
ਪੰਜਾਬ ਭਵਨ ਸਰੀ ਕਨੇਡਾ ਦੇ ਸੰਸਥਾਪਕ ਸ੍ਰੀ ਸੁੱਖੀ ਬਾਠ ਵੱਲੋਂ ਬੱਚਿਆਂ ‘ਚ ਸਾਹਿਤ ਪ੍ਰਤੀ ਰੁਚੀ ਪੈਦਾ ਕਰਨ ਲਈ ਸ਼ੁਰੂ ਕੀਤੇ ਗਏ ਪ੍ਰੋਜੈਕਟ ਨਵੀਆਂ ਕਲਮਾਂ ਨਵੀਂ ਉਡਾਣ ਅਧੀਨ ਪੰਜਾਬ ਦੇ ਵੱਖ ਵੱਖ ਜ਼ਿਲ੍ਹਿਆਂ ‘ਚ ਚੱਲ ਰਹੇ ਸਮਾਗਮ ਦੀ ਲੜੀ ਅਧੀਨ 6 ਜੂਨ ਨੂੰ ਸ.ਸ.ਸ.ਸਕੂਲ ਕਾਹਮਾ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਖੇ ਸਮਾਗਮ ਰੱਖਿਆ ਗਿਆ ਹੈ । ਸਕੂਲ ਪ੍ਰਿੰਸੀਪਲ ਸ੍ਰੀਮਤੀ ਰਣਜੀਤ ਕੌਰ ਜੀ ਨੇ ਨਵੀਆਂ ਕਲਮਾਂ ਨਵੀਂ ਉਡਾਣ ਦੇ ਇਸ ਜ਼ਿਲ੍ਹੇ ਦੇ ਮੁੱਖ ਸੰਪਾਦਕ ਸ੍ਰੀ ਅਜੈ ਕੁਮਾਰ ਖਟਕੜ ਜੀ ਦੇ ਹਵਾਲੇ ਨਾਲ ਦੱਸਿਆ ਕਿ ਸਮਾਗਮ ਦੌਰਾਨ ਇਸ ਕਿਤਾਬ ਵਿਚਲੇ ਬਾਲ ਸਾਹਿਤਕਾਰਾਂ ਅਤੇ ਉਹਨਾਂ ਦੇ ਗਾਈਡ ਅਧਿਆਪਕਾਂ ਨੂੰ ਪੰਜਾਬ ਭਵਨ ਸਰੀ ਕੈਨੇਡਾ ਵੱਲੋਂ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਜਾਵੇਗਾ। ਉਨਾਂ ਨੇ ਦੱਸਿਆ ਹੈ ਕਿ ਸਮਾਗਮ ਦੇ ਮੁੱਖ ਮਹਿਮਾਨ ਸ੍ਰੀ ਸੁੱਖੀ ਬਾਠ ਸੰਸਥਾਪਕ ਪੰਜਾਬ ਭਵਨ ਸਰੀ ਕਨੇਡਾ ਹੋਣਗੇ ਜਦੋਂ ਕਿ ਸਮਾਗਮ ਦੀ ਪ੍ਰਧਾਨਗੀ ਸ੍ਰੀਮਤੀ ਅਰਚਨਾ ਅਗਰਵਾਲ ਜ਼ਿਲਾ ਸਿੱਖਿਆ ਅਫਸਰ (ਸੈ.ਸਿ.) ਸ਼ਹੀਦ ਭਗਤ ਸਿੰਘ ਨਗਰ ਕਰਨਗੇ। ਜ਼ਿਲ੍ਹਾ ਟੀਮ ਨੇ ਸਾਂਝੇ ਤੌਰ ਤੇ ਦੱਸਿਆ ਕਿ ਇਸ ਸਮਾਗਮ ਸੰਬੰਧੀ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।ਇਸ ਸਮਾਗਮ ਪੰਜਾਬ ਭਵਨ ਸਬ ਆਫ਼ਿਸ ਜਲੰਧਰ ਦੇ ਮੁੱਖ ਸੰਚਾਲਿਕਾ ਮੈਡਮ ਪ੍ਰੀਤ ਹੀਰ, ਨਵੀਆਂ ਕਲਮਾਂ ਨਵੀਂ ਉਡਾਣ ਦੇ ਪ੍ਰੋਜੈਕਟ ਇੰਚਾਰਜ, ਮੀਡੀਆ ਇੰਚਾਰਜ ਗੁਰਵਿੰਦਰ ਸਿੰਘ ਕਾਂਗੜ ਅਤੇ ਸਲਾਹਕਾਰ ਗੁਰਵਿੰਦਰ ਸਿੰਘ ਸਿੱਧੂ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕਰਨਗੇ । ਇਸ ਮੌਕੇ ਸ੍ਰੀ ਰਾਜੇਸ਼ ਕੁਮਾਰ ਉਪ ਜ਼ਿਲਾ ਸਿੱਖਿਆ ਅਫ਼ਸਰ (ਸੈ.ਸਿ.), ਹਿਤੇਸ਼ ਸਹਿਗਲ, ਸ਼ੰਕਰ ਦਾਸ, ਸੀਮਾ ਦੇਵੀ, ਪ੍ਰਿਤਪਾਲ ਸਿੰਘ,ਸੰਜੀਵ ਕੁਮਾਰ, ਨਿਤਿਨ,ਕੁਲਵਿੰਦਰ ਰਾਮ,ਜਸਪਾਲ ਸਿੰਘ, ਅਨੂਪ ਰਾਣੀ,ਅਰਨੀਤ ਕੌਰ, ਅੰਜਨੀ ਦੇਵੀ,ਕੰਚਨ ਦੇਵੀ, ਮਾਲਵਿੰਦਰ ਕੌਰ,ਰਵਨ ਜੋਤ ਕੌਰ ਰਾਵੀ ਸਿੱਧੂ,ਕੇਵਲ ਰਾਮ,ਮੱਖਣ ਲਾਲ, ਜਸਵੀਰ ਸਿੰਘ ਅਤੇ ਦੇਸ ਰਾਜ ਜੀ ਹਾਜ਼ਰ ਸਨ।