ਜਲੰਧਰ (11.09.2025): ਆਮ ਆਦਮੀ ਕਲੀਨਿਕਾਂ ਲਈ ਮੈਡੀਕਲ ਅਫ਼ਸਰਾਂ ਦੀ ਇੰਟਰਵਿਊ ਸਿਵਲ ਸਰਜਨ ਦਫ਼ਤਰ ਜਲੰਧਰ ਵਿਖੇ ਹੋਈ। ਸਿਵਲ ਸਰਜਨ (ਕਾਰਜਕਾਰੀ) ਜਲੰਧਰ ਡਾ. ਰਮਨ ਗੁਪਤਾ ਦੀ ਪ੍ਰਧਾਨਗੀ ਹੇਠ ਇੰਟਰਵਿਊ ਪੂਰੇ ਪਾਰਦਰਸ਼ੀ ਢੰਗ ਨਾਲ ਲਈ ਗਈ। ਇੰਟਰਵਿਊ ਲਈ ਨਿਰਧਾਰਤ ਤਿੰਨ ਮੈਂਬਰੀ ਕਮੇਟੀ ਵਿੱਚ ਸਹਾਇਕ ਸਿਵਲ ਸਰਜਨ ਡਾ. ਜੋਤੀ ਫੁਕੇਲਾ ਅਤੇ ਜਿਲ੍ਹਾ ਟੀਕਾਕਰਨ ਅਫ਼ਸਰ ਡਾ. ਰਾਕੇਸ਼ ਚੋਪੜਾ ਸ਼ਾਮਲ ਸਨ।
ਸਿਵਲ ਸਰਜਨ ਡਾ. ਰਮਨ ਗੁਪਤਾ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਆਮ ਆਦਮੀ ਕਲੀਨਿਕਾਂ ਦੇ ਮੈਡੀਕਲ ਅਫ਼ਸਰਾਂ ਦੀ ਆਸਾਮੀਆਂ ਲਈ ਮੈਰਿਟ ਲਿਸਟ ਤਿਆਰ ਕਰਨ ਦੇ ਮੱਦੇਨਜਰ ਇਹ ਇੰਟਰਵਿਊ ਪ੍ਰਕਿਰਿਆ ਰੱਖੀ ਗਈ ਹੈ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਨਿਰਧਾਰਿਤ ਟੀਮਾਂ ਵੱਲੋਂ ਕਾਊਂਸਲਿੰਗ ਦੌਰਾਨ ਉਮੀਦਵਾਰਾਂ ਦੇ ਅਸਲ ਦਸਤਾਵੇਜਾਂ ਦੀ ਜਾਂਚ ਕੀਤੀ ਗਈ ਅਤੇ ਕਾਊਂਸਲਿੰਗ ਪ੍ਰਕਿਰਿਆ ਸੁਚਾਰੂ ਢੰਗ ਨਾਲ ਚੱਲੀ। ਉਨ੍ਹਾਂ ਦੱਸਿਆ ਕਿ ਮੈਡੀਕਲ ਅਫ਼ਸਰ ਦੀਆਂ ਆਸਾਮੀਆਂ ਲਈ 9 ਉਮੀਦਵਾਰਾਂ ਨੇ ਅਪਲਾਈ ਕੀਤਾ ਸੀ, ਇਹ ਸਾਰੇ ਉਮੀਦਵਾਰ ਇੰਟਰਵਿਊ ਲਈ ਹਾਜ਼ਰ ਹੋਏ ਅਤੇ ਤਿੰਨ ਮੈਂਬਰੀ ਕਮੇਟੀ ਵੱਲੋਂ ਇਨ੍ਹਾਂ 9 ਉਮੀਦਵਾਰਾਂ ਦੀ ਇੰਟਰਵਿਊ ਪ੍ਰਕਿਰਿਆ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਿਆ ਗਿਆ।
ਸਿਵਲ ਸਰਜਨ ਡਾ. ਰਮਨ ਗੁਪਤਾ ਨੇ ਦੱਸਿਆ ਕਿ ਸਿਹਤ ਵਿਭਾਗ ਵਲੋਂ ਆਮ ਆਦਮੀ ਕਲਿਨਿਕਾਂ ‘ਤੇ ਹੁਣ ਕੁੱਲ 47 ਮੈਡੀਕਲ ਟੈਸਟ ਅਤੇ 107 ਦਵਾਈਆਂ ਬਿਲਕੁਲ ਮੁਫ਼ਤ ਮੁਹੱਈਆਂ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਕਲੀਨਿਕਾਂ ਰਾਹੀਂ ਸ਼ਹਿਰੀ ਅਤੇ ਪਿੰਡਾਂ ਦੇ ਵਿੱਚ ਰਹਿ ਰਹੇ ਨਾਗਰਿਕਾਂ ਨੂੰ ਘਰ ਦੇ ਨੇੜੇ ਹੀ ਸਿਹਤ ਸੇਵਾਵਾਂ ਦਾ ਵੱਡਾ ਲਾਭ ਪਹੁੰਚ ਰਿਹਾ ਹੈ। ਉਹਨਾਂ ਦੱਸਿਆ ਕਿ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਵੱਲੋਂ ਆਏ ਦਿਨ ਆਮ ਆਦਮੀ ਕਲੀਨਿਕਾਂ ਦੇ ਵਿੱਚ ਸਿਹਤ ਸਹੂਲਤਾਂ ਨੂੰ ਵਧਾਇਆ ਜਾ ਰਿਹਾ ਹੈ। ਹੁਣ ਆਮ ਆਦਮੀ ਕਲੀਨਿਕਾਂ ਵਿੱਚ ਕੁਪੋਸ਼ਿਤ ਬੱਚਿਆਂ ਦੀ ਜਲਦ ਪਹਿਚਾਣ ਤੇ ਇਲਾਜ ਪ੍ਰਬੰਧਨ, ਗਰਭਵਤੀ ਔਰਤਾਂ ਨੂੰ ਸਿਹਤ ਸਹੂਲਤਾਂ, ਪਰਿਵਾਰ ਨਿਯੋਜਨ ਦੀਆਂ ਸੇਵਾਵਾਂ, ਹਲਕਾਅ ਤੋਂ ਬਚਾਅ ਲਈ ਟੀਕਾਕਰਨ ਅਤੇ ਗੈਰ ਸੰਚਾਰੀ ਬਿਮਾਰੀਆਂ ਦੀ ਸਕਰੀਨਿੰਗ ਤੇ ਇਲਾਜ ਦੀ ਸੁਵਿਧਾ ਵੀ ਉਪਲਬਧ ਹੈ। ਇਸ ਉਦੇਸ਼ ਨੂੰ ਧਿਆਨ ਵਿੱਚ ਰੱਖਦੇ ਹੋਏ, ਮੈਡੀਕਲ ਅਫ਼ਸਰਾਂ ਦੀਆਂ ਆਸਾਮੀਆਂ ਲਈ ਮੈਰਿਟ ਲਿਸਟ ਤਿਆਰ ਕਰਨ ਦੀ ਪ੍ਰਕਿਰਿਆ ਸ਼ੁਰੂ ਕੀਤੀ ਗਈ ਹੈ।

Disclaimer : यह खबर उदयदर्पण न्यूज़ को सोशल मीडिया के माध्यम से प्राप्त हुई है। उदयदर्पण न्यूज़ इस खबर की आधिकारिक तौर पर पुष्टि नहीं करता है। यदि इस खबर से किसी व्यक्ति अथवा वर्ग को आपत्ति है, तो वह हमें संपर्क कर सकते हैं।