ਜਲੰਧਰ (10-03-2025): ਗਲੋਕੋਮਾ(ਕਾਲਾ ਮੋਤੀਆ) ਦੇ ਸੰਬੰਧ ਵਿੱਚ ਸਿਹਤ ਵਿਭਾਗ ਵਲੋਂ “ਵਿਸ਼ਵ ਗਲੋਕੋਮਾ ਹਫਤਾ” 09 ਮਾਰਚ ਤੋਂ 15 ਮਾਰਚ 2025 ਤੱਕ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਸਿਵਲ ਸਰਜਨ ਡਾ. ਗੁਰਮੀਤ ਲਾਲ ਵਲੋਂ ਸੋਮਵਾਰ ਨੂੰ ਸਿਵਲ ਸਰਜਨ ਦਫਤਰ ਵਿਖੇ ਜਾਗਰੂਕਤਾ ਪੋਸਟਰ ਰੀਲੀਜ਼ ਕੀਤਾ ਗਿਆ।ਇਸ ਮੌਕੇ ਜਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਰਮਨ ਗੁਪਤਾ, ਜਿਲ੍ਹਾ ਟੀਕਾਕਰਨ ਅਫ਼ਸਰ ਡਾ. ਰਾਕੇਸ਼ ਚੋਪੜਾ,ਸਹਾਇਕ ਸਿਹਤ ਅਫਸਰ ਡਾ. ਸਤਜੀਤ ਕੌਰ,ਜਿਲ੍ਹਾ ਡੈਂਟਲ ਹੈਲਥ ਅਫਸਰ ਡਾ. ਬਲਜੀਤ ਰੂਬੀ, ਐਸ.ਐਮ.ਓ. ਆਈ. ਮੋਬਾਈਲ ਯੂਨਿਟ ਡਾ. ਗੁਰਪ੍ਰੀਤ ਕੋਰ, ਜਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫ਼ਸਰ ਗੁਰਦੀਪ ਸਿੰਘ, ਡਿਪਟੀ ਐਮ.ਈ.ਆਈ.ਓ. ਅਸੀਮ ਸ਼ਰਮਾ ਮੌਜੂਦ ਸਨ।
ਸਿਵਲ ਸਰਜਨਡਾ. ਗੁਰਮੀਤ ਲਾਲ ਵੱਲੋਂ ਦੱਸਿਆ ਗਿਆ ਕਿ ਭਾਰਤ ਵਿੱਚ ਗਲੋਕੋਮਾ (ਕਾਲਾ ਮੋਤੀਆ) ਸਥਾਈ ਨੇਤਰਹੀਣਤਾ ਦੇ ਮੁੱਖ ਕਾਰਣਾਂ ਵਿੱਚੋਂ ਇੱਕ ਅਹਿਮ ਕਾਰਣ ਹੈ।ਉਨ੍ਹਾਂ ਕਿਹਾ ਕਿ ਗਲੋਕੋਮਾ ਦੇ ਲੱਛਣ ਜਿਵੇਂ ਦ੍ਰਿਸ਼ਟੀ ਦੇ ਖੇਤਰ ਦਾ ਸੀਮਿਤ ਹੋਣਾ, ਅਸਾਧਾਰਣ ਸਿਰ ਦਰਦ, ਪੜ੍ਹਨ ਵਾਲੇ ਚਸ਼ਮੇ ਦਾ ਵਾਰ-ਵਾਰ ਬਦਲਣਾ,ਅੱਖਾਂ ਵਿੱਚ ਦਰਦ ਤੇ ਲਾਲੀ ਦੇ ਨਾਲ ਦ੍ਰਿਸ਼ਟੀ ਦੀ ਅਚਾਨਕ ਹਾਨੀ ਆਦਿ ਹੋਣ ਤਾਂ ਹਸਪਤਾਲ ਵਿੱਚ ਜਾ ਕੇ ਅੱਖਾਂ ਦੇ ਰੋਗਾਂ ਦੇ ਮਾਹਿਰ ਡਾਕਟਰ ਤੋਂ ਅੱਖਾਂ ਦੀ ਜਾਂਚ ਕਰਵਾ ਕੇ ਡਾਕਟਰੀ ਸਲਾਹ ਅਤੇ ਇਲਾਜ ਕਰਵਾਇਆ ਜਾਣਾ ਚਾਹੀਦਾ ਹੈ।ਸਿਵਲ ਸਰਜਨ ਡਾ. ਗੁਰਮੀਤ ਲਾਲ ਨੇ ਦੱਸਿਆ ਕਿ ਜੇਕਰ ਕਿਸੇ ਦੇ ਪਰਿਵਾਰਕ ਮੈਂਬਰ ਨੂੰ ਡਾਇਬਟੀਜ/ਸ਼ੂਗਰ ਅਤੇ ਬਲੱਡ ਪ੍ਰੈਸ਼ਰ ਹੋਵੇ ਜਾਂ ਫਿਰ ਇਸ ਤੋਂ ਇਲਾਵਾ ਜੇ ਕੋਈ ਵਿਅਕਤੀ ਅਲਰਜੀ, ਦਮਾ, ਚਮੜੀ ਰੋਗਾਂ ਆਦਿ ਲਈ ਸਟੀਅਰਾਇਡ ਦੀ ਵਰਤੋਂ ਕਰਦਾ ਹੈ ਤਾਂ ਉਹ ਗਲੋਕੋਮਾ/ਕਾਲੇ ਮੋਤੀਏ ਤੋਂ ਪ੍ਰਭਾਵਿਤ ਹੋ ਸਕਦਾ ਹੈ।ਉਨ੍ਹਾਂ ਦੱਸਿਆ ਕਿ 40 ਸਾਲ ਤੋਂ ਵੱਧ ਉਮਰ ਦੇ ਹਰੇਕ ਵਿਅਕਤੀ ਨੂੰ ਆਪਣੀਆਂ ਅੱਖਾਂ ਦੀ ਜਾਂਚ ਨਿਯਮਤ ਸਮੇਂ ‘ਤੇ ਕਰਵਾਉਂਦੇ ਰਹਿਣਾ ਚਾਹੀਦਾ ਹੈ।

Disclaimer : यह खबर उदयदर्पण न्यूज़ को सोशल मीडिया के माध्यम से प्राप्त हुई है। उदयदर्पण न्यूज़ इस खबर की आधिकारिक तौर पर पुष्टि नहीं करता है। यदि इस खबर से किसी व्यक्ति अथवा वर्ग को आपत्ति है, तो वह हमें संपर्क कर सकते हैं।