
ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਦੇ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਵੱਲੋਂ ਐਲਾਨੇ ਬੀ. ਡਿਜ਼ਾਇਨ (ਮਲਟੀਮੀਡੀਆ) ਪਹਿਲਾ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ। ਵਿਦਿਆਰਥਣ ਰੀਤਿਕਾ ਨੇ 10 ਵਿਚੋਂ 9.04 ਐਸ.ਜੀ.ਪੀ.ਏ. ਪ੍ਰਾਪਤ ਕਰਕੇ ਯੂਨੀਵਰਸਿਟੀ ਮੈਰਿਟ ਵਿਚ ਤੀਜਾ ਸਥਾਨ ਹਾਸਲ ਕੀਤਾ। ਸਰਦਾਰਨੀ ਬਲਬੀਰ ਕੌਰ ਪ੍ਰਧਾਨ ਗਵਰਨਿੰਗ ਕੌਂਸਲ ਅਤੇ ਪ੍ਰਿੰਸੀਪਲ ਡਾ. ਸ਼ੁਮਨ ਚੋਪੜਾ ਨੇ ਵਿਸ਼ੇਸ਼ ਤੌਰ ਤੇ ਵਿਦਿਆਰਥਣ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ ਅਤੇ ਭਵਿੱਖ ਵਿਚ ਹੋਰ ਮਿਹਨਤ ਅਤੇ ਲਗਨ ਨਾਲ ਪੜ੍ਹਾਈ ਕਰਨ ਲਈ ਪ੍ਰੇਰਿਆ। ਪ੍ਰਿੰਸੀਪਲ ਡਾ. ਸੁਮਨ ਚੋਪੜਾ ਨੇ ਇਸ ਮੌਕੇ ਵਧਾਈ ਦਿੰਦੇ ਹੋਏ ਵਿਦਿਆਰਥੀਆਂ ਦੇ ਚੰਗੇ ਭਵਿੱਖ ਵਿਚ ਹੋਰ ਵੱਡੀਆਂ ਪ੍ਰਾਪਤੀਆਂ ਦੀ ਕਾਮਨਾ ਕੀਤੀ। ਵਿਦਿਆਰਥਣ ਨੇ ਆਪਣੀ ਇਸ ਉਪਲਬਧੀ ਦਾ ਸਿਹਰਾ ਅਧਿਆਪਕਾਂ ਨੂੰ ਅਤੇ ਕਾਲਜ ਦੇ ਵਧੀਆ ਪੜ੍ਹਾਈ ਦੇ ਵਾਤਾਵਰਣ ਨੂੰ ਦਿੱਤਾ। ਇਸ ਮੌਕੇ ਵਾਈਸ-ਪ੍ਰਿੰਸੀਪਲ ਪ੍ਰੋ. ਨਵਦੀਪ ਕੌਰ, ਪ੍ਰੋ. ਸੰਜੀਵ ਕੁਮਾਰ ਆਨੰਦ ਮੁਖੀ ਕੰਪਿਊਟਰ ਸਾਇੰਸ ਵਿਭਾਗ ਅਤੇ ਪ੍ਰੋ. ਐਨੀ ਗੋਇਲ ਵੀ ਹਾਜ਼ਰ ਸਨ।