पंजाब

ਸਰੱਬਤ ਦਾ ਭਲਾ ਟਰੱਸਟ ਨੇ ਅਜਨਾਲਾ ਦੇ ਸਰਹੱਦੀ ਪਿੰਡਾਂ ‘ਚ 24 ਟਨ ਪਸ਼ੂ-ਚਾਰਾ ਵੰਡਿਆ

ਅਜਨਾਲਾ/ਅੰਮ੍ਰਿਤਸਰ,22 ਸਤੰਬਰ – ਹੜ੍ਹਾਂ ਦੀ ਮਾਰ ਝੱਲ ਰਹੇ ਲੋਕਾਂ ਲਈ ਨਿਰੰਤਰ ਸੇਵਾ ਕਾਰਜ ਨਿਭਾ ਰਹੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਅਤੇ ਦੁਬਈ ਦੇ ਉੱਘੇ ਕਾਰੋਬਾਰੀ ਡਾ.ਐਸ.ਪੀ.ਸਿੰਘ ਓਬਰਾਏ ਵੱਲੋਂ ਆਪਣੇ ਸੇਵਾ ਕਾਰਜਾਂ ਨੂੰ ਨਿਰੰਤਰ ਜਾਰੀ ਰੱਖਦਿਆਂ ਹੋਇਆਂ ਕਸਬਾ ਅਜਨਾਲਾ ਨੇੜਲੇ ਪਿੰਡਾਂ ਨੰਗਲ ਵੰਝਾਂਵਾਲਾ ਤੇ ਦੂਹਰੀਆਂ ਦੇ ਹੜ੍ਹ ਪੀੜਤ ਪਸ਼ੂ ਪਾਲਕਾਂ ਨੂੰ 24 ਟਨ ਸੁੱਕਾ ਚਾਰਾ ਵੰਡਿਆ ਗਿਆ।
ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਡਾ.ਐਸ.ਪੀ. ਓਬਰਾਏ ਨੇ ਦੱਸਿਆ ਕਿ ਇਸ ਔਖੀ ਘੜੀ ਵੇਲੇ ਪੰਜਾਬ ਦੇ ਸਮੁੱਚੇ ਪ੍ਰਭਾਵਿਤ ਖੇਤਰਾਂ ਵਿੱਚ ਉਨ੍ਹਾਂ ਦੀਆਂ ਟੀਮਾਂ ਦਿਨ-ਰਾਤ ਸੇਵਾ ਕਾਰਜ ਨਿਭਾ ਰਹੀਆਂ ਹਨ ਅਤੇ ਇਹ ਸੇਵਾ ਚਾਰੇ ਦੀ ਅਗਲੀ ਫ਼ਸਲ ਤਿਆਰ ਹੋਣ ਤੱਕ ਇਹ ਸੇਵਾ ਨਿਰੰਤਰ ਜਾਰੀ ਰਹੇਗੀ। ਉਨ੍ਹਾਂ ਦੱਸਿਆ ਕਿ ਇਸੇ ਤਹਿਤ ਹੀ ਅੱਜ ਟਰੱਸਟ ਦੇ ਸਲਾਹਕਾਰ ਸੁਖਦੀਪ ਸਿੱਧੂ, ਜ਼ਿਲ੍ਹਾ ਪ੍ਰਧਾਨ ਸਿਸ਼ਪਾਲ ਸਿੰਘ ਲਾਡੀ ਤੇ ਐਕਸੀਅਨ ਜਗਦੇਵ ਸਿੰਘ ਛੀਨਾ ਦੀ ਮੌਜੂਦਗੀ ਵਿਚ ਅਜਨਾਲਾ ਹਲਕੇ ਪਿੰਡ ਨੰਗਲ ਵੰਝਾਂਵਾਲਾ ਤੇ ਦੂਹਰੀਆਂ ਆਦਿ ਪਿੰਡਾਂ ਦੇ ਪ੍ਰਭਾਵਿਤ ਪਸ਼ੂ ਪਾਲਕਾਂ ਨੂੰ 24 ਟਨ ਸੁੱਕਾ ਚਾਰਾ ਵੰਡਿਆ ਗਿਆ ਹੈ।
ਇਸ ਦੌਰਾਨ ਇਹਨਾਂ ਪਿੰਡਾਂ ਦੇ 102 ਲੋੜਵੰਦ ਪਸ਼ੂ ਪਾਲਕਾਂ ਨੂੰ ਘਰੋ ਘਰੀ ਹਰੇ ਚਾਰੇ ਦਾ ਆਚਾਰ ਵੰਡਿਆ ਗਿਆ। ਇਸ ਮੌਕੇ ਨੰਗਲ ਵੰਝਾਂਵਾਲਾ ਦੇ ਸਮਿੱਤਰ ਸਿੰਘ, ਸਰਪੰਚ ਬਿਕਰਮਜੀਤ ਸਿੰਘ ਨੰਗਲ, ਕ੍ਰਿਪਾਲ ਸਿੰਘ, ਹੁਸ਼ਿਆਰ ਸਿੰਘ, ਜਸਵਿੰਦਰ ਸਿੰਘ, ਅੰਮ੍ਰਿਤਪਾਲ ਸਿੰਘ, ਰਘਬੀਰ ਸਿੰਘ, ਜੋਧਾ ਸਿੰਘ, ਜਸਵਿੰਦਰ ਸਿੰਘ ਤੇ ਜਗਜੀਤ ਸਿੰਘ ਦੂਹਰੀਆਂ ਆਦਿ ਤੋਂ ਇਲਾਵਾ ਪਸ਼ੂਆਂ ਦਾ ਚਾਰਾ ਪ੍ਰਾਪਤ

Related Articles

Back to top button