
ਏ.ਪੀ . ਜੇ ਸਕੂਲ ਰਾਮਾ ਮੰਡੀ ਜਲੰਧਰ ਵਿਖੇ ਪ੍ਰਿੰਸੀਪਲ ਸ੍ਰੀ ਏ ਕੇ ਸ਼ਰਮਾ ਜੀ ਦੀ ਅਗਵਾਈ ਅਧੀਨ , ਵਾਈਸ ਪ੍ਰਿੰਸੀਪਲ ਸ੍ਰੀਮਤੀ ਆਰਤੀ ਸ਼ੌਰੀ ਭੱਟ, ਸਟਾਫ਼ ਅਤੇ ਵਿਦਿਆਰਥੀਆਂ ਦੇ ਸਹਿਯੋਗ ਨਾਲ ਵਿਸ਼ਵ ਵਿਰਾਸਤ ਦਿਵਸ ਮਨਾਇਆ ਗਿਆ । ਇਸ ਮੌਕੇ ਤੇ ਖਾਸ ਸਭਾ ਦਾ ਆਯੋਜਨ ਕੀਤਾ ਗਿਆ । ਸਭਾ ਦੀ ਸ਼ੁਰੂਆਤ ਸ਼ਬਦ ਗਾਇਨ ਨਾਲ ਕੀਤੀ ਗਈ। ਵਿਦਿਆਰਥੀਆਂ ਵੱਲੋਂ ਵਿਸ਼ਵ ਵਿਰਾਸਤ ਦਿਵਸ ਨਾਲ ਸੰਬੰਧਤ ਵਿਚਾਰ ਅਤੇ ਸਪੀਚ ਪੇਸ਼ ਕੀਤੇ ਗਏ, ਜਿਸ ਵਿੱਚ ਵਿਰਾਸਤ ਦਿਵਸ ਦੀ ਮਹੱਤਤਾ ਬਾਰੇ ਬਾਖੂਬੀ ਚਾਨਣਾ ਪਾਇਆ ਗਿਆ । ਨੌਵੀਂ ਅਤੇ ਦਸਵੀਂ ਜਮਾਤ ਦੇ ਵਿਦਿਆਰਥੀਆਂ ਵੱਲੋਂ ਵਿਰਾਸਤ ਦਿਵਸ ਦੇ ਸੰਦਰਭ ਵਿੱਚ ਇੱਕ ਨਾਟਕ ਪੇਸ਼ ਕੀਤਾ ਗਿਆ। ਨਾਟਕ ਵਿੱਚ ਭਾਰਤ ਦੇ ਕੁਝ ਇਤਿਹਾਸਿਕ ਸਮਾਰਕਾਂ ਬਾਰੇ ਬਾਖੂਬੀ ਜਾਣਕਾਰੀ ਦਿੱਤੀ ਗਈ। ਵਿਦਿਆਰਥੀਆਂ ਨੂੰ ਇੱਕ ਵਿਡੀਓ ਦਿਖਾਈ ਗਈ ਜਿਸ ਰਾਹੀਂ ਭਾਰਤ ਦੀ ਅਮੀਰ ਵਿਰਾਸਤ ਨਾਲ ਸੰਬੰਧਿਤ ਸਮਾਰਕਾਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ। ਵਿਦਿਆਰਥੀਆਂ ਨੇ ਬਹੁਤ ਦਿਲਚਸਪੀ ਅਤੇ ਉਤਸ਼ਾਹ ਨਾਲ ਇਹਨਾਂ ਸਮਾਰਕਾਂ ਬਾਰੇ ਲਾਹੇਵੰਦ ਜਾਣਕਾਰੀ ਹਾਸਿਲ ਕੀਤੀ। ਵਿਦਿਆਰਥੀ ਆਪਣੀ ਅਮੀਰ ਵਿਰਾਸਤ ਨੂੰ ਸੰਭਾਲਣ ਲਈ ਵਚਨਬੱਧ ਪ੍ਰਤੀਤ ਹੋ ਰਹੇ ਸਨ।
ਸਮਾਗਮ ਦੇ ਅੰਤ ਵਿੱਚ ਪ੍ਰਿੰਸੀਪਲ ਸ੍ਰੀ ਏ ਕੇ ਸ਼ਰਮਾ ਜੀ ਨੇ ਵਿਦਿਆਰਥੀਆਂ ਨੂੰ ਸੰਬੋਧਿਤ ਹੁੰਦੇ ਹੋਏ ਕਿਹਾ ਕਿ ਸਾਨੂੰ ਆਪਣੀ ਵਿਰਾਸਤ ਦੀ ਸਾਂਭ ਸੰਭਾਲ ਕਰਨੀ ਚਾਹੀਦੀ ਹੈ। ਇਤਿਹਾਸ ਅਤੇ ਇਤਿਹਾਸਿਕ ਸਮਾਰਕ ਸਾਨੂੰ ਬਹੁਮੁੱਲੀ ਜਾਣਕਾਰੀ ਪ੍ਰਦਾਨ ਕਰਦੇ ਹਨ। ਇਤਿਹਾਸ ਤੋਂ ਸੇਧ ਲੈ ਕੇ ਅਸੀਂ ਕਈ ਗਲਤੀਆਂ ਕਰਨ ਤੋਂ ਬਚ ਸਕਦੇ ਹਾਂ ਅਤੇ ਕਈ ਨਵੀਆਂ ਪੁਲਾਂਘਾਂ ਪੁੱਟ ਕੇ ਖੁਦ ਇਤਿਹਾਸ ਰਚ ਸਕਦੇ ਹਾਂ।Errr