पंजाबशिक्षा और संस्कृति

ਹਰਸਿਮਰਤ ਕੌਰ ਬਾਦਲ ਦੀ ਪ੍ਰੇਰਣਾ ਨਾਲ ਨਵਾਂ ਕਦਮ — 13 ਹਜ਼ਾਰ ਮਹਿਲਾਵਾਂ ਨੂੰ ਰੋਜ਼ਗਾਰ ਦੇਣ ਵਾਲੀ “ਨੰਨੀ ਛਾਂ” ਮੁਹਿੰਮ ਤੋਂ ਪ੍ਰੇਰਿਤ ਹੋ ਕੇ ਜਲੰਧਰ ਵਿੱਚ ਸਿਲਾਈ ਮਸ਼ੀਨਾਂ ਵੰਡਣ ਦੀ ਸ਼ੁਰੂਆਤ !

ਹਰਸਿਮਰਤ ਕੌਰ ਬਾਦਲ ਦੀ ਪ੍ਰੇਰਣਾ ਨਾਲ ਨਵਾਂ ਕਦਮ — 13 ਹਜ਼ਾਰ ਮਹਿਲਾਵਾਂ ਨੂੰ ਰੋਜ਼ਗਾਰ ਦੇਣ ਵਾਲੀ “ਨੰਨੀ ਛਾਂ” ਮੁਹਿੰਮ ਤੋਂ ਪ੍ਰੇਰਿਤ ਹੋ ਕੇ ਜਲੰਧਰ ਵਿੱਚ ਸਿਲਾਈ ਮਸ਼ੀਨਾਂ ਵੰਡਣ ਦੀ ਸ਼ੁਰੂਆਤ ! ਸ਼੍ਰੋਮਣੀ ਅਕਾਲੀ ਦਲ ਕੌਮੀ ਸਪੋਕਸਪਰਸਨ ਸੁਖਮਿੰਦਰ ਸਿੰਘ ਰਾਜਪਾਲ ਜਲੰਧਰ ਸਹਿਰ ਵੱਲੋਂ ਲੋੜਵੰਦ ਪਰਿਵਾਰਾਂ ਦੀ ਆਰਥਿਕ ਮਦਦ ਲਈ ਇੱਕ ਵਿਸ਼ੇਸ਼ ਰੋਜ਼ਗਾਰ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਇਸ ਮੁਹਿੰਮ ਤਹਿਤ ਉਹਨਾਂ ਪਰਿਵਾਰਾਂ ਨੂੰ ਸਿਲਾਈ ਮਸ਼ੀਨਾਂ ਦਿੱਤੀਆਂ ਜਾਣਗੀਆਂ ਜੋ ਆਪਣੇ ਘਰ ਦਾ ਗੁਜ਼ਾਰਾ ਆਪਣੇ ਮਿਹਨਤ ਨਾਲ ਚਲਾਉਣਾ ਚਾਹੁੰਦੇ ਹਨ। ਰਾਜਪਾਲ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਰਸਿਮਰਤ ਕੌਰ ਬਾਦਲ ਮੈਂਬਰ ਪਾਰਲੀਮੈਂਟ ਤੋ ਪਰੇਨਾ ਹੇਠ “ਨੰਨੀ ਛਾਂ” ਦੇ ਤਹਿਤ ਇਹ ਉਪਰਾਲਾ ਸ਼ੁਰੂ ਕੀਤਾ ਗਿਆ ਹੈ। ਇਸ ਯੋਜਨਾ ਦੇ ਪਹਿਲੇ ਪੜਾਅ ਵਿੱਚ ਅੱਜ ਦੋ ਲੋੜਵੰਦ ਪਰਿਵਾਰਾਂ ਨੂੰ ਸਿਲਾਈ ਮਸ਼ੀਨਾਂ ਭੇਟ ਕੀਤੀਆਂ ਗਈਆਂ ਹਨ, ਜਦਕਿ ਇੱਕ ਮਹੀਨੇ ਦੇ ਅੰਦਰ ਕੁੱਲ ਦਸ ਪਰਿਵਾਰਾਂ ਨੂੰ ਇਹ ਸਹੂਲਤ ਦਿੱਤੀ ਜਾਵੇਗੀ।

ਇਸ ਮੌਕੇ ਰਾਜਪਾਲ ਨੇ ਕਿਹਾ ਕਿ ਇਹ ਮੁਹਿੰਮ ਖਾਸ ਕਰਕੇ ਉਹਨਾਂ ਮਹਿਲਾਵਾਂ ਲਈ ਹੈ ਜੋ ਆਪਣੇ ਪਰਿਵਾਰ ਦਾ ਪਾਲਣ-ਪੋਸ਼ਣ ਕਰਨ ਲਈ ਘਰ ਬੈਠੇ ਰੋਜ਼ਗਾਰ ਸ਼ੁਰੂ ਕਰਨਾ ਚਾਹੁੰਦੀਆਂ ਹਨ। ਰਾਜਪਾਲ ਨੇ ਇਹ ਵੀ ਅਪੀਲ ਕੀਤੀ ਕਿ ਪੰਜਾਬ ਸਰਕਾਰ ਨੂੰ ਵੀ ਇਸ ਤਰ੍ਹਾਂ ਦੀਆਂ ਰੋਜ਼ਗਾਰ ਯੋਜਨਾਵਾਂ ਚਲਾਉਣੀਆਂ ਚਾਹੀਦੀਆਂ ਹਨ ਤਾਂ ਜੋ ਲੋੜਵੰਦ ਲੋਕ ਆਪਣੇ ਪੈਰਾਂ ‘ਤੇ ਖੜੇ ਹੋ ਸਕਣ।

ਇਸ ਮੌਕੇ ਗਊਸ਼ਾਲਾ ਕਮੇਟੀ ਦੇ ਪ੍ਰਧਾਨ ਲਕੀ ਮਲੋਤਰਾ ਜੀ, ਬਸਤੀ ਗੂਜਾਂ ਦੇ ਸਰਕਲ ਪ੍ਰਧਾਨ ਅਮਨਦੀਪ ਸਿੰਘ ਬਾਜਵਾ , ਸਾਹਿਲ ਗੁਪਤਾ, ਰਾਜੂ ਰਾਮ, ਦਵਿੰਦਰ ਅਰੋੜਾ, ਬੀਕੇ ਮੈਨੀ ਜੀ ਅਤੇ ਹੋਰ ਪਤਵੰਦੇ ਸੱਜਣ ਵੀ ਮੌਜੂਦ ਸਨ।

Related Articles

Back to top button