ਜਲੰਧਰ() ਕੁਝ ਦਿਨ ਪਹਿਲਾਂ ਇੱਕ ਵੀਡੀਓ ਸੋਸ਼ਲ ਮੀਡੀਆ ਤੇ ਵਾਇਰਲ ਹੋਈ ਸੀ। ਜਿਸ ਵਿੱਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਕਰਮਜੀਤ ਸਿੰਘ ਸਿੱਖ ਵਿਰੋਧੀ ਜਮਾਤ ਆਰਐਸਐਸ ਦੇ ਮੁਖੀ ਮੋਹਨ ਭਾਗਵਤ ਅੱਗੇ ਹਾਜ਼ਰੀ ਭਰ ਕੇ ,ਉਹਨਾਂ ਦੀ ਜੀ ਹਜ਼ੂਰੀ ਕਰ ਰਹੇ ਹਨ ।ਅਤੇ ਜਿਸ ਤਰ੍ਹਾਂ ਵਾਈਸ ਚਾਂਸਲਰ ਕਰਮਜੀਤ ਸਿੰਘ ਆਰਐਸਐਸ ਮੁਖੀ ਨੂੰ ਸਰ ਸਰ ਕਹਿ ਕੇ ਆਪਣੇ ਏਜੰਡੇ ਨੂੰ ਬਿਆਨ ਕਰ ਰਹੇ ਹਨ। ਉਸ ਤੋਂ ਇਹ ਲੱਗਦਾ ਹੈ ।ਕਿ ਕਰਮਜੀਤ ਸਿੰਘ ਖੁਦ ਆਰਐਸਐਸ ਦਾ ਮੈਂਬਰ ਹੈ। ਸਿੱਖ ਤਾਲਮੇਲ ਕਮੇਟੀ ਦੇ ਆਗੂ ਤਜਿੰਦਰ ਸਿੰਘ ਪਰਦੇਸੀ, ਹਰਪਾਲ ਸਿੰਘ ਚੱਡਾ, ਹਰਪ੍ਰੀਤ ਸਿੰਘ ਨੀਟੂ, ਤਜਿੰਦਰ ਸਿੰਘ( ਸੰਤ ਨਗਰ), ਵਿੱਕੀ ਸਿੰਘ ਖਾਲਸਾ ਨੇ ਇੱਕ ਸਾਂਝੇ ਬਿਆਨ ਵਿੱਚ ਕਿਹਾ ਹੈ । ਕਿ ਆਰਐਸਐਸ ਸ਼ੁਰੂ ਤੋਂ ਹੀ ਸਿੱਖਾਂ ਨੂੰ ਕੇਸਾਧਾਰੀ ਹਿੰਦੂ ਕਹਿੰਦੀ ਹੈ ,ਅਤੇ ਇਹ ਜਥੇਬੰਦੀ ਗੁਰੂ ਨਾਨਕ ਸਾਹਿਬ ਜੀ ਦੀ ਨਿਆਰੇ ਪਲ ਵਾਲੀ ਵਿਚਾਰਧਾਰਾ ਅਤੇ ਸਿੱਖ ਫਲਸਫੇ ਨੂੰ ਬਿਪਰਵਾਦੀ ਤਾਕਤਾਂ ਅਨੁਸਾਰ ਢਾਲਣਾ ਚਾਹੁੰਦੀ ਹੈ। ਇਸ ਤੋਂ ਤੁਰੰਤ ਸੁਚੇਤ ਹੋਣ ਦੀ ਲੋੜ ਹੈ। ਕਿਉਂਕਿ ਸਿੱਖ ਕੌਮ ਦੇ ਨਿਆਰੇਪਨ ਨੂੰ ਬਿਪਰਵਾਦੀ ਤਾਕਤਾਂ ਬਰਦਾਸ਼ਤ ਨਹੀਂ ਕਰਨਾ ਚਾਹੁੰਦੀਆਂ ਹਨ। ਅਸੀਂ ਸ੍ਰੀ ਅਕਾਲ ਤਖਤ ਸਾਹਿਬ ਜੀ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਜੀ ਨੂੰ ਬੇਨਤੀ ਕਰਦੇ ਹਾਂ। ਕਿ ਵਾਈਸ ਚਾਂਸਲਰ ਨੂੰ ਸ੍ਰੀ ਅਕਾਲ ਤਖਤ ਸਾਹਿਬ ਤੇ ਤਲਬ ਕਰਕੇ ਸਾਰੀ ਘਟਨਾਕ੍ਰਮ ਦਾ ਸਪਸ਼ਟੀਕਰਨ ਵਾਈਸ ਚਾਂਸਲਰ ਕਰਮਜੀਤ ਸਿੰਘ ਤੋਂ ਲਿਆ ਜਾਵੇ ।ਅਤੇ ਅਜਿਹੀਆਂ ਆਪ ਹੁਦਰਿਆਂ ਨੂੰ ਤੇ ਤੁਰੰਤ ਰੋਕ ਲਾਈ ਜਾਵੇ, ਨਹੀਂ ਤਾਂ ਬਿਪਰਵਾਦੀ ਤਾਕਤਾਂ ਆਪਣੀਆਂ ਚਾਲਾਂ ਵਿੱਚ ਸਫਲ ਹੋ ਜਾਣਗੀਆਂ। ਅਸੀਂ ਪੰਜਾਬ ਸਰਕਾਰ ਨੂੰ ਬੇਨਤੀ ਕਰਦੇ ਹਾਂ। ਅਜਿਹੇ ਅਨਸਰ ਜੋ ਸਿੱਖ ਵਿਰੋਧੀ ਹੱਥਾਂ ਵਿੱਚ ਖੇਡ ਰਹੇ ਹਨ, ਨੂੰ ਤੁਰੰਤ ਅਹੁਦੇ ਅਹੁਦੇ ਤੋਂ ਵੱਖ ਕੀਤਾ ਜਾਵੇ, ਅਤੇ ਸਿੱਖ ਵਿਚਾਰਧਾਰਾ ਵਾਲੇ ਕਿਸੇ ਸ਼ਖਸ਼ੀਅਤ ਨੂੰ ਗੁਰੂ ਨਾਨਕ ਸਾਹਿਬ ਜੀ ਦੇ 500 ਸਾਲਾ ਪ੍ਰਕਾਸ਼ ਪੁਰਬ ਤੇ ਬਣੀ ਯੂਨੀਵਰਸਿਟੀ ਦਾ ਮੁਖੀ ਲਾਇਆ ਜਾਵੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸੁਰਜੀਤ ਸਿੰਘ ਮੁਸਾਫ਼ਿਰ, ਨਰਿੰਦਰ ਸਿੰਘ,ਰਣਜੀਤ ਸਿੰਘ ਨੰਨੀ ,ਬੰਟੀ ਰਾਠੌਰ, ਗੁਰਦੀਪ ਸਿੰਘ (ਕਾਲੀਆ ਕਾਲੋਨੀ), ਜੇ ਐਸ ਬੱਗਾ,ਸਤਪਾਲ ਸਿੰਘ ਸਿਦਕੀ, ਪਰਮਵੀਰ ਸਿੰਘ ਪਿੰਕਾ,ਹਰਜੋਤ ਸਿੰਘ ਲੱਕੀ,ਗੁਰਵਿੰਦਰ ਸਿੰਘ ਸਿੱਧੂ ,ਅਮਨਦੀਪ ਸਿੰਘ ਬੱਗਾ, ਹਰਪਾਲ ਸਿੰਘ (ਪਾਲੀ ਚੱਡਾ) ,ਗੁਰਵਿੰਦਰ ਸਿੰਘ ਨਾਗੀ, ਹਰਪ੍ਰੀਤ ਸਿੰਘ ਰੋਬਿਨ, ਸੰਨੀ ਉਬਰਾਏ, ਵਿੱਕੀ ਸਿੰਘ ਖਾਲਸਾ, ਅਰਵਿੰਦਰ ਸਿੰਘ ਬਬਲੂ, ਪ੍ਰਭਜੋਤ ਸਿੰਘ, ਲਖਬੀਰ ਸਿੰਘ ਲੱਕੀ, ਹਰਪ੍ਰੀਤ ਸਿੰਘ ਸੋਨੂ , ਪਲਵਿੰਦਰ ਸਿੰਘ ਬਾਬਾ, ਤਰਲੋਚਨ ਸਿੰਘ ਭਸੀਨ,ਚੰਨੀ ਕਾਲੜਾ , ਮਨਵਿੰਦਰ ਸਿੰਘ ਭਾਟੀਆ , ਜਤਿੰਦਰ ਸਿੰਘ ਸੋਨੂ ,ਬਬਜੋਤ ਸਿੰਘ ਗੁਰਨਾਮ ਸਿੰਘ ,ਪਰਮਵੀਰ ਸਿੰਘ ਆਦੀ ਹਾਜ਼ਰ ਸਨ।

Disclaimer : यह खबर उदयदर्पण न्यूज़ को सोशल मीडिया के माध्यम से प्राप्त हुई है। उदयदर्पण न्यूज़ इस खबर की आधिकारिक तौर पर पुष्टि नहीं करता है। यदि इस खबर से किसी व्यक्ति अथवा वर्ग को आपत्ति है, तो वह हमें संपर्क कर सकते हैं।