ਲਾਇਲਪੁਰ ਖ਼ਾਲਸਾ ਕਾਲਜ ਜਲੰਧਰ ਵਿਦਿਆਰਥੀਆਂ ਨੂੰ ਬਿਹਤਰ ਸਿੱਖਿਆ ਦੇਣ ਅਤੇ ਉਹਨਾਂ ਦੇ ਸਰਵਪੱਖੀ ਵਿਕਾਸ ਲਈ ਨਿਰੰਤਰ ਗਤੀਸ਼ੀਲ ਰਹਿੰਦਾ ਹੈ। ਇਸੇ ਕਰਕੇ ਵਿਦਿਆਰਥੀਆਂ ਦੀ ਪਹਿਲੀ ਪਸੰਦ ਲਾਇਲਪੁਰ ਖ਼ਾਲਸਾ ਕਾਲਜ ਰਹਿੰਦਾ ਹੈ। ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਸੈਸ਼ਨ 2024 25 ਲਈ ਕਾਲਜ ਵਿਖੇ ਦਾਖਲਾ ਲੈਣ ਲਈ ਵਿਦਿਆਰਥੀ ਭਾਰੀ ਦਿਲਚਸਪੀ ਦਿਖਾ ਰਹੇ ਹਨ। ਉਹਨਾਂ ਦੱਸਿਆ ਕਿ ਕਾਲਜ ਵਿਖੇ ਰਿਵਾਇਤੀ ਕੋਰਸਾਂ ਦੇ ਨਾਲ ਨਾਲ ਸਿੱਖਿਆ ਨੂੰ ਸਮੇਂ ਦੇ ਹਾਣੀ ਬਣਾਉਣ ਲਈ ਕਿੱਤਾ ਮੁਖੀ ਕੋਰਸ ਵੀ ਚੱਲ ਰਹੇ ਹਨ ਜਿਸ ਵਿੱਚ ਵਿਦਿਆਰਥੀਆਂ ਨੇ ਪਹਿਲ ਦੇ ਆਧਾਰ ਤੇ ਦਾਖਲਾ ਲਿਆ ਹੈ। ਉਹਨਾਂ ਦੱਸਿਆ ਕਿ ਗੁਰੂ ਨਾਨਕ ਦੇ ਯੂਨੀਵਰਸਿਟੀ ਅੰਮ੍ਰਿਤਸਰ ਵੱਲੋਂ ਨਿਰਧਾਰਿਤ ਦਾਖਲਾ ਮਿਤੀ ਬਿਨਾਂ ਲੇਟ ਫੀਸ 16 ਅਗਸਤ ਹੈ। ਇਸ ਮਿਤੀ ਤੋਂ ਬਾਅਦ ਲੇਟ ਫੀਸ ਨਾਲ ਦਾਖਲੇ ਹੋਣਗੇ। ਉਹਨਾਂ ਦੱਸਿਆ ਕਿ ਕਾਲਜ ਦੇ ਵਿਦਿਆਰਥੀ ਹਰ ਸਾਲ ਯੂਨੀਵਰਸਿਟੀ ਦੀ ਮੈਰਿਟ ਸੂਚੀ ਵਿੱਚ ਆਉਂਦੇ ਹੋਏ ਪਹਿਲੀ, ਦੂਜੀ ਤੇ ਤੀਜੀ ਪੁਜੀਸ਼ਨ ਹਾਸਿਲ ਕਰਦੇ ਹਨ।ਇਸੇ ਤਰ੍ਹਾਂ ਕਲਚਰਲ ਤੇ ਖੇਡਾਂ ਦੇ ਖੇਤਰ ਵਿਚ ਕਾਲਜ ਦੇ ਵਿਦਿਆਥੀ ਯੂਨੀਵਰਸਿਟੀ ਅਤੇ ਰਾਸ਼ਟਰੀ ਪੱਧਰ ਤੇ ਉੱਤਮ ਪ੍ਰਦਰਸ਼ਨ ਕਰਕੇ ਓਵਰ ਆਲ ਚੈਂਪੀਅਨ ਬਣਦੇ ਹਨ। ਉਹਨਾਂ ਬੱਚਿਆਂ ਦੇ ਮਾਪਿਆਂ ਨੂੰ ਅਪੀਲ ਕੀਤੀ ਕਿ ਬੱਚੇ ਦੇ ਸੁਨਿਹਰੀ ਭਵਿੱਖ ਅਤੇ ਉੱਜਵਲ ਜੀਵਨ ਲਈ ਲਾਇਲਪੁਰ ਖ਼ਾਲਸਾ ਕਾਲਜ ਵਿਖੇ ਦਾਖਲਾ ਕਰਵਾਉਣ। ਉਹਨਾਂ ਦੱਸਿਆ ਕਿ ਕਾਲਜ ਵਿਖੇ ਆਧੁਨਿਕ ਸਹੂਲਤਾਂ ਨਾਲ ਭਰਪੂਰ ਲਾਇਬ੍ਰੇਰੀ, ਸਾਇੰਸ ਤੇ ਕੰਪਿਊਟਰ ਲੈਬਜ ਉਪਲਬਧ ਹਨ। ਉਹਨਾਂ ਇਸ ਮੌਕੇ ਦੱਸਿਆ ਕਿ ਸਾਲ 2024-25 ਤੋਂ ਨਵੀਂ ਸਿੱਖਿਆ ਪ੍ਰਣਾਲੀ 2020 ਤਹਿਤ ਨਵੇਂ ਵਿਦਿਅਕ ਢਾਂਚੇ ਅਨੁਸਾਰ ਵਿਦਿਆਰਥੀਆਂ ਦੀ ਪੜ੍ਹਾਈ ਦਾ ਪ੍ਰਬੰਧ ਕੀਤਾ ਗਿਆ ਹੈ ਜਿਸ ਨਾਲ ਵਿਦਿਆਰਥੀ ਸਕਿੱਲਡ ਐਜੂਕੇਸ਼ਨ ਪ੍ਰਾਪਤ ਕਰਕੇ ਆਪਣੇ ਕਾਰੋਬਾਰ ਜਾਂ ਨੌਕਰੀ ਦੇ ਖੇਤਰ ਵਿੱਚ ਨਵੀਂ ਊਰਜਾ ਨਾਲ ਜਾ ਸਕਣਗੇ। ਇਸ ਮੌਕੇ ਪ੍ਰੋ. ਜਸਰੀਨ ਕੌਰ ਵਾਇਸ ਪ੍ਰਿੰਸੀਪਲ, ਪ੍ਰੋ. ਨਵਦੀਪ ਕੌਰ, ਡਾ. ਹਰਜੀਤ ਸਿੰਘ, ਡਾ. ਰਛਪਾਲ ਸਿੰਘ, ਡਾ. ਅਮ੍ਰਿੰਤਪਾਲ ਸਿੰਘ, ਡਾ. ਚਰਨਜੀਤ ਸਿੰਘ ਅਤੇ ਭਾਰੀ ਗਿਣਤੀ ਵਿੱਚ ਵਿਦਿਆਰਥੀ ਹਾਜ਼ਰ ਸਨ।

Disclaimer : यह खबर उदयदर्पण न्यूज़ को सोशल मीडिया के माध्यम से प्राप्त हुई है। उदयदर्पण न्यूज़ इस खबर की आधिकारिक तौर पर पुष्टि नहीं करता है। यदि इस खबर से किसी व्यक्ति अथवा वर्ग को आपत्ति है, तो वह हमें संपर्क कर सकते हैं।