
ਜ਼ਿਲ੍ਹਾ ਜਲੰਧਰ ਦੇ ਸਮੂਹ ਮੁਲਾਜ਼ਮ ਸਾਥੀਓ
ਜਿਵੇਂ ਕਿ ਤੁਹਾਨੂੰ ਪਤਾ ਹੈ ਕਿ ਪੰਜਾਬ ਸਰਕਾਰ ਵੱਲੋਂ ਇਸ ਸਾਲ ਦੇ ਬਜਟ ਦੌਰਾਨ ਵੀ ਮੁਲਾਜ਼ਮਾਂ ਨੂੰ ਅਣਗੋਲਿਆ ਕੀਤਾ ਗਿਆ ਹੈ।
ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ, ਡੀਏ ਦੀਆਂ ਕਿਸ਼ਤਾਂ, ਨਵੇਂ ਭਰਤੀ ਮੁਲਾਜ਼ਮਾ ਤੇ ਸੱਤਵਾਂ ਪੇ ਕਮਿਸ਼ਨ ਵਾਪਸ ਨਾ ਲੈਣਾ, ਪਰਖ ਕਾਲ ਸਮੇਂ ਦੌਰਾਨ ਪੂਰੀ ਤਨਖਾਹ ਨਾ ਦੇਣੀ ਆਦਿ ਕਈ ਮੁੱਦਿਆਂ ਤੇ ਸਰਕਾਰ ਚੁੱਪ ਧਾਰ ਕੇ ਬੈਠੀ ਹੈ। ਇਹ ਉਹੀ ਸਰਕਾਰ ਹੈ ਜੋ ਸੱਤਾ ਵਿੱਚ ਆਉਣ ਤੋਂ ਪਹਿਲਾਂ ਮੁਲਾਜ਼ਮਾਂ ਦੀ ਹਰ ਮੰਗ ਪੂਰੀ ਕਰਨ ਦਾ ਵਾਅਦਾ ਕਰ ਰਹੀ ਸੀ।
ਪੰਜਾਬ ਸਰਕਾਰ ਅਤੇ ਸੂਬੇ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮਾਂ ਦੀ ਲਗਾਤਾਰ ਕੀਤੀ ਜਾ ਰਹੀ ਅਣਦੇਖੀ ਕਾਰਨ ਕੱਲ ਮਿਤੀ 1 ਅਪ੍ਰੈਲ 2025 ਨੂੰ ਪੁੱਡਾ ਗਰਾਊਂਡ, ਜਲੰਧਰ ਸਵੇਰੇ 10:30 ਵਜੇ ਇਕੱਠੇ ਹੋ ਕੇ ਪੰਜਾਬ ਸਰਕਾਰ ਦਾ ਪੁਤਲਾ ਡੀਸੀ ਦਫਤਰ ਦੇ ਗੇਟ ਨੰਬਰ 4 ਦੇ ਬਾਹਰ ਫੂਕਿਆ ਜਾਵੇਗਾ।
ਇਸ ਲਈ ਆਪ ਸਭ ਨੂੰ ਬੇਨਤੀ ਹੈ ਕਿ ਕੱਲ ਮਿਤੀ ਇਕ ਅਪ੍ਰੈਲ 2025 ਨੂੰ ਸਵੇਰੇ 10:30 ਵਜੇ ਪੁੱਡਾ ਗਰਾਊਂਡ ਜਲੰਧਰ ਵਿਖੇ ਪਹੁੰਚਣ ਦੀ ਕਿਰਪਾਲਤਾ ਕੀਤੀ ਜਾਵੇ ਤਾਂ ਜੋ ਇਸ ਸਰਕਾਰ ਨੂੰ ਮੁਲਾਜਮਾਂ ਦੀ ਅਣਦੇਖੀ ਕਰਨ ਦਾ ਜਵਾਬ ਦਿੱਤਾ ਜਾ ਸਕੇ।
ਅਪੀਲ ਕਰਤਾ
ਜਿਲਾ ਜਲੰਧਰ ਦੀਆਂ ਸਮੂਹ ਮੁਲਾਜ਼ਮ ਜਥੇਬੰਦੀਆਂ
ਸੁਖਜੀਤ ਸਿੰਘ ਸੂਬਾ ਪ੍ਰਧਾਨ ਸੀਪੀਐਫ ਕਰਮਚਾਰੀ ਯੂਨੀਅਨ ਪੰਜਾਬ।
ਤੇਜਿੰਦਰ ਸਿੰਘ ਨੰਗਲ ਸੂਬਾ ਪ੍ਰਧਾਨ ਡੀਸੀ ਦਫਤਰ ਕਰਮਚਾਰੀ ਯੂਨੀਅਨ ਪੰਜਾਬ।