ਜਲੰਧਰ (10-11-2025). ਸਿਵਲ ਸਰਜਨ ਡਾ. ਰਾਜੇਸ਼ ਗਰਗ ਦੇ ਦਿਸ਼ਾ-ਨਿਰਦੇਸ਼ਾ ਅਨੁਸਾਰ ਜਿਲ੍ਹੇ ਦੇ ਆਯੂਸ਼ਮਾਨ ਆਰੋਗਯ ਕੇਂਦਰਾਂ ਦੀ ਰਾਸ਼ਟਰੀ ਗੁਣਵੱਤਾ ਭਰੋਸਾ ਮਿਆਰ (ਐਨ.ਕਿਊ.ਏ.ਐਸ.) ਪ੍ਰੋਗਰਾਮ ਤਹਿਤ ਹੋਣ ਵਾਲੀ ਚੈਕਿੰਗ ਦੇ ਮੱਦੇਨਜਰ ਕਮਿਊਨਿਟੀ ਹੈਲਥ ਅਫ਼ਸਰਾਂ (ਸੀ.ਐਚ.ਓਜ਼) ਅਤੇ ਏ.ਐਨ.ਐਮਜ਼. ਲਈ ਸਿਵਲ ਸਰਜਨ ਦਫ਼ਤਰ ਵਿਖੇ ਟ੍ਰੇਨਿੰਗ ਸੈਸ਼ਨ ਦਾ ਆਯੋਜਨ ਕੀਤਾ ਗਿਆ। ਇਹ ਟ੍ਰੇਨਿੰਗ ਡਾ. ਜਸਵਿੰਦਰ ਸਿੰਘ ਡਿਪਟੀ ਮੈਡੀਕਲ ਕਮਿਸ਼ਨਰ, ਡਾ. ਅਮ੍ਰਿਤਪਾਲ ਸਿੰਘ ਜਿਲ੍ਹਾ ਕੁਆਲਿਟੀ ਨੋਡਲ ਅਫ਼ਸਰ, ਡਾ. ਨੇਹਾ ਜ਼ਰੇਵਾਲ ਅਸਿਸਟੈਂਟ ਹੋਸਪਿਟਲ ਐਡਮਨਿਸਟ੍ਰੇਟਰ (ਏ.ਐਚ.ਏ.), ਅਤੇ ਰਣਜੀਤ ਕੌਰ ਟੇਲੀ ਮੈਡੀਸਨ ਓਪਰੇਟਰ (ਟੀ.ਐਮ.ਓ.) ਵੱਲੋਂ ਦਿੱਤੀ ਗਈ।
ਜਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਰਮਨ ਗੁਪਤਾ ਅਤੇ ਜਿਲ੍ਹਾ ਟੀਕਾਕਰਨ ਅਫ਼ਸਰ ਡਾ. ਰਾਕੇਸ਼ ਚੋਪੜਾ ਵੱਲੋਂ ਟ੍ਰੇਨਿੰਗ ਸੈਸ਼ਨ ਦੌਰਾਨ ਵਿਸ਼ੇਸ਼ ਤੌਰ ‘ਤੇ ਪਹੁੰਚ ਕੇ ਐਨ.ਕਿਊ.ਏ.ਐਸ. ਪ੍ਰੋਗਰਾਮ ਬਾਰੇ ਵਿਸਤਾਰ ਨਾਲ ਜਾਣਕਾਰੀ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਐਨ.ਕਿਊ.ਏ.ਐਸ. ਪ੍ਰੋਗਰਾਮ ਤਹਿਤ ਸਰਕਾਰੀ ਸਿਹਤ ਸੰਸਥਾਵਾਂ ਦਾ ਮੁਲਾਂਕਣ ਗਰਭ ਅਵਸਥਾ ਅਤੇ ਜਣੇਪੇ ਵਿੱਚ ਦੇਖਭਾਲ, ਨਵਜਨਮੇ ਅਤੇ ਬਾਲ ਸਿਹਤ ਸੇਵਾਵਾਂ, ਬਚਪਨ ਅਤੇ ਕਿਸ਼ੋਰ ਸਿਹਤ ਸੇਵਾਵਾਂ, ਪਰਿਵਾਰ ਨਿਯੋਜਨ, ਸੰਚਾਰੀ ਬੀਮਾਰੀਆਂ ਦਾ ਪ੍ਰਬੰਧਨ, ਸਾਧਾਰਨ ਬਿਮਾਰੀਆਂ ਦਾ ਪ੍ਰਬੰਧਨ, ਅੱਖਾਂ ਅਤੇ ਕੰਨਾਂ ਦੀ ਦੇਖਭਾਲ ਸਬੰਧੀ ਸੇਵਾਵਾਂ, ਓਰਲ ਹੈਲਥ ਕੇਅਰ, ਐਮਰਜੈਂਸੀ ਮੈਡੀਕਲ ਸੇਵਾਵਾਂ, ਮੈਂਟਲ ਹੈਲਥ ਸੇਵਾਵਾਂ, ਬਜੁਰਗਾਂ ਦੀ ਸਿਹਤ ਸੰਭਾਲ ਅਤੇ ਗੈਰ ਸੰਚਾਰੀ ਬਿਮਾਰੀਆਂ ਦਾ ਪ੍ਰਬੰਧਨ 12 ਮੁੱਖ ਬਿੰਦੂਆਂ ‘ਤੇ ਕੀਤਾ ਜਾਂਦਾ ਹੈ। ਇਨ੍ਹਾਂ ਬਿੰਦੂਆਂ ‘ਤੇ ਖਰੇ ਉਤਰਣ ਵਾਲੇ ਅਤੇ ਵਧੀਆ ਕਾਰਗੁਜਾਰੀ ਕਰਨ ਵਾਲੇ ਆਯੂਸ਼ਾਨ ਆਰੋਗਯ ਕੇਂਦਰਾਂ ਨੂੰ ਰਾਸ਼ਟਰੀ ਗੁਣਵੱਤਾ ਭਰੋਸਾ ਮਿਆਰ (ਐਨ.ਕਿਊ.ਏ.ਐਸ.) ਪ੍ਰੋਗਰਾਮ ਤਹਿਤ ਕਵਾਲੀਫਾਈ ਕਰਨ ‘ਤੇ ਵਿਸ਼ੇਸ਼ ਤੌਰ ਤੇ ਸਨਾਮਾਨਿਤ ਕੀਤਾ ਜਾਂਦਾ ਹੈ। ਉਨ੍ਹਾਂ ਵੱਲੋਂ ਸਿਹਤ ਸਟਾਫ ਨੂੰ ਆਯੂਸ਼ਮਾਨ ਆਰੋਗਯ ਕੇਂਦਰਾਂ ਵਿੱਚ ਲੋਕਾਂ ਤੱਕ ਹੋਰ ਵੀ ਬਿਹਤਰ ਢੰਗ ਨਾਲ ਸਿਹਤ ਸੇਵਾਵਾਂ ਦਾ ਲਾਭ ਪਹੁੰਚਾਉਣ ਲਈ ਪ੍ਰੇਰਿਤ ਵੀ ਕੀਤਾ ਗਿਆ।

Disclaimer : यह खबर उदयदर्पण न्यूज़ को सोशल मीडिया के माध्यम से प्राप्त हुई है। उदयदर्पण न्यूज़ इस खबर की आधिकारिक तौर पर पुष्टि नहीं करता है। यदि इस खबर से किसी व्यक्ति अथवा वर्ग को आपत्ति है, तो वह हमें संपर्क कर सकते हैं।