ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਲਈ ਬਹੁਤ ਮਾਣ ਅਤੇ ਖ਼ੁਸ਼ੀ ਦੀ ਗੱਲ ਹੈ ਕਿ ਇਸ ਦੇ ਪੋਸਟ ਗਰੈਜੂਏਟ ਕਾਮਰਸ ਵਿਭਾਗ ਵਿਚ ਬੀ.ਕਾਮ ਸਮੈਸਟਰ ਛੇਵਾਂ ਦੀਆਂ ਵਿਦਿਆਰਥਣਾਂ ਮਨਦੀਪ ਕੌਰ ਅਤੇ ਮਨਤ੍ਰਿਪਤ ਕੌਰ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਐਲਾਨੇ ਨਤੀਜੇ ਵਿਚ 2100 ਵਿਚੋਂ 1624 ਅਤੇ 1616 ਅੰਕ ਪ੍ਰਾਪਤ ਕਰਦੇ ਹੋਏ ਕ੍ਰਮਵਾਰ ਸੋਲਵਾਂ ਅਤੇ ਇਕੀਵਾਂ ਸਥਾਨ ਹਾਸਲ ਕੀਤਾ। ਸਰਦਾਰਨੀ ਬਲਬੀਰ ਕੌਰ ਪ੍ਰਧਾਨ ਗਵਰਨਿੰਗ ਕੌਂਸਲ ਅਤੇ ਪ੍ਰਿੰਸੀਪਲ ਡਾ. ਸੁਮਨ ਚੋਪੜਾ ਨੇ ਵਿਸ਼ੇਸ਼ ਤੌਰ ਤੇ ਵਿਦਿਆਰਥਣਾਂ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ। ਪ੍ਰਿੰਸੀਪਲ ਡਾ. ਸੁਮਨ ਚੋਪੜਾ ਨੇ ਇਸ ਮੌਕੇ ਵਧਾਈ ਦਿੰਦੇ ਹੋਏ ਵਿਦਿਆਰਥੀਣਾਂ ਦੇ ਚੰਗੇ ਭਵਿੱਖ ਦੀ ਕਾਮਨਾ ਕੀਤੀ। ਵਿਦਿਆਰਥਣਾਂ ਨੇ ਆਪਣੇ ਇਸ ਉਪਲਬਧੀ ਦਾ ਸਿਹਰਾ ਅਧਿਆਪਕਾਂ ਨੂੰ ਅਤੇ ਕਾਲਜ ਦੇ ਵਧੀਆ ਪੜ੍ਹਾਈ ਦੇ ਵਾਤਾਵਰਣ ਨੂੰ ਦਿੱਤਾ। ਇਸ ਮੌਕੇ ਵਾਇਸ-ਪ੍ਰਿੰਸੀਪਲ ਪ੍ਰੋ. ਨਵਦੀਪ ਕੌਰ ਅਤੇ ਮੁਖੀ ਕਾਮਰਸ ਵਿਭਾਗ ਡਾ. ਰਛਪਾਲ ਸਿੰਘ ਸੰਧੂ ਵੀ ਹਾਜ਼ਰ ਸਨ।

Disclaimer : यह खबर उदयदर्पण न्यूज़ को सोशल मीडिया के माध्यम से प्राप्त हुई है। उदयदर्पण न्यूज़ इस खबर की आधिकारिक तौर पर पुष्टि नहीं करता है। यदि इस खबर से किसी व्यक्ति अथवा वर्ग को आपत्ति है, तो वह हमें संपर्क कर सकते हैं।