
2 ਅਪ੍ਰੈਲ, 2025 ਨੂੰ ਸਾਲ ਸੰਤ ਅਤਰ ਸਿੰਘ ਅਕਾਲ ਅਕੈਡਮੀ ਮਸਤੂਆਣਾ ਸਾਹਿਬ ਵਿਖੇ ਪੰਜਾਬੀ ਅਧਿਆਪਕ ਸ਼੍ਰੀਮਤੀ ਸੁਖਵਿੰਦਰ ਕੌਰ ਅਤੇ ਸ਼੍ਰੀਮਤੀ ਰੁਪਿੰਦਰ ਕੌਰ ਨੂੰ ਵਿਦਾਇਗੀ ਪਾਰਟੀ ਦਿੱਤੀ ਗਈ। ਇਸ ਸਮਾਗਮ ਵਿੱਚ ਸ ਜਸਵੰਤ ਸਿੰਘ ਖਹਿਰਾ ਸਕੱਤਰ ਅਕਾਲ ਕਾਲਜ ਕੌਂਸਲ, ਸਿਆਸਤ ਸਿੰਘ ਗਿੱਲ, ਗਮਦੂਰ ਸਿੰਘ, ਮੈਡਮ ਹਰਮੰਦਰ ਕੌਰ, ਪ੍ਰੋਫੈਸਰ ਨਿਰਪਜੀਤ ਸਿੰਘ ਅਕੈਡਮਿਕ ਕੋਆਰਡੀਨੇਟਰ ਅਕਾਲ ਗਰੁੱਪ ਆਫ ਇੰਸਟੀਚਿਊਸ਼ਨਜ਼ ਅਤੇ ਮੁੱਖ ਮਹਿਮਾਨਾਂ ਦੇ ਪਰਿਵਾਰਕ ਮੈਬਰਾਂ ਨੇ ਸ਼ਿਰਕਤ ਕੀਤੀ। ਸਮਾਗਮ ਦੀ ਮੇਜ਼ਬਾਨੀ ਮੈਡਮ ਮਨਪ੍ਰੀਤ ਕੌਰ ਨੇ ਕੀਤੀ ਅਤੇ ਦੱਸਿਆ ਕਿ ਮੈਡਮ ਸੁਖਵਿੰਦਰ 32 ਸਾਲ ਅਤੇ ਮੈਡਮ ਰੁਪਿੰਦਰ 18 ਸਾਲ ਦੀ ਸ਼ਾਨਦਾਰ ਸੇਵਾ ਤੋਂ ਬਾਅਦ ਸੇਵਾਮੁਕਤ ਹੋਣ ਜਾ ਰਹੇ ਹਨ। ਸਾਥੀ ਅਧਿਆਪਕ ਮੈਡਮ ਅਨੂ ਸ਼ੋਰੀ, ਚਰਨਜੀਤ ਕੌਰ, ਅਮਨਦੀਪ ਕੌਰ, ਰਣਜੀਤ ਕੌਰ, ਦੁਆਰਾ ਦੋਨਾਂ ਹੀ ਅਧਿਆਪਕਾਂ ਨਾਲ ਕੰਮ ਕਰਨ ਦੇ ਤਜ਼ਰਬੇ ਬਾਰੇ ਅਤੇ ਉਨ੍ਹਾ ਦੀ ਸ਼ਖਸ਼ੀਅਤ ਬਾਰੇ ਜਾਣਕਾਰੀ ਦਿੱਤੀ ਗਈ। ਸਿੱਖਿਆ ਦੇ ਖੇਤਰ ਵਿੱਚ ਉਨ੍ਹਾ ਦੇ ਯੋਗਦਾਨ, ਮਾਰਗਦਰਸ਼ਨ, ਅਤੇ ਵਿਦਿਆਰਥੀਆ ਦੇ ਲਈ ਵਚਨਬੱਧਤਾ ਦੀ ਸਾਥੀਆਂ ਦੁਆਰਾ ਡੂੰਘੀ ਸ਼ਲਾਘਾ ਕੀਤੀ ਗਈ। ਸਕੂਲ ਦੇ ਪ੍ਰਿੰਸੀਪਲ ਸ਼੍ਰੀ ਵਿਜੇ ਪਲਾਹਾ ਨੇ ਆਪਣੇ ਸੰਬੋਧਨ ਵਿੱਚ ਸਕੂਲ ਦੇ ਵਿਕਾਸ ਵਿੱਚ ਉਨ੍ਹਾਂ ਦੇ ਸਮਰਪਣ ਅਤੇ ਯੋਗਦਾਨ ਲਈ ਸ਼ਲਾਘਾ ਕੀਤੀ। ਸਕੱਤਰ ਸ ਜਸਵੰਤ ਸਿੰਘ ਖਹਿਰਾ ਨੇ ਕਿਹਾ ਕਿ ਉਨ੍ਹਾ ਦੇ ਨਿੱਘੇ ਵਿਵਹਾਰ ਨੂੰ ਸਮੁੱਚੇ ਸਟਾਫ ਦੁਆਰਾ ਹਮੇਸ਼ਾ ਯਾਦ ਕੀਤਾ ਜਾਵੇਗਾ। ਸ਼੍ਰੀਮਤੀ ਸੁਖਵਿੰਦਰ ਕੌਰ ਅਤੇ ਸ਼੍ਰੀਮਤੀ ਰੁਪਿੰਦਰ ਕੌਰ ਨੇ ਆਪਣੇ ਵਿਦਾਇਗੀ ਭਾਸ਼ਣ ਵਿੱਚ ਸਕੂਲ ਅਤੇ ਆਪਣੇ ਸਹਿਯੋਗੀਆਂ ਦਾ ਧੰਨਵਾਦ ਕੀਤਾ, ਉਨ੍ਹਾ ਨੇ ਸੰਸਥਾ ਵਿੱਚ ਆਪਣੇ ਬਿਤਾਏ ਸਾਲਾਂ ਨੂੰ ਪਿਆਰ ਨਾਲ ਯਾਦ ਕੀਤਾ ਅਤੇ ਅਧਿਆਪਕਾਂ ਦੀ ਨੌਜਵਾਨ ਪੀੜ੍ਹੀ ਨੂੰ ਉਸੇ ਜਨੂੰਨ ਅਤੇ ਸਮਰਪਣ ਨਾਲ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਬਣਾਉਣ ਲਈ ਉਤਸ਼ਾਹਿਤ ਕੀਤਾ। ਸਮਾਗਮ ਦੀ ਸਮਾਪਤੀ ਸ਼੍ਰੀਮਤੀ ਸੁਖਵਿੰਦਰ ਕੌਰ ਅਤੇ ਸ਼੍ਰੀਮਤੀ ਰੁਪਿੰਦਰ ਕੌਰ ਨੂੰ ਵਿਸ਼ੇਸ਼ ਪ੍ਰਸ਼ੰਸਾ ਪੱਤਰ ਭੇਂਟ ਕਰਨ ਦੇ ਨਾਲ-ਨਾਲ ਸਟਾਫ਼ ਵੱਲੋਂ ਸ਼ੁੱਭਕਾਮਨਾਵਾਂ ਦੇ ਕੇ ਕੀਤੀ ਗਈ। ਇਸ ਮੌਕੇ ਸਭ ਦੀਆ ਅੱਖਾਂ ਵਿੱਚ ਨਮੀ ਸੀ।