
ਜਲੰਧਰ (14.10.2024): ਸਿਵਲ ਸਰਜਨ ਡਾ. ਗੁਰਮੀਤ ਲਾਲ ਦੀ ਅਗਵਾਈ ਹੇਠ ਸੋਮਵਾਰ ਨੂੰ ਸਿਵਲ ਸਰਜਨ ਦਫ਼ਤਰ ਵਿਖੇ ਭਗਵਾਨ ਵਾਲਮੀਕਿ ਜੀ ਦੇ ਪ੍ਰਗਟੋਤਸਵ ਸੰਬੰਧੀ ਸਮਾਗਮ ਦਾ ਆਯੋਜਨ ਕੀਤਾ ਗਿਆ। ਸਿਵਲ ਸਰਜਨ ਡਾ. ਗੁਰਮੀਤ ਲਾਲ ਵੱਲੋਂ ਭਗਵਾਨ ਵਾਲਮੀਕਿ ਜੀ ਦੀ ਤਸਵੀਰ ਅੱਗੇ ਨਤਮਸਤਕ ਹੋ ਕੇ ਸਰਬਤ ਦੀ ਸੁੱਖ-ਸ਼ਾਂਤੀ ਦੇ ਲਈ ਪ੍ਰਾਥਨਾ ਕੀਤੀ ਗਈ ਅਤੇ ਫੁੱਲ ਅਰਪਿਤ ਕਰਕੇ ਪੂਜਾ ਅਰਚਨਾ ਕੀਤੀ ਗਈ।
ਇਸ ਦੌਰਾਨ ਸਮੂਹ ਪ੍ਰੋਗਰਾਮ ਅਫ਼ਸਰਾਂ ਅਤੇ ਕਰਮਚਾਰੀਆਂ ਵੱਲੋਂ ਵੀ ਭਗਵਾਨ ਵਾਲਮੀਕਿ ਜੀ ਦੀ ਤਸਵੀਰ ਅੱਗੇ ਹਾਜ਼ਰੀ ਭਰ ਕੇ ਆਸ਼ੀਰਵਾਦ ਪ੍ਰਾਪਤ ਕੀਤਾ ਗਿਆ ਅਤੇ ਪ੍ਰਸ਼ਾਦ ਗ੍ਰਹਿਣ ਕੀਤਾ ਗਿਆ। ਸਿਵਲ ਸਰਜਨ ਡਾ. ਗੁਰਮੀਤ ਲਾਲ ਵੱਲੋਂ ਆਪਣੇ ਸੰਬੋਧਨ ਵਿੱਚ ਭਗਵਾਨ ਵਾਲਮੀਕਿ ਜੀ ਦੇ ਜੀਵਨ ਤੋਂ ਪ੍ਰੇਰਣਾ ਲੈਂਦੇ ਹੋਏ ਸਮੂਹ ਸਟਾਫ ਨੂੰ ਕਿਹਾ ਗਿਆ। ਉਨ੍ਹਾਂ ਦੀਆਂ ਸਿੱਖਿਆਵਾਂ ਦਾ ਪਾਲਣ ਕਰਨ ਲਈ” ਕਿਹਾ ਗਿਆ।
Disclaimer : यह खबर उदयदर्पण न्यूज़ को सोशल मीडिया के माध्यम से प्राप्त हुई है। उदयदर्पण न्यूज़ इस खबर की आधिकारिक तौर पर पुष्टि नहीं करता है। यदि इस खबर से किसी व्यक्ति अथवा वर्ग को आपत्ति है, तो वह हमें संपर्क कर सकते हैं।