
ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਐਮ.ਏ. ਹਿਸਟਰੀ ਪਹਿਲਾ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ। ਲਾਇਲਪੁਰ ਖ਼ਾਲਸਾ ਕਾਲਜ ਦੀ ਵਿਦਿਆਰਥਣ ਹਰਸ਼ਪ੍ਰੀਤ ਕੌਰ ਨੇ 10 ਵਿਚੋਂ 7.60 ਐਸ.ਜੀ.ਪੀ.ਏ. ਪ੍ਰਾਪਤ ਕਰਦੇ ਹੋਏ ਯੂਨੀਵਰਸਿਟੀ ਮੈਰਿਟ ਵਿਚੋਂ ਚੌਥਾ, ਰਜੀਆ ਨੇ 7.40 ਐਸ.ਜੀ.ਪੀ.ਏ. ਪ੍ਰਾਪਤ ਕਰਕੇ ਪੰਜਵਾਂ ਸਥਾਨ, ਅਰਸ਼ਦੀਪ ਸਿੰਘ ਅਤੇ ਨੀਤੂ ਨੇ 7.20 ਐਸ.ਜੀ.ਪੀ.ਏ. ਪ੍ਰਾਪਤ ਕਰਕੇ ਸਾਂਝੇ ਰੂਪ ਵਿਚ ਛੇਵਾਂ ਸਥਾਨ ਹਾਸਲ ਕੀਤਾ। ਇਸ ਮੌਕੇ ਸਰਦਾਰਨੀ ਬਲਬੀਰ ਕੌਰ, ਪ੍ਰਧਾਨ ਗਵਰਨਿੰਗ ਕੌਂਸਲ ਅਤੇ ਪ੍ਰਿੰਸੀਪਲ ਡਾ. ਸੁਮਨ ਚੋਪੜਾ ਨੇ ਵਿਸ਼ੇਸ਼ ਤੌਰ ਤੇ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ। ਪ੍ਰਿੰਸੀਪਲ ਡਾ. ਸੁਮਨ ਚੋਪੜਾ ਨੇ ਵਿਦਿਆਰਥੀਆਂ ਨੂੰ ਭਵਿੱਖ ਵਿਚ ਹੋਰ ਮਿਹਨਤ ਅਤੇ ਲਗਨ ਨਾਲ ਪੜ੍ਹਾਈ ਕਰਨ ਲਈ ਪ੍ਰੇਰਿਆ। ਇਸ ਮੌਕੇ ਡਾ. ਅਮਨਦੀਪ ਕੌਰ, ਡਾ. ਕਰਨਵੀਰ ਸਿੰਘ ਅਤੇ ਪ੍ਰੋ. ਸੰਦੀਪ ਕੌਰ ਵੀ ਹਾਜ਼ਰ ਸਨ।