ਭਾਜਪਾ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਸ੍ਰੀ ਅਸ਼ਵਨੀ ਸ਼ਰਮਾ ਜੀ ਨੇ ਵਿਦੇਸ਼ ਮਾਮਲੇ ਮੰਤਰੀ ਨੂੰ ਚਿੱਠੀ ਲਿਖ ਕੇ ਕੇਂਦਰ ਸਰਕਾਰ ਕੋਲ ਤੁਰੰਤ ਦਖ਼ਲਅੰਦਾਜ਼ੀ ਦੀ ਮੰਗ ਕੀਤੀ ਹੈ।

ਉਹਨਾ ਆਪਣੀ ਚਿੱਠੀ ਵਿੱਚ ਵਿਦੇਸ਼ ਮਾਮਲੇ ਮੰਤਰੀ ਕੋਲ ਤਿੰਨ ਮੁੱਖ ਮੰਗਾਂ ਰੱਖੀਆਂ ਹਨ—

1. ਅਮਰੀਕਾ ਸਰਕਾਰ ਨਾਲ ਗੱਲਬਾਤ ਕਰਕੇ ਇਹ ਯਕੀਨੀ ਬਣਾਇਆ ਜਾਵੇ ਕਿ ਇੱਕ ਘਟਨਾ ਲਈ ਪੂਰੀ ਕਮਿਊਨਿਟੀ ਨੂੰ ਸਜ਼ਾ ਨਾ ਦਿੱਤੀ ਜਾਵੇ।

2. ਵਾਸ਼ਿੰਗਟਨ ਡੀ.ਸੀ. ਸਥਿਤ ਭਾਰਤੀ ਦੂਤਾਵਾਸ ਰਾਹੀਂ ਅਮਰੀਕੀ ਅਧਿਕਾਰੀਆਂ ਨਾਲ ਤੁਰੰਤ ਗੱਲਬਾਤ ਕਰਕੇ ਟਰੱਕ ਡਰਾਈਵਰਾਂ ਲਈ ਲਗਾਈਆਂ ਪਾਬੰਦੀਆਂ ‘ਤੇ ਮੁੜ ਵਿਚਾਰ ਕਰਵਾਇਆ ਜਾਵੇ।

3. ਟਰੱਕ ਡਰਾਈਵਰ ਹਰਜਿੰਦਰ ਸਿੰਘ ਨੂੰ ਕਾਨੂੰਨੀ ਅਤੇ ਕੌਂਸੁਲਰ ਸਹਾਇਤਾ ਦਿੱਤੀ ਜਾਵੇ ਤਾਂ ਜੋ ਉਸ ਦਾ ਕੇਸ ਨਿਆਂਸੰਗਤ ਅਤੇ ਪਾਰਦਰਸ਼ੀ ਤਰੀਕੇ ਨਾਲ ਸੁਣਿਆ ਜਾ ਸਕੇ।

Disclaimer : यह खबर उदयदर्पण न्यूज़ को सोशल मीडिया के माध्यम से प्राप्त हुई है। उदयदर्पण न्यूज़ इस खबर की आधिकारिक तौर पर पुष्टि नहीं करता है। यदि इस खबर से किसी व्यक्ति अथवा वर्ग को आपत्ति है, तो वह हमें संपर्क कर सकते हैं।