
ਜਲੰਧਰ (16-12-2024): ਸਿਵਲ ਸਰਜਨ ਡਾ. ਗੁਰਮੀਤ ਲਾਲ ਦੀ ਅਗਵਾਈ ਵਿੱਚ ਸਿਹਤ ਅਧਿਕਾਰੀਆਂ ਤੇ ਕਰਮਚਾਰੀਆਂ ਵੱਲੋਂ ਸੋਮਵਾਰ ਨੂੰ ਦਫਤਰ ਸਿਵਲ ਸਰਜਨ ਜਲੰਧਰ ਵਿਖੇ ਪੌਦੇ ਲਗਾ ਕੇ ਵਾਤਾਵਰਣ ਦੀ ਸੰਭਾਲ ਕਰਨ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਸਹਾਇਕ ਸਿਵਲ ਸਰਜਨ ਡਾ. ਜੰਤੀ ਫੁਕੇਲਾ, ਜਿਲ੍ਹਾ: ਪਰਿਵਾਰ ਭਲਾਈ ਅਫ਼ਸਰ ਡਾ. ਰਮਨ ਗੁਪਤਾ ਜਿਲ੍ਹਾ ਟੀਕਾਕਰਨ ਅਫਸਰ ਡਾ. ਰਾਕੇਸ਼ ਚੋਪੜਾ, ਜਿਲ੍ਹਾ ਮਾਸ ਮੀਡੀਆ ਅਫਸਰ ਗੁਰਦੀਪ ਸਿੰਘ ਮੌਜੂਦ ਸਨ।
ਸਿਵਲ ਸਰਜਨ ਡਾ. ਗੁਰਮੀਤ ਲਾਲ ਨੇ ਕਿਹਾ ਕਿ ਸਵੱਛ ਵਾਤ ਵਰਣ ਚੰਗੀ ਸਿਹਤ ਦਾ ਰਾਜ਼ ਹੈ ਅਤੇ ਵਾਤਾਵਰਨ ਨੂੰ ਸਵੱਛ ਰੱਖਣ ਵਿੱਚ ਪੌਦਿਆਂ ਅਤੇ ਰੁੱਖਾਂ ਦੀ ਅਹਿਮ ਭੂਮਿਕਾ ਹੁੰਦੀ ਹੈ। ਉਨ੍ਹਾਂ ਨੇ ਸਿਵਲ ਸਰਜਨ ਦਫ਼ਤਰ ਵਿਖੇ ਪੌਦੇ ਲਗਾ ਕੇ ਵਾਤਾਵਰਣ ਨੂੰ ਸਵੱਛ ਰੱਖਣ ਦਾ ਸੁਨੇਹਾ ਦਿੰਦੇ ਹੋਏ ਕਿਹਾ ਕਿ ਸਾਨੂੰ ਵਾਤਾਵਰਣ ਨੂੰ ਸਵੱਛ ਰੱਖਣ ਲਈ ਆਪਣਾ ਯੋਗਦਾਨ ਦਿੰਦੇ ਹੋਏ ਇੱਕ ਪੌਦਾ ਜ਼ਰੂ ਸਗਾਉਣਾ ਚਾਹੀਦਾ ਹੈ। ਉਨ੍ਹਾਂ ਤਾਕੀਦ ਕਰਦਿਆਂ ਕਿਹਾ ਕਿ ਹਰੇਕ ਮਨੁੱਖ ਨੂੰ ਆਪਣੇ ਹੱਥੀਂ ਇਕ ਪੌਦਾ ਜ਼ਰੂਰ ਲਗਾਉਣਾ ਚਾਹੀਦਾ ਹੈ ਅਤੇ ਕੁਦਰਤ ਦੇ ਇਸ ਅਨਮੋਲ ਤੋਹਫੇ ਦੀ ਸੰਭਾਲ ਜਿੰਮੇਵਾਰੀ ਨਾਲ ਕਰਨੀ ਚਾਹੀਦੀ ਹੈ।