
ਜਲੰਧਰ (21.08.2024): ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨੈਸ਼ਨਲ ਪ੍ਰੋਗਰਾਮ ਫਾਰ ਕੰਟਰੋਲ ਆਫ ਬਲਾਈਂਡਨੈੱਸ ਐਂਡ ਵਿਜੂਅਲ ਇੰਮਪੇਅਰਮੈਂਟ ਤਹਿਤ ਜਿਲ੍ਹੇ ਵਿੱਚ 25 ਅਗਸਤ ਤੋਂ 8 ਸਤੰਬਰ 2024 ਤੱਕ “ਕੌਮੀ ਆਈ ਡੋਨੇਸ਼ਨ ਪੰਦਰਵਾੜਾ” ਮਨਾਇਆ ਜਾਵੇਗਾ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਕਾਰਜਕਾਰੀ ਸਿਵਲ ਸਰਜਨ ਡਾ. ਜਯੋਤੀ ਸ਼ਰਮਾ ਨੇ ਦੱਸਿਆ ਕਿ ਇਸ ਪੰਦਰਵਾੜੇ ਦੌਰਾਨ ਜਿਲ੍ਹੇ ਦੀਆਂ ਸਿਹਤ ਸੰਸਥਾਵਾਂ, ਸਕੂਲਾਂ, ਕਾਲਜਾਂ ਅਤੇ ਆਮ ਲੋਕਾਂ ਨੂੰ ਆਪਣੀਆਂ ਅੱਖਾਂ ਦਾਨ ਕਰਨ ਸੰਬੰਧੀ ਜਾਗਰੂਕ ਕੀਤਾ ਜਾਵੇਗਾ ਤੇ ਅੱਖਾਂ ਦਾਨ ਕਰਨ ਦੇ ਫਾਰਮ ਭਰੇ ਜਾਣਗੇ, ਜੇ ਕੋਈ ਵੀ ਅੱਖਾਂ ਦਾਨ ਕਰਨ ਦਾ ਇੱਛੁਕ ਹੈ ਉਹ ਨੇੜੇ ਦੇ ਜਿਲ੍ਹਾ ਹਸਪਤਾਲ, ਆਈ. ਮੋਬਾਈਲ ਯੂਨਿਟ, ਸੀ.ਐਚ.ਸੀ., ਪੀ.ਐਚ.ਸੀ. ਅਤੇ ਐਸ.ਡੀ.ਐਚ. ਵਿਖੇ ਸੰਪਰਕ ਕਰ ਸਕਦਾ ਹੈ।
ਡਾ. ਜਯੋਤੀ ਸ਼ਰਮਾ ਨੇ ਦੱਸਿਆ ਕਿ ਮਰਨ ਉਪਰੰਤ ਅੱਖਾਂ ਦਾਨ ਕਰਨ ਵਾਲਾ ਇੱਕ ਵਿਅਕਤੀ ਦੋ ਵਿਅਕਤੀਆਂ ਦੀ ਜਿੰਦਗੀ ਰੁਸ਼ਨਾ ਸਕਦਾ ਹੈ। ਇਸ ਪੰਦਰਵਾੜੇ ਦੌਰਾਨ ਡਾ. ਗੁਰਪ੍ਰੀਤ ਕੌਰ ਐਸ.ਐਮ.ਓ. ਆਈ. ਮੋਬਾਈਲ ਯੂਨਿਟ ਦੀ ਦੇਖਰੇਖ ਹੇਠ ਅੱਖਾਂ ਦੀ ਜਾਂਚ ਅਤੇ ਇਲਾਜ ਸੰਬੰਧੀ ਵਿਸ਼ੇਸ਼ ਕੈਂਪ ਲਗਾਏ ਜਾਣਗੇ।