ਜਲੰਧਰ, 27 ਅਪ੍ਰੈਲ (ਪੱਤਰ ਪ੍ਰੇਰਕ)- ਅੱਜ ਸ. ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਦੀ ਧਰਮਪਤਨੀ ਡਾ. ਗੁਰਪ੍ਰੀਤ ਕੌਰ, ਭੈਣ ਮਨਪ੍ਰੀਤ ਕੌਰ, ਬੇਟੀ ਨਿਯਾਮਤ ਕੌਰ ਅਤੇ ਆਪ ਦੇ ਲੋਕ ਸਭਾ ਜਲੰਧਰ ਤੋਂ ਉਮੀਦਵਾਰ ਪਵਨ ਟੀਨੂੰ ਸ਼ਹਿਰ ਦੇ ਪ੍ਰਸਿੱਧ ਸ੍ਰੀ ਕਸ਼ਟ ਨਿਵਾਰਣ ਬਾਲਾਜੀ ਮੰਦਰ ਵਿਖੇ ਨਤਮਸਤਕ ਹੋਏ | ਇਸ ਮੌਕੇ ਉਨ੍ਹਾਂ ਨੂੰ ਆਪ ਦੇ ਜਲੰਧਰ ਕੇਂਦਰੀ ਤੋਂ ਵਿਧਾਇਕ ਰਮਨ ਅਰੋੜਾ ਤੇ ਉਸ ਦੇ ਸਾਥੀਆਂ ਵੱਲੋਂ ਸਨਮਾਨਤ ਕੀਤਾ ਗਿਆ |
ਡਾ. ਗੁਰਪ੍ਰੀਤ ਕੌਰ ਵੱਲੋਂ ਮੰਦਰ ਦੇ ਮੁਖ ਸੇਵਾਦਾਰ ਵਜੋਂ ਵੀ ਸੇਵਾ ਨਿਭਾਅ ਰਹੇ ਰਮਨ ਅਰੋੜਾ ਦੀ ਸ਼ਲਾਘਾ ਕੀਤੀ ਗਈ | ਡਾ. ਕੌਰ ਨੇ ਪਵਨ ਟੀਨੂੰ ਦੀ ਜਿੱਤ ਦਾ ਦਾਅਵਾ ਕਰਦੇ ਹੋਏ ਕਿਹਾ ਕਿ ਪਾਰਟੀ ਪੰਜਾਬ ਵਿਚੋਂ ਸਧਾਰਣ ਪਰਿਵਾਰਾਂ ਦੇ ਚੁਣ-ਚੁਣ ਕੇ ਮਿਹਨਤੀ ਤੇ ਇਮਾਨਦਾਰ ਲੋਕਾਂ ਨੂੰ ਇਕ ਮੰਚ ‘ਤੇ ਇਕੱਠਾ ਕਰ ਰਹੀ ਹੈ ਤਾਂ ਜੋ ਲੋੜਵੰਦ ਪੰਜਾਬੀ ਲੋਕਾਂ ਦੀ ਸੇਵਾ ਵਿੱਚ ਕੋਈ ਕਮੀਂ ਬਾਕੀ ਨਾ ਰਹਿ