
ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਪ੍ਰਿੰਸੀਪਲ ਡਾਕਟਰ ਜਗਰੂਪ ਸਿੰਘ ਦੇ ਨਿਰਦੇਸ਼ਾਂ ਅਨੁਸਾਰ ਮੇਹਰ ਚੰਦ ਪੌਲੀਟੈਕਨਿਕ ਦੇ “ਰੈਡ ਰਿਬਨ ਕੱਲਬ” ਵੱਲੋਂ ਇੱਕ ਜਾਗਰੂਕਤਾ ਰੈਲੀ ਦਾ ਆਯੋਜਨ ਕੀਤਾ ਗਿਆ l ਇਸ ਰੈਲੀ ਵਿੱਚ ਫਾਰਮੇਸੀ ਵਿਭਾਗ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ l ਇਸ ਰੈਲੀ ਨੂੰ ਪ੍ਰਿੰਸੀਪਲ ਡਾਕਟਰ ਜਗਰੂਪ ਸਿੰਘ ਨੇ ਹਰੀ ਝੰਡੀ ਵਿਖਾ ਕੇ ਰਵਾਨਾ ਕੀਤਾ l ਇਸ ਰੈਲੀ ਦੀ ਅਗਵਾਈ ਰੈਡ ਰਿਬਨ ਕੱਲਬ ਦੇ ਪ੍ਰਧਾਨ ਪ੍ਰੋਫੈਸਰ ਸੰਦੀਪ ਕੁਮਾਰ, ਮੇਜਰ ਪੰਕਜ ਗੁਪਤਾ, ਪ੍ਰੋਫੈਸਰ ਸਵਿਤਾ ਕੁਮਾਰੀ ਅਤੇ ਪ੍ਰੋਫੈਸਰ ਅਭਿਸ਼ੇਕ ਸ਼ਰਮਾ ਨੇ ਕੀਤੀ l
ਪ੍ਰਿੰਸੀਪਲ ਡਾਕਟਰ ਜਗਰੂਪ ਸਿੰਘ ਨੇ ਕਿਹਾ ਕਿ ਵਿਦਿਆਰਥੀ ਸਾਡਾ ਭਵਿੱਖ ਹਨ l ਉਨਾਂ ਨੇ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਵਾਸਤੇ ਪ੍ਰੇਰਿਤ ਕੀਤਾ l ਉਨਾਂ ਕਿਹਾ ਕਿ ਵਿਦਿਆਰਥੀ ਸਾਡੇ ਅੰਬੈਸਡਰ ਹਨ l ਏਹ ਨਸ਼ਿਆਂ ਵਿਰੁੱਧ ਜਾਗਰੂਕਤਾ ਪੈਦਾ ਕਰਣ ਵਿੱਚ ਅਹਿਮ ਯੋਗਦਾਨ ਪਾ ਸਕਦੇ ਹਨ l
ਰੈਲੀ ਦੌਰਾਨ ਵਿਦਿਆਰਥੀਆਂ ਨੇ ਅਹਿਮ ਉਤਸ਼ਾਹ ਦਿਖਾਇਆ l ਵਿਦਿਆਰਥੀਆਂ ਨੇ ਨਸ਼ਿਆਂ ਪ੍ਰਤੀ ਜਾਗਰੂਕ ਕਰਣ ਲਈ ਬੈਨਰ, ਇਸ਼ਤਿਹਾਰ ਆਦਿ ਦਾ ਸਹਾਰਾ ਲਿਆ l ਇਸ ਮੌਕੇ ਤੇ ਉਨਾਂ ਨੇ ਨਸ਼ਿਆਂ ਦੇ ਖਾਤਮੇ ਦਾ ਸੰਕਲਪ ਲਿਆ l