Sliderपंजाब

ਵਿਜੀਲੈਂਸ ਬਿਊਰੋ ਨੇ ਏਟੀਪੀ, ਆਰਕੀਟੈਕਟ ਨੂੰ 50000 ਰੁਪਏ ਰਿਸ਼ਵਤ ਲੈਂਦੇ ਹੋਏ ਗ੍ਰਿਫਤਾਰ ਕੀਤਾ*

ਫਗਵਾੜਾ 21 ਅਪ੍ਰੈਲ,(ਸ਼ਿਵ ਕੌੜਾ) ਪੰਜਾਬ ਵਿਜੀਲੈਂਸ ਬਿਊਰੋ (ਵੀਬੀ) ਨੇ ਸੋਮਵਾਰ ਨੂੰ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਰਾਜ ਕੁਮਾਰ, ਸਹਾਇਕ ਟਾਊਨ ਪਲੈਨਰ (ਏਟੀਪੀ), ਨਗਰ ਨਿਗਮ, ਫਗਵਾੜਾ ਅਤੇ ਰਾਜੇਸ਼ ਕੁਮਾਰ, ਫਗਵਾੜਾ ਦੇ ਇੱਕ ਪ੍ਰਾਈਵੇਟ ਆਰਕੀਟੈਕਟ ਨੂੰ 50000 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਅੱਜ ਇੱਥੇ ਇਹ ਖੁਲਾਸਾ ਕਰਦੇ ਹੋਏ ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਕਿਹਾ ਕਿ ਉਪਰੋਕਤ ਦੋਸ਼ੀ ਨੂੰ ਕਪੂਰਥਲਾ ਜ਼ਿਲ੍ਹੇ ਦੇ ਫਗਵਾੜਾ ਦੇ ਇੱਕ ਨਿਵਾਸੀ ਦੁਆਰਾ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫਤਾਰ ਕੀਤਾ ਗਿਆ ਹੈ ਉਨ੍ਹਾਂ ਅੱਗੇ ਕਿਹਾ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਹੈ ਕਿ ਉਪਰੋਕਤ ਆਰਕੀਟੈਕਟ ਨੇ ਟਾਊਨ ਪਲਾਨਰ ਤੋਂ ਆਪਣੇ ਘਰ ਦੇ ਨਕਸ਼ੇ ਦੀ ਪ੍ਰਵਾਨਗੀ ਲੈਣ ਲਈ 1,50,000 ਰੁਪਏ ਦੀ ਰਿਸ਼ਵਤ ਮੰਗੀ ਸੀ ਪਰ ਸੌਦਾ 50000 ਰੁਪਏ ਵਿੱਚ ਤੈਅ ਹੋਇਆ ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਤਸਦੀਕ ਤੋਂ ਬਾਅਦ ਜਲੰਧਰ ਰੇਂਜ ਦੀ ਇੱਕ ਵਿਜੀਲੈਂਸ ਬਿਊਰੋ ਟੀਮ ਨੇ ਇੱਕ ਜਾਲ ਵਿਛਾਇਆ ਜਿਸ ਦੌਰਾਨ ਆਰਕੀਟੈਕਟ ਅਤੇ ਏਟੀਪੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ 50000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਗ੍ਰਿਫ਼ਤਾਰ ਕਰ ਲਿਆ ਗਿਆ ਇਸ ਸਬੰਧ ਵਿੱਚ ਵਿਜੀਲੈਂਸ ਬਿਊਰੋ ਦੇ ਥਾਣਾ ਜਲੰਧਰ ਰੇਂਜ ਵਿਖੇ ਦੋਵਾਂ ਮੁਲਜ਼ਮਾਂ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ਨੂੰ ਕੱਲ੍ਹ ਸਮਰੱਥ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਹੋਰ ਜਾਂਚ ਜਾਰੀ ਹੈ।

Related Articles

Back to top button