ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵੱਲੋਂ ਹੜ੍ਹ ਪੀੜਤਾਂ ਲਈ ਤੁਰੰਤ ਮੁਆਵਜ਼ੇ ਅਤੇ ਝੋਨੇ ਦੇ ਘੱਟ ਝਾੜ ਲਈ ਵਿਸ਼ੇਸ਼ ਬੋਨਸ ਦੀ ਮੰਗ।

ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਨੇ ਅੱਜ ਪੰਜਾਬ ਦੇ ਸਮੂਹ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਸੂਬੇ ਭਰ ਵਿੱਚ ਜ਼ਿਲ੍ਹਾ ਹੈੱਡਕੁਆਰਟਰਾਂ ‘ਤੇ ਡਿਪਟੀ ਕਮਿਸ਼ਨਰਾਂ ਨੂੰ ਮੰਗ ਪੱਤਰ ਸੌਂਪੇ। ਇਸੇ ਲੜੀ ਤਹਿਤ ਜ਼ਿਲ੍ਹਾ ਜਲੰਧਰ ਵਿਖੇ ਸ੍ਰੀ ਗੁਰਪ੍ਰਤਾਪ ਸਿੰਘ ਵਡਾਲਾ ਸਕੱਤਰ ਜਨਰਲ, ਸਰਵਣ ਸਿੰਘ ਫਿਲੌਰ ਸੀਨੀਅਰ ਮੀਤ ਪ੍ਰਧਾਨ, ਮਹਿੰਦਰਪਾਲ ਸਿੰਘ ਬਿਨਾਂਕਾ ਮੀਤ ਪ੍ਰਧਾਨ, ਜੀ ਦੀ ਅਗਵਾਈ ਹੇਠ ਇੱਕ ਵਫਦ ਨੇ ਡੀਸੀ ਨੂੰ ਮੰਗ ਪੱਤਰ ਦਿੱਤਾ। ਪਾਰਟੀ ਨੇ ਸਰਕਾਰ ਤੋਂ ਹੜ੍ਹਾਂ ਕਾਰਨ ਹੋਏ ਭਾਰੀ ਨੁਕਸਾਨ ਲਈ ਪ੍ਰਭਾਵਿਤ ਕਿਸਾਨਾਂ ਅਤੇ ਆਮ ਲੋਕਾਂ ਨੂੰ ਤੁਰੰਤ ਵਿੱਤੀ ਮੁਆਵਜ਼ਾ ਦੇਣ ਦੀ ਜ਼ੋਰਦਾਰ ਮੰਗ ਕੀਤੀ ਹੈ, ਤਾਂ ਜੋ ਉਹ ਆਪਣੀ ਰੋਜ਼ੀ-ਰੋਟੀ ਮੁੜ ਸਥਾਪਿਤ ਕਰ ਸਕਣ।

ਮੰਗ ਪੱਤਰ ਵਿੱਚ ਮੁੱਖ ਤੌਰ ‘ਤੇ ਝੋਨੇ ਦੀ ਫਸਲ ਨੂੰ ਦਰਪੇਸ਼ ਗੰਭੀਰ ਸੰਕਟ ਦਾ ਮੁੱਦਾ ਉਠਾਇਆ ਗਿਆ। ਪਾਰਟੀ ਨੇ ਕਿਹਾ ਕਿ ਇਸ ਸਾਲ ਝੋਨੇ ਦੀ ਫਸਲ ਨੂੰ ‘ਹਲਦੀ ਰੋਗ’ ਅਤੇ ਹੋਰ ਚਾਈਨਾ ਵਾਇਰਸ ਵਰਗੇ ਰੋਗਾਂ ਨੇ ਬੁਰੀ ਤਰ੍ਹਾਂ ਪ੍ਰਭਾਵਿਤ ਕੀਤਾ ਹੈ, ਜਿਸ ਕਾਰਨ ਝਾੜ ਵਿੱਚ ਭਾਰੀ ਕਮੀ ਆਈ ਹੈ। ਇਨ੍ਹਾਂ ਬਿਮਾਰੀਆਂ ਅਤੇ ਮੌਸਮੀ ਖਰਾਬੀ ਕਾਰਨ ਕਿਸਾਨਾਂ ਦਾ ਪ੍ਰਤੀ ਏਕੜ ਝਾੜ ਕਾਫੀ ਘੱਟਗੁਰਪ੍ਰਤਾਪ ਸਿੰਘ ਵਡਾਲਾ ਜੀ ਨੇ ਇਸ ਮੌਕੇ ‘ਤੇ ਬੋਲਦਿਆਂ ਕਿਹਾ ਕਿ ਜਿੱਥੇ ਹੜ੍ਹਾਂ ਨੇ ਕਿਸਾਨਾਂ ਦੀਆਂ ਫ਼ਸਲਾਂ, ਘਰਾਂ ਅਤੇ ਪਸ਼ੂਆਂ ਦਾ ਵੱਡਾ ਨੁਕਸਾਨ ਕੀਤਾ ਹੈ, ਉੱਥੇ ਹੀ ਝੋਨੇ ਦੇ ਘੱਟ ਝਾੜ ਨੇ ਉਹਨਾਂ ਦੀ ਕਮਰ ਤੋੜ ਦਿੱਤੀ ਹੈ। ਉਹਨਾਂ ਨੇ ਸੂਬਾ ਸਰਕਾਰ ਤੋਂ ਮੰਗ ਕੀਤੀ ਕਿ ਹੜ੍ਹ ਪ੍ਰਭਾਵਿਤ ਸਾਰੇ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਨੂੰ ਬਿਨਾਂ ਕਿਸੇ ਦੇਰੀ ਦੇ ਘੱਟੋ-ਘੱਟ 50,000 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਤੁਰੰਤ ਆਰਥਿਕ ਮੁਆਵਜ਼ਾ ਦਿੱਤਾ ਜਾਵੇ। ਉਹਨਾਂ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਜਲਦੀ ਕਾਰਵਾਈ ਨਾ ਕੀਤੀ ਤਾਂ ਪਾਰਟੀ ਕਿਸਾਨਾਂ ਦੇ ਹੱਕ ਵਿੱਚ ਸੰਘਰਸ਼ ਤੇਜ਼ ਕਰੇਗੀ।

ਅੰਤ ਵਿੱਚ, ਪਾਰਟੀ ਨੇ ਸਪੱਸ਼ਟ ਕੀਤਾ ਕਿ ਕਿਸਾਨ ਪਹਿਲਾਂ ਹੀ ਭਾਰੀ ਕਰਜ਼ੇ ਹੇਠ ਦੱਬੇ ਹੋਏ ਹਨ ਅਤੇ ਲਗਾਤਾਰ ਕੁਦਰਤੀ ਆਫ਼ਤਾਂ ਦਾ ਸਾਹਮਣਾ ਕਰ ਰਹੇ ਹਨ। ਇਸ ਲਈ, ਸਰਕਾਰ ਦਾ ਫ਼ਰਜ਼ ਬਣਦਾ ਹੈ ਕਿ ਉਹ ਤੁਰੰਤ ਪ੍ਰਭਾਵਿਤ ਇਲਾਕਿਆਂ ਵਿੱਚ ਵਿਸ਼ੇਸ਼ ਗਿਰਦਾਵਰੀ ਕਰਵਾ ਕੇ ਨੁਕਸਾਨ ਦਾ ਸਹੀ ਮੁਲਾਂਕਣ ਕਰੇ ਅਤੇ ਮੁਆਵਜ਼ਾ ਰਾਸ਼ੀ ਸਿੱਧੇ ਕਿਸਾਨਾਂ ਦੇ ਖਾਤਿਆਂ ਵਿੱਚ ਪਾਵੇ। ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਕਿਸਾਨਾਂ ਨੂੰ ਬਣਦਾ ਹੱਕ ਦਿਵਾਉਣ ਲਈ ਵਚਨਬੱਧ ਹੈ ਅਤੇ ਉਹ ਇਸ ਮਾਮਲੇ ਨੂੰ ਕੇਂਦਰ ਸਰਕਾਰ ਤੱਕ ਵੀ ਪਹੁੰਚਾਉਣਗੇ।

ਇਸ ਮੌਕੇ ਬੀਬੀ ਹਰਜੀਤ ਕੌਰ ਤਲਵੰਡੀ ਮੈਂਬਰ ਵਰਕਿੰਗ ਕਮੇਟੀ, ਜਰਨੈਲ ਸਿੰਘ ਗੜਦੀਵਾਲਾ ਮੈਂਬਰ ਵਰਕਿੰਗ ਕਮੇਟੀ, ਹਰਿੰਦਰ ਸਿੰਘ ਸਰੀਹ, ਪਰਮਿੰਦਰ ਸਿੰਘ, ਕੇਵਲ ਸਿੰਘ ਚੰਦੀ, ਜਸਪ੍ਰੀਤ ਸਿੰਘ ਕਪੂਰ ਪਿੰਡ, ਸ਼ਸਪਾਲ ਸਿੰਘ ਪੰਨੂ, ਪ੍ਰੀਤਮ ਸਿੰਘ ਜੋਹਲ, ਸੁਖਵੰਤ ਸਿੰਘ ਰੌਲੀ, ਜਗਰੂਪ ਸਿੰਘ, ਹਰਵਿੰਦਰ ਸਿੰਘ ਸੰਘਾ, ਜਸਵਿੰਦਰ ਸਿੰਘ ਕੋਟ ਬਾਦਲ ਖਾਂ, ਪਰਮਿੰਦਰ ਪਾਲ ਸਿੰਘ, ਆਦਿ ਹਾਜਰ ਸਨ। ਜਥੇਦਾਰ ਗੁਰਪ੍ਰਤਾਪ ਸਿੰਘ ਵਡਾਲਾ ਸਕੱਤਰ ਜਨਰਲ ਜਥੇਦਾਰ ਸਰਵਣ ਸਿੰਘ ਫਿਲੌਰ ਸੀਨੀਅਰ ਮੀਤ ਪ੍ਰਧਾਨ ਬੀਬੀ ਹਰਜੀਤ ਕੌਰ ਤਲਵੰਡੀ ਮੈਂਬਰ ਵਰਕਿੰਗ ਕਮੇਟੀ ਮਹਿੰਦਰ ਪਾਲ ਸਿੰਘ ਬਿਨਾਕਾ ਮੀਤ ਪ੍ਰਧਾਨ ਜਰਨੈਲ ਸਿੰਘ ਗੜਦੀਵਾਲ ਮੈਂਬਰ ਵਰਕਿੰਗ ਕਮੇਟੀ ਅਤੇਅਮਰਜੀਤ ਸਿੰਘ ਕਿਸ਼ਨਪੁਰ ਸੁਖਵੰਤ ਸਿੰਘ ਰੌਲੀ ਜਗਰੂਪ ਸਿੰਘ ਚੋਹਲਾ ਕਰਤਾਰਪੁਰ ਰਸ਼ਪਾਲ ਸਿੰਘ ਪੰਨੂ ਸ਼ਾਹਕੋਟ ਕੇਵਲ ਸਿੰਘ ਚੰਦੀ ਕੋਟ ਬਾਦਲ ਖਾਂ ਹਰਿੰਦਰ ਸਿੰਘ ਸਰੀਂਹ ਪਰਮਿੰਦਰ ਸਿੰਘ ਚੱਕ ਕਲਾਂ ਹਰਵਿੰਦਰ ਸਿੰਘ ਸੰਘਾ ਜਸਵਿੰਦਰ ਸਿੰਘ ਕੋਟਬਦਹਰਵਿੰਦਰ ਸਿੰਘ ਸੰਘਾ ਜਸਵਿੰਦਰ ਸਿੰਘ ਕੋਟ ਬਾਦਲ ਖਾਂ ਪਰਮਿੰਦਰ ਪਾਲ ਸਿੰਘ ਜਸਵਿੰਦਰ ਸਿੰਘ ਜੱਸਾ ਜਲੰਧਰ ਤੇ ਆਦਿ ਅਹੁਦੇਦਾਰ ਸਾਹਿਬਾਨ ਅਤੇ ਵਰਕਰ ਸਾਹਿਬਾਨ ਹਾਜ਼ਰ ਸਨ।

Disclaimer : यह खबर उदयदर्पण न्यूज़ को सोशल मीडिया के माध्यम से प्राप्त हुई है। उदयदर्पण न्यूज़ इस खबर की आधिकारिक तौर पर पुष्टि नहीं करता है। यदि इस खबर से किसी व्यक्ति अथवा वर्ग को आपत्ति है, तो वह हमें संपर्क कर सकते हैं।