ਮੇਹਰ ਚੰਦ ਪੋਲੀਟੈਕਨਿਕ ਕਾਲਜ, ਜਲੰਧਰ ਵਿੱਚ ਪ੍ਰਿੰਸੀਪਲ ਡਾ. ਜਗਰੂਪ ਸਿੰਘ ਦੀ ਰਹਿਨੁਮਾਈ ਹੇਠ ਵੱਲੋਂ ਥਿੰਕ ਨੈਕਸਟ ਪ੍ਰਾਈਵੇਟ ਲਿਮਟਿਡ, ਮੋਹਾਲੀ । HR/Management ਰਾਊਂਡ ਦੀ ਪ੍ਰਕਿਰਿਆ ਸਫਲਤਾਪੂਰਵਕ ਸੰਪੰਨ ਹੋਈ। ਇਸ ਪਲੇਸਮੈਂਟ ਡਰਾਈਵ ਦੌਰਾਨ ਵਿਦਿਆਰਥੀਆਂ ਨੇ ਆਪਣੀ ਯੋਗਤਾ, ਗਿਆਨ ਅਤੇ ਪ੍ਰੋਫੈਸ਼ਨਲ ਹੁਨਰ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। HR ਰਾਊਂਡ ਦੇ ਅੰਤਿਮ ਨਤੀਜਿਆਂ ਅਨੁਸਾਰ ਸ਼ੁਭਮ ਸਹਿਗਲ ਅਤੇ ਪ੍ਰਿੰਸ ਦੀ ਚੋਣ ਕੀਤੀ ਗਈ ਹੈ। ਵਿਦਿਆਰਥੀਆਂ ਨੂੰ 8,000 ਰੁਪਏ ਪ੍ਰਤੀ ਮਹੀਨਾ ਸਟਾਈਪੈਂਡ ਦੇ ਨਾਲ ਚੁਣਿਆ ਗਿਆ ਹੈ। ਦੋਵੇਂ ਵਿਦਿਆਰਥੀ 3 ਮਹੀਨਿਆਂ ਦੀ ਮੁਲਾਂਕਣ ਅਵਧੀ ਦੀ ਪੂਰਤੀ ਤੋਂ ਬਾਅਦ ਆਪਣੀ ਇੰਟਰਨਸ਼ਿਪ ਸ਼ੁਰੂ ਕਰਨਗੇ। ਇਸ ਮੌਕੇ ‘ਤੇ ਕਾਲਜ ਦੇ ਟ੍ਰੇਨਿੰਗ ਐਂਡ ਪਲੇਸਮੈਂਟ ਅਫਸਰ ਸ਼੍ਰੀ ਗਗਨਦੀਪ ਨੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਉਨ੍ਹਾਂ ਦੀ ਮਿਹਨਤ ਅਤੇ ਅਧਿਆਪਕਾਂ ਦੀ ਰਹਿਨੁਮਾਈ ਦਾ ਨਤੀਜਾ ਹੈ। ਉਨ੍ਹਾਂ ਨੇ “ਥਿੰਕ ਨੈਕਸਟ” ਦੇ ਅਧਿਕਾਰੀਆਂ ਦਾ ਧੰਨਵਾਦ ਕੀਤਾ ਜਿਨ੍ਹਾਂ ਨੇ ਵਿਦਿਆਰਥੀਆਂ ਨੂੰ ਆਪਣੀ ਕਾਬਲੀਅਤ ਦਰਸਾਉਣ ਦਾ ਮੌਕਾ ਪ੍ਰਦਾਨ ਕੀਤਾ। ਕਾਲਜ ਦੇ ਪ੍ਰਿੰਸੀਪਲ ਡਾ. ਜਗਰੂਪ ਸਿੰਘ ਨੇ ਵੀ ਚੁਣੇ ਗਏ ਵਿਦਿਆਰਥੀਆਂ ਨੂੰ ਭਵਿੱਖ ਲਈ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਇਹ ਕਾਲਜ ਲਈ ਮਾਣ ਦੀ ਗੱਲ ਹੈ ਕਿ ਸਾਡੇ ਵਿਦਿਆਰਥੀ ਪ੍ਰਸਿੱਧ ਕੰਪਨੀਆਂ ਵਿੱਚ ਚੁਣੇ ਜਾ ਰਹੇ ਹਨ। ਇਸ ਮੌਕੇ ‘ਤੇ ਵਿਭਾਗ ਮੁਖੀ ਮੈਡਮ ਪ੍ਰੀਤ ਕੰਵਲ, ਸ਼੍ਰੀ ਮਨੀਸ਼ ਸਚਦੇਵਾ (ਟੀਪੀਓ ਈਸੀਈ) ਵੀ ਮੌਜੂਦ ਸਨ।

Disclaimer : यह खबर उदयदर्पण न्यूज़ को सोशल मीडिया के माध्यम से प्राप्त हुई है। उदयदर्पण न्यूज़ इस खबर की आधिकारिक तौर पर पुष्टि नहीं करता है। यदि इस खबर से किसी व्यक्ति अथवा वर्ग को आपत्ति है, तो वह हमें संपर्क कर सकते हैं।