ਜਲੰਧਰ (17-09-2025) ਡਾ. ਮੀਰਾ ਵਲੋਂ ਸਿਵਲ ਸਰਜਨ ਦਫ਼ਤਰ ਜਲੰਧਰ ਵਿਖੇ ਸਹਾਇਕ ਸਿਹਤ ਅਫ਼ਸਰ ਵਜੋਂ ਅਹੁਦਾ ਸੰਭਾਲਿਆ ਗਿਆ। ਉਨ੍ਹਾ ਵਲੋਂ ਸਿਹਤ ਵਿਭਾਗ ਪੰਜਾਬ ‘ਚ ਸਾਲ 1998 ਵਿੱਚ ਸਿਵਲ ਹਸਪਤਾਲ ਲੁਧਿਆਣਾ ਵਿਖੇ ਮੈਡੀਕਲ ਅਫ਼ਸਰ ਵਜੋਂ ਆਪਣੀਆਂ ਸੇਵਾਵਾਂ ਦਾ ਸਫਰ ਸ਼ੁਰੂ ਕੀਤਾ ਗਿਆ। ਇਸ ਤੋਂ ਇਲਾਵਾ ਉਨ੍ਹਾਂ ਵਲੋਂ ਸਾਲ 2014 ਤੋਂ 2022 ਤੱਕ ਸੀਐਚਸੀ ਪੀਏਪੀ ਵਿਖੇ ਵੀ ਬਤੌਰ ਮੈਡੀਕਲ ਅਫ਼ਸਰ ਸੇਵਾਵਾਂ ਨਿਭਾਈਆਂ ਗਈਆਂ। ਡਾ. ਮੀਰਾ 2022 ਤੋਂ ਸਿਵਲ ਹਸਪਤਾਲ ਜਲੰਧਰ ਦੇ ਪੀਪੀਯੂਨਿਟ ਵਿਖੇ ਹੀ ਬਤੌਰ ਸੀਨੀਅਰ ਮੈਡੀਕਲ ਅਫ਼ਸਰ ਸੇਵਾਵਾਂ ਨਿਭਾ ਰਹੇ ਸਨ।
ਸਿਵਲ ਸਰਜਨ ਦਫ਼ਤਰ ਜਲੰਧਰ ਵਿਖੇ ਬਤੌਰ ਸਹਾਇਕ ਸਿਹਤ ਅਫ਼ਸਰ (ਏ.ਐਚ.ਓ.) ਦਾ ਅਹੁਦਾ ਸੰਭਾਲਣ ਮੌਕੇ ਡਾ. ਮੀਰਾ ਨੇ ਕਿਹਾ ਕਿ ਸਿਹਤ ਵਿਭਾਗ ਦੀਆਂ ਵੱਖ-ਵੱਖ ਕੌਮੀ ਸਿਹਤ ਸਕੀਮਾਂ ਅਤੇ ਪ੍ਰੋਗਰਾਮਾਂ ਦਾ ਲਾਭ ਲੋਕਾਂ ਤੱਕ ਪਹੁੰਚਾਉਣਾ ਹੀ ਉਨ੍ਹਾਂ ਦੀ ਤਰਜੀਹ ਹੋਵੇਗੀ ।

Disclaimer : यह खबर उदयदर्पण न्यूज़ को सोशल मीडिया के माध्यम से प्राप्त हुई है। उदयदर्पण न्यूज़ इस खबर की आधिकारिक तौर पर पुष्टि नहीं करता है। यदि इस खबर से किसी व्यक्ति अथवा वर्ग को आपत्ति है, तो वह हमें संपर्क कर सकते हैं।