
ਅੱਜ ਅਕਾਲੀ ਦਲ ਦੇ ਸਿਆਸਤ ਦੇ ਬਾਬਾ ਬੋਹੜ, ਸਾਬਕਾ ਰਾਜ ਸਭਾ ਮੈਂਬਰ ਅਤੇ ਅਕਾਲੀ ਦਲ ਦੇ ਸੀਨੀਅਰ ਆਗੂ ਸਰਦਾਰ ਸੁਖਦੇਵ ਸਿੰਘ ਢੀਂਡਸਾ ਪ੍ਰਧਾਨ ਸੰਤ ਅਤਰ ਸਿੰਘ ਗੁਰਸਾਗਰ ਮਸਤੂਆਣਾ ਟਰੱਸਟ ਮਸਤੂਆਣਾ ਸਾਹਿਬ ਸੰਗਰੂਰ ਦਾ ਅੱਜ ਦਿਹਾਂਤ ਹੋ ਗਿਆ ਹੈ। ਉਹ 90 ਵਰਿਆਂ ਦੇ ਸਨ ਅਤੇ ਪਿਛਲੇ ਕਾਫੀ ਸਮੇਂ ਤੋਂ ਬਿਮਾਰ ਚੱਲ ਰਹੇ ਸਨ। ਸ੍ਰ ਢੀਂਡਸਾ ਸਾਹਿਬ ਦਾ ਹਲਕਾ ਸੁਨਾਮ ਦੇ ਵਿਕਾਸ ਵਿੱਚ ਅਹਿਮ ਤੇ ਵੱਡਾ ਰੋਲ ਸੀ। ਪ੍ਰਮਾਤਮਾ ਉਨ੍ਹਾਂ ਦੀ ਆਤਮਾ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ੇ ਅਤੇ ਪਰਿਵਾਰ, ਸਾਕ-ਸਬੰਧੀ ਅਤੇ ਰਿਸ਼ਤੇਦਾਰਾਂ ਤੋਂ ਇਲਾਵਾ ਪਾਰਟੀ ਵਰਕਰਾਂ ਅਤੇ ਸੁਨੇਹੀਆਂ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ ਜੀ। ਅਕਾਲ ਕਾਲਜ ਕੌਂਸਲ ਅਤੇ ਸੰਤ ਅਤਰ ਸਿੰਘ ਗੁਰਸਾਗਰ ਮਸਤੂਆਣਾ ਟਰੱਸਟ ਅਧੀਨ ਚੱਲ ਰਹੀਆਂ ਵੱਖ ਵੱਖ ਵਿਦਿਅਕ ਸੰਸਥਾਵਾਂ ਦੇ ਪ੍ਰਿੰਸੀਪਲ, ਸਟਾਫ ਮੈਂਬਰ ਅਤੇ ਵਿਦਿਆਰਥੀਆਂ ਵੱਲੋਂ ਗਹਿਰਾ ਦੁੱਖ ਸਾਂਝਾ ਕੀਤਾ ਜਾਂਦਾ ਹੈ।