
ਏਪੀਜੇ ਕਾਲਜ ਆਫ਼ ਫਾਈਨ ਆਰਟਸ, ਜਲੰਧਰ ਦੇ ਵਿਦਿਆਰਥੀਆਂ ਨੇ ਸਿੱਖਿਆ ਦੇ ਖੇਤਰ ਵਿੱਚ ਹਮੇਸ਼ਾ ਆਪਣੀ ਪ੍ਰਤਿਭਾ ਦਾ ਲੋਹਾ ਮਨਵਾਇਆ ਹੈ। ਅਪਲਾਈਡ ਆਰਟ ਵਿਭਾਗ ਦੇ ਅੱਠਵੇਂ ਸਮੈਸਟਰ ਦੇ ਵਿਦਿਆਰਥੀ ਪ੍ਰਤੀਕ ਦੱਤ ਸ਼ਰਮਾ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਲਈਆਂ ਗਈਆਂ ਫਾਈਨਲ ਪ੍ਰੀਖਿਆਵਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 4010/4400 ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ, ਜਾਹਨਵੀ ਨੇ 4003 ਅੰਕ ਪ੍ਰਾਪਤ ਕਰਕੇ ਦੂਜਾ ਅਤੇ ਯੁਕਤੀ ਹਾਂਡਾ ਨੇ 3925 ਅੰਕਾਂ ਨਾਲ ਪੰਜਵਾਂ ਸਥਾਨ ਹਾਸਲ ਕਰਕੇ ਕਾਲਜ ਦਾ ਨਾਂ ਰੌਸ਼ਨ ਕੀਤਾ ਹੈ।ਪ੍ਰਿੰਸੀਪਲ ਡਾ. ਨੀਰਜਾ ਢੀਂਗਰਾ ਨੇ ਸਮੂਹ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਹ ਆਪਣੇ ਸੁਪਨਿਆਂ ਨੂੰ ਸਾਕਾਰ ਕਰਦੇ ਰਹਿਣ। ਵਿਦਿਆਰਥੀਆਂ ਦੀ ਇਸ ਸ਼ਾਨਦਾਰ ਸਫਲਤਾ ‘ਤੇ ਉਨ੍ਹਾਂ ਅਪਲਾਈਡ ਆਰਟ ਵਿਭਾਗ ਦੇ ਮੁਖੀ ਸ੍ਰੀ ਅਨਿਲ ਗੁਪਤਾ, ਸ੍ਰੀ ਵਿਕਰਮ ਭਾਰਦਵਾਜ, ਸ੍ਰੀ ਮਨੋਜ ਕੁਮਾਰ ਅਤੇ ਸ੍ਰੀ ਕੁੰਜ ਅਰੋੜਾ ਦੇ ਯਤਨਾਂ ਦੀ ਭਰਪੂਰ ਸ਼ਲਾਘਾ ਕੀਤੀ ਅਤੇ ਕਿਹਾ ਕਿ ਉਹ ਵਿਦਿਅਰਥੀਆਂ ਨੂੰ ਇਸੇ ਤਰ੍ਹਾਂ ਦੀ ਸੇਧ ਦਿੰਦੇ ਰਹਿਣ ਤਾਂ ਜੋ ਵਿਦਿਆਰਥੀ ਭਵਿੱਖ ਵਿੱਚ ਵੀ ਉਚਾਈਆਂ ਨੂੰ ਚੁੰਮਦੇ ਰਹਿਣ।