पंजाबशिक्षा और संस्कृति

ਲਾਇਲਪੁਰ ਖ਼ਾਲਸਾ ਕਾਲਜ ਦੇ ਐਮ.ਏ. ਪੋਲੀਟੀਕਲ ਸਾਇੰਸ ਸਮੈਸਟਰ ਪਹਿਲਾ ਦਾ ਨਤੀਜਾ ਸ਼ਾਨਦਾਰ ਰਿਹਾ

ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਐਮ.ਏ. ਪੋਲੀਟੀਕਲ ਸਾਇੰਸ ਸਮੈਸਟਰ ਪਹਿਲਾ ਦਾ ਨਤੀਜਾ ਸ਼ਾਨਦਾਰ ਰਿਹਾ। ਲਾਇਲਪੁਰ ਖ਼ਾਲਸਾ ਕਾਲਜ ਦੀ ਵਿਦਿਆਰਥਣ ਦਵਿੰਦਰਜੀਤ ਕੌਰ ਅਤੇ ਅੰਮ੍ਰਿਤ ਕੌਰ ਨੇ 10 ਵਿਚੋਂ 7.60 ਐਸ.ਜੀ.ਪੀ.ਏ. ਪ੍ਰਾਪਤ ਕਰਦੇ ਹੋਏ ਯੂਨੀਵਰਸਿਟੀ ਮੈਰਿਟ ਵਿਚੋਂ ਸਾਂਝੇ ਰੂਪ ਵਿਚ ਤੀਜਾ ਅਤੇ ਵਿਦਿਆਰਥਣ ਗੁੱਡੂ ਅਤੇ ਤਾਨੀਆ ਨੇ 7.40 ਐਸ.ਜੀ.ਪੀ.ਏ. ਪ੍ਰਾਪਤ ਕਰਕੇ ਚੌਥਾ ਸਥਾਨ ਹਾਸਲ ਕੀਤਾ। ਇਸ ਮੌਕੇ ਸਰਦਾਰਨੀ ਬਲਬੀਰ ਕੌਰ, ਪ੍ਰਧਾਨ ਗਵਰਨਿੰਗ ਕੌਂਸਲ ਅਤੇ ਪ੍ਰਿੰਸੀਪਲ ਡਾ. ਸੁਮਨ ਚੋਪੜਾ ਨੇ ਵਿਸ਼ੇਸ਼ ਤੌਰ ਤੇ ਵਿਦਿਆਰਥਣਾਂ, ਉਨ੍ਹਾਂ ਦੇ ਮਾਪਿਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ। ਪ੍ਰਿੰਸੀਪਲ ਡਾ. ਸੁਮਨ ਚੋਪੜਾ ਨੇ ਵਿਦਿਆਰਥਣਾਂ ਨੂੰ ਭਵਿੱਖ ਵਿਚ ਹੋਰ ਮਿਹਨਤ ਅਤੇ ਲਗਨ ਨਾਲ ਪੜ੍ਹਾਈ ਕਰਨ ਲਈ ਪ੍ਰੇਰਿਆ। ਇਸ ਮੌਕੇ ਪ੍ਰੋ. ਅਨੂ ਕੁਮਾਰੀ ਮੁਖੀ ਪੋਲੀਟੀਕਲ ਸਾਇੰਸ ਵਿਭਾਗ, ਡਾ. ਅਜੀਤਪਾਲ ਸਿੰਘ, ਅਤੇ ਪ੍ਰੋ. ਸੰਜੇ ਸ਼ਾਦ ਵੀ ਹਾਜ਼ਰ ਸਨ।

Related Articles

Back to top button