ਚੰਡੀਗੜ () ਸ਼੍ਰੋਮਣੀ ਅਕਾਲੀ ਦਲ ਦੀ ਹਿਤੈਸ਼ੀ ਲੀਡਰਸ਼ਿਪ ਜਥੇ: ਗੁਰਪ੍ਰਤਾਪ ਸਿੰਘ ਵਡਾਲਾ, ਸੁਰਜੀਤ ਸਿੰਘ ਰੱਖੜਾ, ਸੁੱਚਾ ਸਿੰਘ ਛੋਟੇਪੁੱਰ, ਪ੍ਰਮਿੰਦਰ ਸਿੰਘ ਢੀਡਸਾ ਅਤੇ ਚਰਨਜੀਤ ਸਿੰਘ ਬਰਾੜ ਨੇ ਆਪਣੇ ਸਾਂਝੇ ਬਿਆਨ ਵਿੱਚ ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੇ ਅਸਤੀਫ਼ੇ ਨੂੰ ਮੰਦਭਾਗਾ ਕਰਾਰ ਦਿੱਤਾ ਹੈ। ਜਾਰੀ ਬਿਆਨ ਵਿੱਚ ਆਗੂਆਂ ਨੇ ਕਿਹਾ ਕਿ, ਪ੍ਰਧਾਨ ਸ਼੍ਰੋਮਣੀ ਕਮੇਟੀ ਦੇ ਅਸਤੀਫ਼ੇ ਨਾਲ ਪੰਥਕ ਸੰਕਟ ਹੋਰ ਡੂੰਘਾ ਹੋਵੇਗਾ। ਆਗੂਆਂ ਨੇ ਕਿਹਾ ਕਿ ਪਹਿਲਾਂ ਹੀ ਇੱਕ ਕਾਬਜ ਧਿਰ ਦੇ ਪੰਥਕ ਭਾਵਨਾ ਦੇ ਉਲਟ ਕੀਤੇ ਜਾ ਰਹੇ ਗੁਨਾਹਾਂ ਕਾਰਣ ਸਿੱਖ ਕੌਮ ਦੀਆਂ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਰਗੀਆਂ ਅਗਵਾਈ ਕਰਨ ਵਾਲਿਆਂ ਸੰਸਥਾਵਾਂ ਨੂੰ ਚੁਣੌਤੀ ਪੇਸ਼ ਕੀਤੀ ਜਾ ਰਹੀ ਹੈ, ਇਸ ਵਿਚਕਾਰ ਆਪਣੀਆਂ ਜ਼ਿੰਮੇਵਾਰੀਆਂ ਨੂੰ ਸਿਰੜ ਨਾਲ ਨਿਭਾਉਣ ਦੀ ਬਜਾਏ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਵਲੋ ਅਸਤੀਫ਼ਾ ਦੇਣਾ ਸੰਗਤ ਦੀਆਂ ਭਾਵਨਾਵਾਂ ਨਾਲ ਇਨਸਾਫ਼ ਨਹੀਂ ਹੋਵੇਗਾ। ਕਿਉਂਕਿ ਨੈਤਿਕਤਾ ਤਾਂ ਉਸ ਸਮੇਂ ਹੀ ਝਲਕਣੀ ਚਾਹੀਦੀ ਸੀ ਜਦ ਜਥੇਦਾਰ ਸ੍ਰੀ ਅਕਾਲ ਤਖਤ ਵੱਲੋ ਗਿਆਨੀ ਹਰਪ੍ਰੀਤ ਸਿੰਘ ਪ੍ਰਤੀ ਜਾਂਚ ਬੰਦ ਕਰਨ ਦੇ ਆਦੇਸ਼ ਦਿੱਤੇ ਸਨ। ਇਹਨਾਂ ਅਦੇਸਾਂ ਦੀ ਅਣਦੇਖੀ ਕਰਕੇ ਸਗੋਂ ਤਿੰਨ ਮੈਂਬਰੀ ਕਮੇਟੀ ਦੀ ਜਾਂਚ ਰਿਪੋਰਟ ਮਨਜ਼ੂਰ ਕਰ ਸਮੁੱਚੀ ਅੰਤ੍ਰਿੰਗ ਕਮੇਟੀ ਵੱਲੋ ਬੱਜਟ ਪਾਪ ਕੀਤਾ ਗਿਅ ਹੈ। ਅਸਤੀਫ਼ਾ ਦੇਣ ਦੀ ਬਜਾਏ ਪਾਪ ਧੋਣ ਦਾ ਮੌਕਾ ਨਹੀ ਗੁਆਉਣਾ ਚਾਹੀਦਾ ਤੁਰੰਤ ਗਿਆਨੀ ਹਰਪ੍ਰੀਤ ਸਿੰਘ ਦੀ ਬਹਾਲੀ ਹੋਣੀ ਚਾਹੀਦੀ ਹੈ।

ਇਸ ਦੇ ਨਾਲ ਆਗੂਆਂ ਨੇ ਆਪਣੇ ਸਾਂਝੇ ਬਿਆਨ ਵਿੱਚ ਕਿਹਾ ਕਿ ਜੇਕਰ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਹੁਕਮ ਅਨੁਸਾਰ ਸੱਤ ਮੈਬਰੀ ਕਮੇਟੀ ਨੂੰ ਬਿਨ੍ਹਾਂ ਸੁਖਬੀਰ ਸਿੰਘ ਬਾਦਲ ਧੜੇ ਦਾ ਦਬਾਅ ਝੱਲਦੇ ਹੋਏ ਬਿੰਨਾ ਦੇਰ ਕੀਤੇ ਕਾਰਜਸ਼ੀਲ ਕਰ ਲਿਆ ਜਾਂਦਾ ਤਾਂ ਸ਼ਾਇਦ ਅੱਜ ਨਾ ਤਾਂ ਅਸਤੀਫ਼ਾ ਦੇਣ ਦੀ ਜ਼ਰੂਰਤ ਪੈਂਦੀ ਅਤੇ ਨਾ ਹੀ ਉਸ ਕਾਬਜ ਧਿਰ ਵਲੋ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਚੁਣੌਤੀ ਮਿਲਦੀ। ਕਾਬਜ ਧੜੇ ਦਾ ਸਿਧਾਤਾਂ ਦੀਆਂ ਧੱਜੀਆ ਉਡਾਉਂਦਾ ਅੰਨੇ ਦਬਾਅ ਦੇ ਨਤੀਜੇ ਸਾਹਮਣੇ ਆ ਰਹੇ ਹਨ।

ਆਗੂਆਂ ਨੇ ਹਰਜਿੰਦਰ ਸਿੰਘ ਧਾਮੀ ਸਾਹਿਬ ਨੂੰ ਪੁਰਜੋਰ ਅਪੀਲ ਕੀਤੀ ਕਿ, ਓਹ ਸੰਗਤ ਦੀਆਂ ਭਾਵਨਾਵਾਂ ਦੀ ਰਾਖੀ ਕਰਦੇ ਹੋਏ ਆਪਣਾ ਅਸਤੀਫਾ ਵਾਪਿਸ ਲੈਣ ਅਤੇ ਪਿਛਲੇ ਦਿਨਾਂ ਵਿੱਚ ਹੋਏ ਪੰਥ ਵਿਰੋਧੀ ਫੈਸਲਿਆਂ ਨੂੰ ਰੱਦ ਕਰਦੇ ਹੋਏ ਮਜ਼ਬੂਤ ਅਗਵਾਈ ਵਾਲੀ ਭੂਮਿਕਾ ਨਿਭਾਉਣ, ਜਿਸ ਲਈ ਸਮੁੱਚੀ ਕੌਮ ਉਮੀਦ ਕਰਦੀ ਹੈ।

ਇਸ ਦੇ ਨਾਲ ਹੀ ਆਗੂਆਂ ਨੇ ਕਿਹਾ ਕਿ ਜਿਸ ਤਰੀਕੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਇੱਕ ਧਿਰ ਨੇ ਹੁਕਮਨਾਮਾ ਸਾਹਿਬ ਦੀ ਤੌਹੀਨ ਕਰਕੇ ਹੁਕਮਨਾਮਾ ਸਾਹਿਬ ਦੀ ਭਾਵਨਾ ਦੇ ਉਲਟ ਕਈ ਆਗੂਆਂ ਦੇ ਬਗੈਰ ਅਸਤੀਫ਼ੇ ਸਵੀਕਾਰ ਕੀਤੇ ਭਰਤੀ ਦੀ ਸ਼ੁਰੂਆਤ ਕੀਤੀ ਅਤੇ ਆਪਣੇ ਤਰਕ ਬਤਰਕ ਜਰੀਏ ਜੱਥੇਦਾਰ ਸ੍ਰੀ ਅਕਾਲ ਤਖਤ ਸਮੇਤ ਅਕਾਲੀ ਵਰਕਰਾਂ ਨੂੰ ਗੁੰਮਰਾਹ ਕੀਤਾ, ਅਜਿਹੀ ਸਥਿਤੀ ਅਤੇ ਹਾਲਾਤਾਂ ਵਿੱਚ ਧਾਮੀ ਸਾਹਿਬ ਸੱਤ ਮੈਂਬਰੀ ਭਰਤੀ ਕਮੇਟੀ ਦੀ ਅਗਵਾਈ ਕਰਕੇ ਭਾਈ ਬਚਿੱਤਰ ਸਿੰਘ ਵਾਂਗ ਭੂਮਿਕਾ ਅਦਾ ਕਰਨ।

ਆਗੂਆਂ ਨੇ ਕਿਹਾ ਕਿ ਅਸਤੀਫ਼ਾ ਮਸਲਿਆਂ ਦਾ ਹੱਲ ਨਹੀਂ, ਇਸ ਕਰਕੇ ਪੰਥ ਦੇ ਵਡੇਰੇ ਹਿਤਾਂ ਦੀ ਤਰਜਮਾਨੀ ਕਰਦੇ ਹੋਏ ਨਾ ਸਿਰਫ ਧਾਮੀ ਸਾਹਿਬ ਆਪਣਾ ਅਸਤੀਫ਼ਾ ਵਾਪਿਸ ਲੈਣ ਸਗੋ ਸੱਤ ਮੈਂਬਰੀ ਭਰਤੀ ਕਮੇਟੀ ਦੀ ਅਗਵਾਈ ਕਰਦੇ ਹੋਏ ਸ਼੍ਰੋਮਣੀ ਅਕਾਲੀ ਦਲ ਨੂੰ ਤਕੜਾ ਕਰਨ ਵਿੱਚ ਆਪਣਾ ਰੋਲ ਅਦਾ ਕਰਨ। ਇਹ ਨਾ ਹੋਵੇ ਕਿ ਅੱਜ ਵਾਲੇ ਫੈਸਲੇ ਤੇ ਵੀ ਸੰਗਤ ਨੂੰ ਨਿਰਾਸ਼ਾ ਦਾ ਮੂੰਹ ਦੇਖਣਾ ਪਵੇ।

Disclaimer : यह खबर उदयदर्पण न्यूज़ को सोशल मीडिया के माध्यम से प्राप्त हुई है। उदयदर्पण न्यूज़ इस खबर की आधिकारिक तौर पर पुष्टि नहीं करता है। यदि इस खबर से किसी व्यक्ति अथवा वर्ग को आपत्ति है, तो वह हमें संपर्क कर सकते हैं।