ਜਲੰਧਰ (30.10.2024) ਸਿਵਲ ਸਰਜਨ ਡਾ. ਗੁਰਮੀਤ ਲਾਲ ਨੇ ਲੋਕਾਂ ਨੂੰ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀਆਂ ਮੁਬਾਰਕਾਂ ਦਿੰਦੇ ਹੋਏ ਸੁਰੱਖਿਅਤ ਦੀਵਾਲੀ ਮਨਾਉਣ ਦਾ ਸੰਦੇਸ਼ ਦਿੱਤਾ। ਉਨ੍ਹਾਂ ਕਿਹਾ ਕਿ ਮੈਂ ਪਰਮਾਤਮਾ ਤੋਂ ਅਰਦਾਸ ਕਰਦਾ ਹਾਂ ਕਿ ਦੀਵਾਲੀ ਦਾ ਤਿਉਹਾਰ ਆਪ ਸਭ ਦੇ ਲਈ ਤੰਦਰੁਸਤੀ ਅਤੇ ਤਰੱਕੀ ਦੀ ਰੋਸ਼ਨੀ ਲੈ ਕੇ ਆਵੇ। ਉਨ੍ਹਾਂ ਕਿਹਾ ਕਿ ਪ੍ਰਦੂਸ਼ਣ ਅੱਜ ਦੇ ਸਮੇਂ ਵਿੱਚ ਇੱਕ ਵੱਡੀ ਸਮੱਸਿਆ ਹੈ ਅਤੇ ਇਹ ਇਕ ਚੈਲੇਂਜ ਬਣਿਆ ਹੋਇਆ ਹੈ, ਵੱਧ ਰਹੇ ਪ੍ਰਦੂਸ਼ਣ ਨਾਲ ਸਾਡੀ ਆਬੋ ਹਵਾ ਪ੍ਰਦੂਸ਼ਿਤ ਹੋ ਰਹੀ ਹੈ ਸੋ ਸਾਨੂੰ ਸਭ ਨੂੰ ਕੋਸ਼ਿਸ਼ ਕਰਨੀ ਚਾਹੀਦੀ ਹੈ ਕਿ ਅਸੀਂ ਆਪਣੇ ਪਰਿਵਾਰ ਨਾਲ ਪ੍ਰਦੂਸ਼ਣ ਰਹਿਤ ਗ੍ਰੀਨ ਦੀਵਾਲੀ ਮਨਾਈਏ।

ਸਿਵਲ ਸਰਜਨ ਡਾ. ਗੁਰਮੀਤ ਲਾਲ ਨੇ ਇਸ ਗੱਲ ‘ਤੇ ਜੋਰ ਦਿੰਦਿਆਂ ਕਿਹਾ ਕਿ ਦੀਵਾਲੀ ਰੋਸ਼ਨੀਆਂ ਦੇ ਤਿਉਹਾਰ ਦੇ ਤੌਰ ‘ਤੇ ਮਨਾਇਆ ਜਾਂਦਾ ਹੈ, ਦੀਵਾਲੀ ‘ਤੇ ਅਨੇਕਾਂ ਲੋਕ ਆਪਣੀਆਂ ਅੱਖਾਂ ਦੀ ਰੋਸ਼ਨੀ ਗਵਾ ਦਿੰਦੇ ਹਨ ਜਿਨ੍ਹਾਂ ਵਿੱਚ ਜਿਆਦਾਤਰ ਬੱਚੇ ਹੁੰਦੇ ਹਨ, ਇਸ ਲਈ ਬੱਚਿਆਂ ਦੁਆਰਾ ਪਟਾਕੇ ਚਲਾਉਂਦੇ ਸਮੇਂ ਉਨ੍ਹਾਂ ਕੋਲ ਵੱਡਿਆਂ ਦੀ ਮੌਜੂਦਗੀ ਅਤੇ ਨਿਗਰਾਨੀ ਹੋਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਪਟਾਕੇ ਹੱਥ ਵਿੱਚ ਫੜ ਕੇ ਨਹੀਂ ਚਲਾਉਣੇ ਚਾਹੀਦੇ, ਅਣਚੱਲੇ ਪਟਾਕਿਆਂ ਨੂੰ ਫਿਰ ਤੋਂ ਨਾ ਚਲਾਓ, ਉਹ ਕਿਸੇ ਸਮੇਂ ਵੀ ਫੱਟ ਸਕਦੇ ਹਨ। ਜੇਕਰ ਪਟਾਕੇ ਚਲਾਉਂਦੇ ਸਮੇਂ ਅੱਖ ਵਿੱਚ ਸੱਟ ਲੱਗ ਜਾਵੇ ਤਾਂ ਅੱਖ ਨੂੰ ਨਾ ਤਾਂ ਮਲੋ ਅਤੇ ਨਾ ਹੀ ਰਗੜੋ, ਸਗੋਂ ਜਲਦ ਤੋਂ ਜਲਦ ਅੱਖਾਂ ਦੇ ਮਾਹਿਰ ਡਾਕਟਰ ਤੋਂ ਆਪਣਾ ਚੈੱਕਅਪ ਕਰਵਾ ਕੇ ਇਲਾਜ ਕਰਵਾਓ। ਪਟਾਕੇ ਚਲਾਉਂਦੇ ਸਮੇਂ ਰੇਸ਼ਮੀ ਅਤੇ ਢਿੱਲੇ ਕੱਪੜੇ ਨਾ ਪਹਿਨੋ ਅਤੇ ਸੂਤੀ ਕੱਪੜੇ ਪਾਉਣੇ ਚਾਹੀਦੇ ਹਨ।

ਸਿਵਲ ਸਰਜਨ ਡਾ. ਗੁਰਮੀਤ ਲਾਲ ਨੇ ਲੋਕਾਂ ਨੂੰ ਦੀਵਾਲੀ ਦੀਆਂ ਸ਼ੁਭਕਾਮਨਾਵਾਂ ਦਿੰਦੇ ਹੋਏ ਆਪਣੇ ਪਰਿਵਾਰ ਨਾਲ ਸੁਰੱਖਿਅਤ ਦੀਵਾਲੀ ਮਨਾਉਣ ਲਈ ਕਿਹਾ। ਉਨ੍ਹਾਂ ਕਿਹਾ ਕਿ ਪਟਾਖਿਆਂ ਦੇ ਸੋ਼ਰ ਅਤੇ ਹਵਾ ਦੇ ਪ੍ਰਦੂਸ਼ਣ ਕਰਕੇ ਕਈ ਤਰ੍ਹਾਂ ਦੀਆਂ ਬਿਮਾਰੀਆਂ ਹੋ ਸਕਦੀਆਂ ਹਨ। ਸਿਵਲ ਸਰਜਨ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਸਾਨੂੰ ਪਟਾਖਾ ਮੁਕਤ ਧੂੰਆਂ ਰਹਿਤ ਅਤੇ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣੀ ਚਾਹੀਦੀ ਹੈ ਅਤੇ ਵਾਤਾਵਰਨ ਨੂੰ ਸਾਫ ਤੇ ਸਵੱਛ ਰੱਖਣ ਵਿੱਚ ਯੋਗਦਾਨ ਪਾਉਣਾ ਚਾਹੀਦਾ ਹੈ। ਇਸਦੇ ਨਾਲ ਹੀ ਇਸ ਦਿਨ ਸਾਨੂੰ ਦੀਵੇ ਜਗਾ ਕੇ ਬਿਜਲੀ ਦੀ ਵੀ ਬੱਚਤ ਕਰਨ ਨੂੰ ਤਰਜੀਹ ਦੇਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਅਣਸੁਖਾਵੀਂ ਘਟਨਾ ਦੇ ਮੱਦੇਨਜ਼ਰ ਜਿਲ੍ਹੇ ਦੇ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਲੋਕਾਂ ਦੇ ਇਲਾਜ ਲਈ ਢੁੱਕਵੇਂ ਪ੍ਰਬੰਧ ਕੀਤੇ ਗਏ ਹਨ।

Disclaimer : यह खबर उदयदर्पण न्यूज़ को सोशल मीडिया के माध्यम से प्राप्त हुई है। उदयदर्पण न्यूज़ इस खबर की आधिकारिक तौर पर पुष्टि नहीं करता है। यदि इस खबर से किसी व्यक्ति अथवा वर्ग को आपत्ति है, तो वह हमें संपर्क कर सकते हैं।