ਜਲੰਧਰ (27.06.2025) : “ਵਿਸ਼ਵ ਆਬਾਦੀ ਦਿਵਸ” ਦੇ ਮੱਦੇਨਜ਼ਰ ਸਿਵਲ ਸਰਜਨ ਡਾ. ਗੁਰਮੀਤ ਲਾਲ ਦੀ ਅਗਵਾਈ ਵਿੱਚ ਸਿਵਲ ਸਰਜਨ ਦਫ਼ਤਰ ਵਿਖੇ ਸ਼ੁੱਕਰਵਾਰ ਨੂੰ ਬਲਾਕ ਐਕਸਟੈਂਸ਼ਨ ਐਜੁਕੇਟਰਜ਼ (ਬੀ.ਈ.ਈਜ਼) ਨਾਲ ਮੀਟਿੰਗ ਕੀਤੀ ਗਈ। ਸਿਵਲ ਸਰਜਨ ਵੱਲੋਂ ਦੱਸਿਆ ਗਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਵਾਰ 11 ਜੁਲਾਈ ਨੂੰ “ਵਿਸ਼ਵ ਆਬਾਦੀ ਦਿਵਸ” ਮਨਾਇਆ ਜਾ ਰਿਹਾ ਹੈ। ਜਿਸਦਾ ਮੰਤਵ ਟਿਕਾਊ ਅਤੇ ਖੁਸ਼ਹਾਲ ਭਵਿੱਖ ਨੂੰ ਯਕੀਨੀ ਬਣਾਉਣ ਲਈ ਨੌਜਵਾਨਾਂ ਦੀ ਸਿਹਤ, ਸਿੱਖਿਆ ਅਤੇ ਤੰਦਰੁਸਤੀ ‘ਤੇ ਧਿਆਨ ਕੇਂਦਰਿਤ ਕਰਨ ਦੀ ਮਹੱਤਤਾ ‘ਤੇ ਜ਼ੋਰ ਦੇਣਾ ਹੈ।
ਸਿਵਲ ਸਰਜਨ ਨੇ ਦੱਸਿਆ ਕਿ ਵਿਸ਼ਵ ਆਬਾਦੀ ਦਿਵਸ ਮੁਹਿੰਮ ਦੇ ਪਹਿਲੇ ਫੇਜ਼ ਵਿੱਚ 27 ਜੂਨ ਤੋਂ 10 ਜੁਲਾਈ ਤੱਕ “ਦੰਪਤੀ ਸੰਪਰਕ ਪੰਦਰਵਾੜਾ” ਮਨਾਇਆ ਜਾ ਰਿਹਾ ਹੈ ਅਤੇ ਦੂਜੇ ਫੇਜ਼ ਵਿੱਚ 11 ਜੁਲਾਈ ਤੋਂ 24 ਜੁਲਾਈ ਤੱਕ ‘ ਜਨਸੰਖਿਆ ਸਥਿਰਤਾ ਪੰਦਰਵਾੜਾ ‘ ਮਨਾਇਆ ਜਾਵੇਗਾ। ਉਨ੍ਹਾਂ ਨੇ ਸਮੂਹ ਬੀ.ਈ.ਈਜ਼. ਨੂੰ ਹਦਾਇਤ ਕੀਤੀ ਕਿ ਵਿਸ਼ਵ ਅਬਾਦੀ ਦਿਵਸ ਮਨਾਉਣ ਸੰਬੰਧੀ ਲੋੜੀ਼ਦੀਆਂ ਤਿਆਰੀਆਂ ਮੁਕੰਮਲ ਕੀਤੀਆਂ ਜਾਣ ਅਤੇ ਫੀਲਡ ਵਿੱਚ ਜਾ ਕੇ ਲੋਕਾਂ ਨੂੰ ਪਰਿਵਾਰ ਨਿਯੋਜਨ ਦੇ ਸਥਾਈ ਤੇ ਅਸਥਾਈ ਸਾਧਨਾਂ ਪ੍ਰਤੀ ਜਾਗਰੂਕ ਕੀਤਾ ਜਾਵੇ।
ਸਿਵਲ ਸਰਜਨ ਡਾ. ਗੁਰਮੀਤ ਲਾਲ ਨੇ ਕਿਹਾ ਕਿ ‘ ਦੰਪਤੀ ਸੰਪਰਕ ਪੰਦਰਵਾੜੇ ‘ ਦੌਰਾਨ 27 ਜੂਨ ਤੋਂ 10 ਜੁਲਾਈ ਤੱਕ ਯੋਗ ਜੋੜਿਆਂ ਨਾਲ ਸੰਪਰਕ ਕੀਤਾ ਜਾਵੇ ਅਤੇ ਪਰਿਵਾਰ ਨੂੰ ਸੀਮਤ ਰੱਖਣ ਦੇ ਫਾਇਦੇਆਂ ਅਤੇ ਪਰਿਵਾਰ ਨਿਯੋਜਨ ਲਈ ਉਪਲੱਬਧ ਸਾਧਨਾਂ ਬਾਰੇ ਜਾਣਕਾਰੀ ਦਿੱਤੀ ਜਾਵੇ। ਇਸ ਤੋਂ ਇਲਾਵਾ ਵਿਆਹ ਲਈ ਸਹੀ ਉਮਰ, ਦੋ ਬੱਚਿਆਂ ਦੇ ਵਿਚਕਾਰ ਘੱਟ ਤੋਂ ਘੱਟ ਤਿੰਨ ਸਾਲ ਦਾ ਵਕਫਾ, ਪਰਿਵਾਰ ਨਿਯੋਜਨ ਦੇ ਸਥਾਈ ਅਤੇ ਅਸਥਾਈ ਸਾਧਨਾਂ ਬਾਰੇ ਵੀ ਜਾਣਕਾਰੀ ਦਾ ਪ੍ਰਸਾਰ ਕੀਤਾ ਜਾਵੇਗਾ। ਇਸ ਮੁਹਿੰਮ ਦੇ ਦੂਜੇ ਫੇਜ਼ ‘ ਜਨਸੰਖਿਆ ਸਥਿਰਤਾ ਪੰਦਰਵਾੜਾ ‘ ਦੌਰਾਨ 11 ਤੋਂ 24 ਜੁਲਾਈ ਤੱਕ ਲੋਕਾਂ ਨੂੰ ਪਰਿਵਾਰ ਨਿਯੋਜਨ ਸੇਵਾਵਾਂ ਦੇਣ ਲਈ ਉਪਰਾਲੇ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਯੋਗ ਜੋੜਿਆਂ ਨੂੰ ਬਾਸਕੇਟ ਆਫ ਚੁਆਈਸ ਬਾਰੇ ਵੀ ਵਿਸਥਾਰ ਨਾਲ ਜਾਣਕਾਰੀ ਦਿੱਤੀ ਜਾਵੇ। ਉਨ੍ਹਾਂ ਹਦਾਇਤ ਕੀਤੀ ਕਿ ਵਿਸ਼ਵ ਆਬਾਦੀ ਦਿਵਸ ਸੰਬੰਧੀ ਇਸ ਮੁਹਿੰਮ ਦੌਰਾਨ ਬੱਚਿਆਂ ਦੇ ਜਨਮ ਵਿੱਚਕਾਰ ਵਕਫਾ ਰੱਖਣ ਲਈ ਪਰਿਵਾਰ ਨਿਯੋਜਨ ਦੇ ਸਥਾਈ ਤੇ ਅਸਥਾਈ ਸਾਧਨ ਜਿਵੇਂ ਕਿ ਗਰਭ ਨਿਰੋਧਕ ਗੋਲੀਆਂ, ਨਿਰੋਧ, ਅੰਤਰਾ ਇੰਜੈਕਸ਼ਨ, ਕਾਪਰ-ਟੀ, ਨਲਬੰਦੀ-ਨਸਬੰਦੀ ਬਾਰੇ ਲੋਕਾਂ ਨੂੰ ਵੱਧ ਤੋਂ ਵੱਧ ਜਾਣਕਾਰੀ ਦਿੱਤੀ ਜਾਵੇ। ਮੀਟਿੰਗ ਦੌਰਾਨ ਜਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਰਮਨ ਗੁਪਤਾ, ਜਿਲ੍ਹਾ ਟੀਕਾਕਰਨ ਅਫ਼ਸਰ ਡਾ. ਰਾਕੇਸ਼ ਚੋਪੜਾ, ਡਿਪਟੀ ਐਮ.ਈ.ਆਈ.ਓ. ਅਸੀਮ ਸ਼ਰਮਾ, ਜਿਲ੍ਹਾ ਬੀਸੀਸੀ ਕੋਆਰਡੀਨੇਟਰ ਨੀਰਜ ਸ਼ਰਮਾ ਅਤੇ ਸਮੂਹ ਬਲਾਕ ਐਕਸਟੈਂਸ਼ਨ ਐਜੂਕੇਟਰਜ਼ ਮੌਜੂਦ ਸਨ।

Disclaimer : यह खबर उदयदर्पण न्यूज़ को सोशल मीडिया के माध्यम से प्राप्त हुई है। उदयदर्पण न्यूज़ इस खबर की आधिकारिक तौर पर पुष्टि नहीं करता है। यदि इस खबर से किसी व्यक्ति अथवा वर्ग को आपत्ति है, तो वह हमें संपर्क कर सकते हैं।