
ਫਗਵਾੜਾ (ਸ਼ਿਵ ਕੌੜਾ) ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਦੇ ਉਪ- ਕੁਲਪਤੀ ਪ੍ਰੋਫ਼ੈਸਰ ਡਾ. ਕਰਮਜੀਤ ਦੀ ਰਹਿਨੁਮਾਈ ਤੇ ਪ੍ਰਿੰਸੀਪਲ ਡਾ.ਜਗਸੀਰ ਸਿੰਘ ਬਰਾੜ ਦੀ ਰਹਿਨੁਮਾਈ ਅਤੇ ਡੀਨ ਕਾਲਜ ਵਿਕਾਸ ਕੌਂਸਲ ਪ੍ਰੋਫ਼ੈਸਰ ਡਾ.ਸਰੋਜ ਅਰੋੜਾ ਦੀ ਯੋਗ ਅਗਵਾਈ ਹੇਠ ਗੁਰੂ ਗੋਬਿੰਦ ਸਿੰਘ ਯੂਨੀਵਰਸਿਟੀ ਕਾਲਜ, ਜੰਡਿਆਲਾ ਵਿਖੇ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵਾਂ ਸ਼ਹੀਦੀ ਦਿਵਸ ਨੂੰ ਸਮਰਪਿਤ ਇੱਕ ਵਿਸ਼ੇਸ਼ ਲੈਕਚਰ ਕਰਵਾਇਆ ਗਿਆ। ਇਸ ਮੌਕੇ ਵਿਸ਼ੇਸ਼ ਤੌਰ ਤੇ ਡਾ.ਲਵਪ੍ਰੀਤ ਸਿੰਘ ਥਿੰਦ ਸਹਾਇਕ ਪ੍ਰੋਫ਼ੈਸਰ ਸਮਾਜ ਵਿਗਿਆਨ ਵਿਭਾਗ, ਸ੍ਰੀ ਗੁਰੂ ਗ੍ਰੰਥ ਸਾਹਿਬ ਯੂਨੀਵਰਸਿਟੀ, ਫ਼ਤਿਹਗੜ੍ਹ ਸਾਹਿਬ ਨੇ ਵਿਸ਼ੇਸ਼ ਲੈਕਚਰ ਦਿੱਤਾ ਆਪਣੇ ਸੰਬੋਧਨ ਦੌਰਾਨ ਉਨ੍ਹਾਂ ਨੇ ਕਿਹਾ ਕਿ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਜੀਵਨ ਅਤੇ ਸਿੱਖਿਆਵਾਂ ਮਨੁੱਖਤਾ ਲਈ ਅਹਿਮ ਮਾਰਗ ਦਰਸ਼ਕ ਹਨ ਗੁਰੂ ਸਾਹਿਬ ਜੀ ਦੀ ਧਰਮ ਅਤੇ ਮਨੁੱਖਤਾ ਲਈ ਦਿੱਤੀ ਸ਼ਹਾਦਤ ਲਾਸਾਨੀ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਗੁਰੂ ਸਾਹਿਬ ਦੇ ਉਪਦੇਸ਼ਾਂ ਤੇ ਚੱਲ ਕੇ ਸੱਚ, ਧੀਰਜ ਅਤੇ ਸੇਵਾ ਦੇ ਮਾਰਗ ਤੇ ਅੱਗੇ ਵਧਣ । ਵਿਦਿਆਰਥੀਆਂ ਨੇ ਉਹਨਾਂ ਨੂੰ ਬਹੁਤ ਧਿਆਨ ਨਾਲ ਸੁਣਿਆ ਤੇ ਆਪਣੇ ਪ੍ਰਸ਼ਨਾਂ ਰਾਹੀਂ ਗੁਰੂ ਸਾਹਿਬ ਜੀ ਦੀਆਂ ਸਿੱਖਿਆਵਾਂ ਬਾਰੇ ਹੋਰ ਜਾਣਕਾਰੀ ਪ੍ਰਾਪਤ ਕੀਤੀ। ਮੁੱਖ ਬੁਲਾਰੇ ਡਾ.ਲਵਪ੍ਰੀਤ ਸਿੰਘ ਥਿੰਦ ਦੁਆਰਾ ਵਿਦਿਆਰਥੀਆਂ ਦੇ ਪ੍ਰਸ਼ਨਾਂ ਦਾ ਸੰਤੁਸ਼ਟੀਜਨਕ ਜਵਾਬ ਦਿੱਤਾ ਗਿਆ। ਕਾਲਜ ਮੁੱਖੀ ਵੱਲੋਂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਆਦਰਸ਼, ਧਰਮ, ਮਨੁੱਖਤਾ ਅਤੇ ਸਹਿਣਸ਼ੀਲਤਾ ਨੂੰ ਆਪਣੀ ਜ਼ਿੰਦਗੀ ਵਿੱਚ ਅਪਣਾਉਣ ਲਈ ਪ੍ਰੇਰਨਾ ਦਿੱਤੀ ਅਤੇ ਕਿਹਾ ਕਿ ਗੁਰੂ ਤੇਗ਼ ਬਹਾਦਰ ਜੀ ਦੀ ਸ਼ਹਾਦਤ ਸਾਨੂੰ ਧਰਮ, ਸੱਚਾਈ ਅਤੇ ਮਨੁੱਖਤਾ ਦੀ ਰੱਖਿਆ ਲਈ ਪ੍ਰੇਰਿਤ ਕਰਦੀ ਹੈ। ਇਸ ਮੌਕੇ ਕਾਲਜ ਦਾ ਸਮੂਹ ਸਟਾ਼ਫ ਅਤੇ ਵਿਦਿਆਰਥੀ ਹਾਜ਼ਰ ਸਨ।