पंजाबशिक्षा और संस्कृति

ਲਾਇਲਪੁਰ ਖ਼ਾਲਸਾ ਕਾਲਜ ਦੇ ਬੀ.ਵੋਕ (ਸਾਫ਼ਟਵੇਅਰ ਡਿਵੈਲਪਮੈਂਟ) ਪੰਜਵਾਂ ਸਮੈਸਟਰ

ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਵੱਲੋਂ ਐਲਾਨੇ ਬੀ.ਵੋਕ (ਸਾਫ਼ਟਵੇਅਰ ਡਿਵੈਲਪਮੈਂਟ) ਪੰਜਵਾਂ ਸਮੈਸਟਰ ਦੇ ਨਤੀਜੇ ਵਿਚੋਂ ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਦੀ ਵਿਦਿਆਰਥਣ ਨਵਜੋਤ ਕੋਰ ਨੇ 400 ਵਿਚੋਂ 365 ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ਮੈਰਿਟ ਵਿਚੋਂ ਦੂਜਾ ਸਥਾਨ ਹਾਸਲ ਕੀਤਾ। ਸਰਦਾਰਨੀ ਬਲਬੀਰ ਕੌਰ ਪ੍ਰਧਾਨ ਗਵਰਨਿੰਗ ਕੌਂਸਲ ਨੇ ਵਿਸ਼ੇਸ਼ ਤੌਰ ’ਤੇ ਵਿਦਿਆਰਥਣ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ। ਪ੍ਰਿੰਸੀਪਲ ਡਾ. ਸੁਮਨ ਚੋਪੜਾ ਨੇ ਇਸ ਮੌਕੇ ਵਧਾਈ ਦਿੰਦੇ ਹੋਏ ਵਿਦਿਆਰਥਣ ਦੇ ਚੰਗੇ ਭਵਿੱਖ ਦੀ ਕਾਮਨਾ ਕੀਤੀ। ਵਿਦਿਆਰਥਣ ਨੇ ਆਪਣੀ ਇਸ ਉਪਲਬਧੀ ਦਾ ਸਿਹਰਾ ਅਧਿਆਪਕਾਂ ਨੂੰ ਅਤੇ ਕਾਲਜ ਦੇ ਵਧੀਆ ਪੜ੍ਹਾਈ ਦੇ ਵਾਤਾਵਰਣ ਨੂੰ ਦਿੱਤਾ। ਇਸ ਮੌਕੇ ਡਾ. ਗਗਨਦੀਪ ਕੌਰ ਮੁਖੀ ਜੁਆਲੋਜੀ ਵਿਭਾਗ ਅਤੇ ਪ੍ਰੋ. ਸੰਜੀਵ ਕੁਮਾਰ ਆਨੰਦ ਮੁਖੀ ਕੰਪਿਊਟਰ ਸਾਇੰਸ ਹਾਜ਼ਰ ਸਨ।

Related Articles

Back to top button