ਮੇਹਰ ਚੰਦ ਪੌਲੀਟੈਕਨਿਕ ਕਾਲਜ, ਜਲੰਧਰ ਵਿੱਚ 23 ਸਤੰਬਰ 2025 ਨੂੰ ਪਲੇਸਮੈਂਟ ਡਰਾਈਵ ਦਾ ਸਫਲ ਆਯੋਜਨ ਕੀਤਾ ਗਿਆ। ਇਸ ਡਰਾਈਵ ਵਿੱਚ ਪਾਈ ਸੋਫਟ ਇਨਫੋਰਮੈਟਿਕਸ ਪ੍ਰਾਈਵੇਟ ਲਿਮਟਿਡ, ਮੋਹਾਲੀ ਵੱਲੋਂ ਆਖਰੀ ਸਾਲ ਦੇ ਵਿਦਿਆਰਥੀਆਂ ਲਈ ਇੰਟਰਨਸ਼ਿਪ ਅਤੇ ਜ਼ਰੂਰੀ ਟ੍ਰੇਨਿੰਗ ਦੇ ਮੌਕੇ ਪ੍ਰਦਾਨ ਕੀਤੇ ਗਏ।ਕੰਪਿਊਟਰ ਸਾਇੰਸ ਅਤੇ ਇਲੈਕਟ੍ਰਾਨਿਕਸ ਐਂਡ ਕਮਿਊਨੀਕੇਸ਼ਨ ਵਿਭਾਗ ਦੇ ਵਿਦਿਆਰਥੀਆਂ ਨੇ ਇਸ ਪਲੇਸਮੈਂਟ ਡਰਾਈਵ ਵਿੱਚ ਉਤਸ਼ਾਹਪੂਰਵਕ ਭਾਗ ਲਿਆ ਅਤੇ ਆਪਣੀ ਯੋਗਤਾ ਸਾਬਤ ਕੀਤੀ।ਇਸ ਡਰਾਈਵ ਵਿੱਚ ਕੰਪਿਊਟਰ ਸਾਇੰਸ ਇੰਜੀਨੀਅਰਿੰਗ ਵਿਭਾਗ ਤੋਂ ਅਗ੍ਰਿਮ ਕਾਲੀਆ ਦੀ ਚੋਣ ਕੀਤੀ ਗਈ, ਜਿਸਨੂੰ ਇੰਟਰਨਸ਼ਿਪ ਦੌਰਾਨ ਮਹੀਨਾਵਾਰ 12,000/- ਸਟਾਈਪੈਂਡ ਪ੍ਰਦਾਨ ਕੀਤਾ ਜਾਵੇਗਾ।ਇਸ ਮੌਕੇ ‘ਤੇ ਕਾਲਜ ਦੇ ਟ੍ਰੇਨਿੰਗ ਐਂਡ ਪਲੇਸਮੈਂਟ ਅਫਸਰ ਸ਼੍ਰੀ ਗਗਨਦੀਪ ਜੀ ਨੇ ਕਿਹਾ ਕਿ ਇਹ ਸਫਲਤਾ ਵਿਦਿਆਰਥੀਆਂ ਦੀ ਮਿਹਨਤ ਅਤੇ ਅਧਿਆਪਕਾਂ ਦੀ ਰਹਿਨੁਮਾਈ ਦਾ ਨਤੀਜਾ ਹੈ। ਉਹਨਾਂ ਨੇ ਕੰਪਨੀ ਦੇ ਅਧਿਕਾਰੀਆਂ ਦਾ ਧੰਨਵਾਦ ਵੀ ਕੀਤਾ।ਪ੍ਰਿੰਸਿਪਲ ਸਾਹਿਬ ਨੇ ਇਸ ਪਲੇਸਮੈਂਟ ਡਰਾਈਵ ਲਈ ਆਪਣੀ ਖੁਸ਼ੀ ਜ਼ਾਹਿਰ ਕਰਦੇ ਹੋਏ ਕਿਹਾ ਕਿ ਇਹ ਕਾਲਜ ਲਈ ਮਾਣ ਦੀ ਗੱਲ ਹੈ ਕਿ ਸਾਡੇ ਵਿਦਿਆਰਥੀਆਂ ਨੂੰ ਪ੍ਰਸਿੱਧ ਕੰਪਨੀਆਂ ਵੱਲੋਂ ਚੁਣਿਆ ਜਾ ਰਿਹਾ ਹੈ। ਉਨ੍ਹਾਂ ਨੇ ਚੁਣੇ ਗਏ ਵਿਦਿਆਰਥੀ ਨੂੰ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆ । ਵਿਭਾਗ ਦੇ ਮੁਖੀ ਪ੍ਰਿੰਸ ਮਦਾਨ ਅਤੇ ਪ੍ਰੀਤੀ ਗ੍ਰੋਵਰ ਵੀ ਇਸ ਮੌਕੇ ਤੇ ਮੌਜੂਦ ਸਨ।
Disclaimer : यह खबर उदयदर्पण न्यूज़ को सोशल मीडिया के माध्यम से प्राप्त हुई है। उदयदर्पण न्यूज़ इस खबर की आधिकारिक तौर पर पुष्टि नहीं करता है। यदि इस खबर से किसी व्यक्ति अथवा वर्ग को आपत्ति है, तो वह हमें संपर्क कर सकते हैं।