀ ਬੱਚਿਆਂ ਵਾਲੇ ਸਕੂਲ ਬੰਦ ਕਰਨ ਦੀ ਬਜਾਏ ਨਿਯੁਕਤੀਆਂ ਅਤੇ ਤਰੱਕੀਆਂ ਵਿੱਚ ਸਾਰੇ ਸਕੂਲਾਂ ਦੀਆਂ ਖਾਲੀ ਪੋਸਟਾਂ ਦਿਖਾਕੇ ਲੈਕਚਰਾਰਾਂ ਅਤੇ ਮਾਸਟਰ ਕੇਡਰ ਦੀਆਂ ਤਰੱਕੀਆਂ ਵਿੱਚ ਦੁਬਾਰਾ ਸਟੇਸ਼ਨ ਚੋਣ ਕਰਵਾਉਣ, ਕੰਪਿਊਟਰ ਅਧਿਆਪਕਾਂ ਨੂੰ ਸਿੱਖਿਆ ਵਿਭਾਗ ਵਿੱਚ ਸ਼ਿਫਟ ਕਰਨ, 2018 ਤੋਂ ਲਾਗੂ ਕੀਤੇ ਜਾ ਰਹੇ ਅਧਿਆਪਕ ਵਿਰੋਧੀ ਨਿਯਮ ਰੱਦ ਕਰਨ, ਰਾਸ਼ਟਰੀ ਸਿੱਖਿਆ ਨੀਤੀ 2020 ਰੱਦ ਕਰਨ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ, ਪ੍ਰਾਇਮਰੀ ਸਕੂਲਾਂ ਵਿੱਚ ਜਮਾਤਵਾਰ ਅਤੇ ਮਿਡਲ, ਹਾਈ, ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਵਿਸ਼ਾਵਾਰ ਅਧਿਆਪਕਾਂ ਦੀ ਨਿਯੁਕਤੀ ਕਰਨ, ਹਰ ਤਰ੍ਹਾਂ ਦੇ ਰਹਿੰਦੇ ਕੱਚੇ ਅਧਿਆਪਕ ਪੂਰੇ ਗ੍ਰੇਡ ‘ਤੇ ਪੱਕੇ ਕਰਨ, ਮੈਰੀਟੋਰੀਅਸ ਅਤੇ ਆਦਰਸ਼ ਸਕੂਲਾਂ ਦੇ ਸਟਾਫ ਨੂੰ ਸਿੱਖਿਆ ਵਿਭਾਗ ਵਿੱਚ ਪੱਕੇ ਕਰਨ, ਮਿਡਲ ਸਕੂਲਾਂ ਦੀ ਮਰਜਿੰਗ ਰੱਦ ਕਰਨ, ਹਰ ਵਰਗ ਦੀਆਂ ਰਹਿੰਦੀਆਂ ਤਰੱਕੀਆਂ ਕਰਨ, 873 ਡੀਪੀਈ ਭਰਤੀ ਵਿੱਚੋਂ ਰਹਿੰਦੇ ਉਮੀਦਵਾਰਾਂ ਨੂੰ ਜਲਦ ਆਰਡਰ ਦੇਣ, ਸੀ ਈ ਪੀ ਤਹਿਤ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਸਿੱਖਿਆ ਤੋਂ ਹਟਾ ਕੇ ਫਰਜ਼ੀ ਰਿਕਾਰਡ ਬਣਵਾਉਣਾ ਬੰਦ ਕਰਨ, ਹਰ ਤਰ੍ਹਾਂ ਦੇ ਗੈਰ ਵਿਦਿਅਕ ਕੰਮ ਅਧਿਆਪਕਾਂ ਤੋਂ ਲੈਣੇ ਬੰਦ ਕਰਨ, ਉਚੇਰੀ ਗ੍ਰੇਡ ਪੇਅ ਬਹਾਲ ਰੱਖਦਿਆਂ ਜਨਵਰੀ 2016 ਤੋਂ 125% ਮਹਿੰਗਾਈ ਭੱਤੇ ‘ਤੇ ਤਨਖਾਹ ਦੁਹਰਾਈ ਕਰਨ, ਤਨਖਾਹ ਕਮਿਸ਼ਨ ਦੀ ਰਹਿੰਦੀ ਰਿਪੋਰਟ ਜਾਰੀ ਕਰਨ ਅਤੇ ਤਰੁਟੀਆਂ ਦੂਰ ਕਰਨ, ਸੋਧ ਦੇ ਨਾਂ ਤੇ ਬੰਦ ਕੀਤੇ ਪੇਂਡੂ ਭੱਤੇ ਸਮੇਤ ਸਮੁੱਚੇ ਭੱਤੇ ਬਹਾਲ ਕਰਨ, ਤਨਖਾਹ ਦੁਹਰਾਈ ਅਤੇ ਮਹਿੰਗਾਈ ਭੱਤੇ ਦੀਆਂ ਕਿਸ਼ਤਾਂ ਦੇ ਬਕਾਏ ਤੁਰੰਤ ਜਾਰੀ ਕਰਨ ਸਮੇਤ ਅਧਿਆਪਕਾਂ ਦੇ ਸਮੁੱਚੇ ਮਸਲੇ ਹੱਲ ਕਰਨ ਦੀ ਮੰਗ ਕੀਤੀ। ਗੌਰਮਿੰਟ ਟੀਚਰਜ ਯੂਨੀਅਨ ਪੰਜਾਬ ਦੇ ਆਗੂਆਂ ਨੇ ਕਿਹਾ ਕਿ ਗੌਰਮਿੰਟ ਟੀਚਰਜ ਯੂਨੀਅਨ ਪੰਜਾਬ ਇੰਨਾ ਐਕਸ਼ਨਾਂ ਵਿੱਚ ਪੂਰੀ ਤਾਕਤ ਨਾਲ ਸ਼ਾਮਿਲ ਹੋਵੇਗੀ। ਇਸ ਮੌਕੇ ਲੇਖ ਰਾਜ ਪੰਜਾਬੀ, ਅਸ਼ੋਕ ਕੁਮਾਰ, ਸਰਬਜੀਤ ਢੇਸੀ, ਗੁਰਚਰਨ ਸਿੰਘ, ਜਸਵੀਰ ਸਿੰਘ, ਕੁਲਦੀਪ ਕੁਮਾਰ, ਰਮਨ ਕੁਮਾਰ, ਬਖਸ਼ੀ ਰਾਮ, ਸੰਦੀਪ ਕੁਮਾਰ, ਰਣਜੀਤ ਸਿੰਘ ਭੋਗਪੁਰ, ਰਮਰੂਪ, ਆਦਿ ਹਾਜ਼ਰ ਸਨ।
Disclaimer : यह खबर उदयदर्पण न्यूज़ को सोशल मीडिया के माध्यम से प्राप्त हुई है। उदयदर्पण न्यूज़ इस खबर की आधिकारिक तौर पर पुष्टि नहीं करता है। यदि इस खबर से किसी व्यक्ति अथवा वर्ग को आपत्ति है, तो वह हमें संपर्क कर सकते हैं।