ਜਲੰਧਰ/ਨਕੋਦਰ (17.07.2025) – ਸਿਵਲ ਸਰਜਨ ਡਾ. ਗੁਰਮੀਤ ਲਾਲ ਵੱਲੋਂ ਸਬ ਡਿਵੀਜਨਲ ਹਸਪਤਾਲ (ਐਸ.ਡੀ.ਐਚ.) ਨਕੋਦਰ ਵਿਖੇ ਵਿਸ਼ਵ ਆਬਾਦੀ ਦਿਵਸ ਸਬੰਧੀ ਲਗਾਏ ਜਾ ਰਹੇ ਵਿਸ਼ੇਸ਼ ਪਰਿਵਾਰ ਨਿਯੋਜਨ ਕੈਂਪ ਦਾ ਜਾਇਜਾ ਲਿਆ ਗਿਆ। ਸਿਵਲ ਸਰਜਨ ਨੇ ਦੱਸਿਆ ਕਿ ਇਹ ਵਿਸ਼ੇਸ਼ ਕੈਂਪ ਸਿਹਤ ਵਿਭਾਗ ਜਲੰਧਰ ਤੋਂ ਮਾਹਿਰਾਂ ਦੀ ਟੀਮ ਵੱਲੋਂ ਵੱਖ-ਵੱਖ ਬਲਾਕਾਂ ਵਿੱਚ ਲਗਾਏ ਜਾ ਰਹੇ ਹਨ। ਇਸ ਕੈਂਪ ਦੌਰਾਨ 29 ਯੋਗ ਜੋੜਿਆਂ ਵੱਲੋਂ ਪਰਿਵਾਰ ਨਿਯੋਜਨ ਦੀਆਂ ਸੇਵਾਵਾਂ ਦਾ ਲਾਭ ਲਿਆ ਗਿਆ।
ਸਿਵਲ ਸਰਜਨ ਡਾ. ਗੁਰਮੀਤ ਲਾਲ ਨੇ ਵਿਸ਼ੇਸ਼ ਪਰਿਵਾਰ ਨਿਯੋਜਨ ਕੈਂਪ ਦਾ ਦੌਰਾ ਕੀਤਾ ਅਤੇ ਯੋਗ ਜੇੜਿਆਂ ਨੂੰ ਦਿੱਤੀਆ ਜਾ ਰਹੀਆਂ ਸਿਹਤ ਸੇਵਾਵਾਂ ਦਾ ਜਾਇਜਾ ਲਿਆ ਅਤੇ ਮਰੀਜਾਂ ਨਾਲ ਮੌਕੇ ‘ਤੇ ਹੀ ਗੱਲਬਾਤ ਕਰਦੇ ਹੋਏ ਉਨ੍ਹਾਂ ਦਾ ਹਾਲ ਪੁੱਛਿਆ ਗਿਆ ਅਤੇ ਉਨ੍ਹਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਬਾਰੇ ਜਾਣਕਾਰੀ ਲਈ ਗਈ। ਮਰੀਜਾਂ ਵੱਲੋਂ ਉਨ੍ਹਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ ‘ਤੇ ਤਸੱਲੀ ਪ੍ਰਗਟਾਈ ਗਈ।
ਇਸ ਦੌਰਾਨ ਸਿਵਲ ਸਰਜਨ ਵੱਲੋਂ ਐਸਡੀਐਚ ਨਕੋਦਰ ਵਿਖੇ ਵੱਖ-ਵੱਖ ਵਾਰਡਾਂ ਅਤੇ ਐਮਸੀਐਚ ਸੈਂਟਰ ਦਾ ਦੌਰਾ ਕਰਕੇ ਮਰੀਜਾਂ ਨੂੰ ਦਿੱਤੀਆਂ ਜਾ ਰਹੀ ਸਿਹਤ ਸਹੂਲਤਾਂ ਅਤੇ ਸਫ਼ਾਈ ਵਿਵਸਥਾ ਦਾ ਵੀ ਜਾਇਜ਼ਾ ਲਿਆ ਗਿਆ। ਇਸਦੇ ਨਾਲ ਹੀ ਉਨ੍ਹਾਂ ਨੇ ਓਆਰਐਸ ਕੋਰਨਰ ਵਿਖੇ ਲੋਕਾਂ ਨੂੰ ਦਸਤ ਰੋਕੂ ਮੁਹਿੰਮ ਬਾਰੇ ਜਾਣਕਾਰੀ ਦਿੰਦੇ ਹੋਏ ਵੱਧ ਤੋਂ ਵੱਧ ਸਰਕਾਰੀ ਸਿਹਤ ਸੇਵਾਵਾਂ ਦਾ ਲਾਭ ਲੈਣ ਲਈ ਪ੍ਰੋਤਸਾਹਿਤ ਕੀਤਾ। ਉਨ੍ਹਾਂ ਨੇ ਡਾਇਰੀਆ ਕੰਟਰੋਲ ਮਹੀਨੇ ਤਹਿਤ ਓ.ਆਰ.ਐਸ. ਅਤੇ ਜਿੰਕ ਦੀ ਵਰਤੋਂ ਬਾਰੇ ਵੀ ਮਰੀਜ਼ਾਂ ਨੂੰ ਜਾਣਕਾਰੀ ਦਿੱਤੀ।
ਇਸ ਮੌਕੇ ਐਸਡੀਐਚ ਨਕੋਦਰ ਵਿਖੇ ਵਿਸ਼ਵ ਆਬਾਦੀ ਦਿਵਸ ਸਬੰਧੀ ਜਾਗਰੂਕਤਾ ਪ੍ਰੋਗਰਾਮ ਵੀ ਕਰਵਾਇਆ ਗਿਆ ਅਤੇ ਲੋਕਾਂ ਨੂੰ ਜਾਗਰੂਕ ਕੀਤਾ ਗਿਆ। ਸਿਵਲ ਸਰਜਨ ਨੇ ਲੋਕਾਂ ਨੂੰ ਪਰਿਵਾਰ ਨਿਯੋਜਨ ਬਾਰੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਦੋ ਬੱਚਿਆਂ ਵਿੱਚ ਘੱਟੋ-ਘੱਟ 3 ਸਾਲ ਦਾ ਵਕਫਾ ਹੋਣਾ ਜਰੂਰੀ ਹੈ ਤਾਂ ਜੋ ਜੱਚਾ-ਬੱਚਾ ਦੋਵੇਂ ਤੰਦਰੁਸਤ ਰਹਿ ਸਕਣ। ਉਨ੍ਹਾਂ ਨੇ ਯੋਗ ਜੋੜੀਆਂ ਨੂੰ ਪਰਿਵਾਰ ਨਿਯੋਜਨ ਦੇ ਸਥਾਈ ਅਤੇ ਅਸਥਾਈ ਸਾਧਨਾਂ ਦਾ ਵੱਧ ਤੋਂ ਵੱਧ ਲਾਹਾ ਲੈਣ ਲਈ ਪ੍ਰੇਰਿਤ ਕੀਤਾ।
ਡਿਪਟੀ ਮੈਡੀਕਲ ਕਮਿਸ਼ਨਰ ਡਾ. ਜਸਵਿੰਦਰ ਨੇ ਕਿਹਾ ਕਿ ਆਬਾਦੀ ਕੰਟਰੋਲ ਕਰਨਾ ਇਕ ਸਮਾਜਕ ਜ਼ਰੂਰਤ ਹੈ ਅਤੇ ਇਸ ਲਈ ਪਰਿਵਾਰ ਨਿਯੋਜਨ ਦੀ ਸਹੀ ਜਾਣਕਾਰੀ ਹਰ ਵਿਅਕਤੀ ਤੱਕ ਪਹੁੰਚਣੀ ਚਾਹੀਦੀ ਹੈ। ਸੀਨੀਅਰ ਮੈਡੀਕਲ ਅਫ਼ਸਰ ਐਸਡੀਐਚ ਨਕੋਦਰ ਡਾ. ਸੰਦੀਪ ਧਵਨ ਨੇ ਕਿਹਾ ਕਿ ਸਰਕਾਰੀ ਹਸਪਤਾਲਾਂ ਵਿੱਚ ਪਰਿਵਾਰ ਨਿਯੋਜਨ ਲਈ ਹਰ ਤਰ੍ਹਾਂ ਦੀ ਸੁਵਿਧਾ ਉਪਲਬਧ ਕਰਵਾਈ ਜਾ ਰਹੀ ਹੈ। ਇਸ ਮੌਕੇ ਬੀ.ਈ.ਈ. ਹਿਮਾਲਿਆ ਵੀ ਉਨ੍ਹਾਂ ਦੇ ਨਾਲ ਮੌਜੂਦ ਸਨ।

Disclaimer : यह खबर उदयदर्पण न्यूज़ को सोशल मीडिया के माध्यम से प्राप्त हुई है। उदयदर्पण न्यूज़ इस खबर की आधिकारिक तौर पर पुष्टि नहीं करता है। यदि इस खबर से किसी व्यक्ति अथवा वर्ग को आपत्ति है, तो वह हमें संपर्क कर सकते हैं।