ਜਲੰਧਰ (11-11-2025) : ਸਿਵਲ ਸਰਜਨ ਡਾ. ਰਾਜੇਸ਼ ਗਰਗ ਵੱਲੋਂ ਸਿਵਲ ਸਰਜਨ ਦਫ਼ਤਰ ਵਿਖੇ ਮੰਗਲਵਾਰ ਨੂੰ ਚਾਈਲਡ ਡੈੱਥ ਰੀਵਿਊ ਮੀਟਿੰਗ ਕਰਕੇ ਜਿਲ੍ਹੇ ਵਿੱਚ ਅਗਸਤ ਅਤੇ ਸਤੰਬਰ ਮਹੀਨੇ ਦੌਰਾਨ ਹੋਈਆਂ ਬੱਚਿਆਂ ਦੀਆਂ ਮੌਤਾਂ ਦੀ ਸਮੀਖਿਆ ਕੀਤੀ ਗਈ। ਸਿਵਲ ਸਰਜਨ ਡਾ. ਰਾਜੇਸ਼ ਗਰਗ ਨੇ ਕਿਹਾ ਕਿ ਬਾਲ ਮੌਤਾਂ ਵਿੱਚ ਜਣੇਪੇ ਦੋਰਾਨ ਅਤੇ ਨਵਜਨਮੇ ਤੋਂ ਲੈ ਕੇ 5 ਸਾਲ ਤੱਕ ਦੀ ਉਮਰ ਦੇ ਬੱਚਿਆਂ ਦੀਆਂ ਮੌਤਾਂ ਦੇ ਕਾਰਨਾਂ ਦੀ ਭਾਲ ਕਰਕੇ ਉਨ੍ਹਾਂ ਨੂੰ ਦੂਰ ਕਰਨਾ ਅਤੇ ਬੱਚਿਆਂ ਦੀ ਮੌਤ ਦੀ ਦਰ ਨੂੰ ਘਟਾਉਣਾ ਹੈ।
ਸਿਵਲ ਸਰਜਨ ਡਾ. ਰਾਜੇਸ਼ ਗਰਗ ਨੇ ਬਾਲ ਮੌਤਾਂ ਦੀ ਸਮੀਖਿਆ ਕਰਦੇ ਹੋਏ ਇਹ ਹਦਾਇਤ ਕੀਤੀ ਕਿ ਸਰਕਾਰੀ ਹਸਪਤਾਲਾਂ ਵਿੱਚ ਹੀ ਗਰਭਵਤੀ ਅੋਰਤਾਂ ਦੀ ਡਿਲੀਵਰੀ ਨੂੰ ਸੌ ਫੀਸਦੀ ਯਕੀਨੀ ਬਣਾਇਆ ਜਾਵੇ ਜੇਕਰ ਕੋਈ ਬੱਚਾ ਗੰਭੀਰ ਹੋਵੇ ਤਾਂ ਉਸ ਨੂੰ ਤੁਰੰਤ ਬੱਚਿਆਂ ਦੇ ਰੋਗਾਂ ਦੇ ਮਾਹਿਰ ਡਾਕਟਰ ਕੋਲ ਪਹੁੰਚਾਇਆ ਜਾਵੇ। ਉਨ੍ਹਾਂ ਕਿਹਾ ਕਿ ਆਸ਼ਾ ਅਤੇ ਏ.ਐਨ.ਐਮਜ਼ ਵੱਲੋਂ ਹੋਮ ਵਿਿਜਟ ਕਰਨਾ ਅਤੇ ਹਾਈ ਰਿਸਕ ਕੇਸਾਂ ਦਾ ਫਾਲੋਅਪ ਕਰਨਾ ਯਕੀਨੀ ਬਣਾਇਆ ਜਾਵੇ ਅਤੇ ਸਰਕਾਰ ਵੱਲੋਂ ਚਲਾਏ ਜਾ ਰਹੇ ਸਿਹਤ ਪ੍ਰੋਗਰਾਮਾਂ ਨੂੰ ਜਨ-ਜਨ ਤੱਕ ਪਹੁੰਚਾਇਆ ਜਾਵੇ। ਆਸ਼ਾ ਵਰਕਰ ਘਰ ਵਾਲਿਆਂ ਨੂੰ ਜਾਗਰੂਕ ਕਰਨ ਕਿ ਜੇਕਰ ਬੱਚਾ ਜਿਆਦਾ ਰੋਂਦਾ ਹੈ, ਜਿਆਦਾ ਸੌਂਦਾ ਹੈ ਅਤੇ ਖਾਣਾ-ਪੀਣਾ ਛੱਡ ਗਿਆ ਹੈ ਤਾਂ ਉਹ ਬੱਚੇ ਨੂੰ ਬੱਚਿਆਂ ਦੇ ਰੋਗਾਂ ਦੇ ਮਾਹਿਰ ਡਾਕਟਰ ਕੋਲ ਲਿਜਾ ਕੇ ਉਸ ਦੀ ਸਿਹਤ ਜਾਂਚ ਕਰਵਾਉਣ ਤਾਂ ਜੋ ਬੱਚੇ ਦਾ ਇਲਾਜ ਸਮੇਂ ਸਿਰ ਕੀਤਾ ਜਾ ਸਕੇ ਅਤੇ ਬਾਲ ਮੌਤ ਦਰ ਨੂੰ ਘਟਾਇਆ ਜਾ ਸਕੇ।
ਜਿਲ੍ਹਾ ਟੀਕਾਕਰਨ ਅਫ਼ਸਰ ਡਾ. ਰਾਕੇਸ਼ ਚੌਪੜਾ ਨੇ ਕਿਹਾ ਕਿ ਹਾਈ ਰਿਸਕ ਗਰਭਵਤੀ ਔਰਤਾਂ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ। ਇਸਦੇ ਨਾਲ ਹੀ ਡਿਲੀਵਰੀ ਤੋਂ ਬਾਅਦ ਔਰਤਾਂ ਅਤੇ ਬੱਚਿਆਂ ਦੀ ਸਹੀ ਦੇਖਭਾਲ ਕੀਤੀ ਜਾਵੇ। ਉਨ੍ਹਾ ਵੱਲੋਂ ਹਦਾਇਤ ਕੀਤੀ ਗਈ ਕਿ ਨਵਜਨਮੇ ਬੱਚੇ ਨੂੰ ਜਨਮ ਦੇ ਇਕ ਘੰਟੇ ਵਿਚ ਮਾਂ ਦਾ ਦੁੱਧ ਪਿਲਾਇਆ ਜਾਵੇ ਅਤੇ ਮਾਵਾਂ ਨੂੰ ਮਾਂ ਦੇ ਦੁੱਧ ਦੀ ਮਹੱਤਤਾ ਬਾਰੇ ਜਾਗਰੂਕ ਕਰਦੇ ਹੋਏ ਬੱਚੇ ਨੂੰ ਦੁੱਧ ਪਿਲਾਉਣ ਦੀ ਸਹੀ ਵਿਧੀ ਬਾਰੇ ਵੀ ਦੱਸਿਆ ਜਾਵੇ ਅਤੇ ਬੱਚਿਆਂ ਦਾ 100 ਫੀਸਦੀ ਟੀਕਾਕਰਨ ਯਕੀਨੀ ਬਣਾਇਆ ਜਾਵੇ।ਮੀਟਿੰਗ ਦੌਰਾਨ ਬੱਚਿਆਂ ਦੇ ਰੋਗਾਂ ਦੇ ਮਾਹਿਰ ਡਾ. ਐੱਸ.ਐੱਸ.ਨਾਂਗਲ, ਡਾ. ਰਿਸ਼ੀ ਮਾਰਕੰਡਾ, ਜਿਲ੍ਹਾ ਐਪੀਡਿਮੋਲੋਜਿਸਟ ਡਾ. ਅਦਿੱਤਆਪਾਲ, ਡਾ. ਸ਼ੋਭਨਾ ਬਾਂਸਲ, ਜਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫਸਰ ਗੁਰਦੀਪ ਸਿੰਘ, ਸਬੰਧਤ ਮੈਡੀਕਲ ਅਫਸਰ, ਅਰਬਨ ਸਿਟੀ ਪ੍ਰੋਜੈਕਟ ਕੋਆਰਡੀਨੇਟਰ ਡਾ. ਸੁਰਭੀ, ਐੱਲ.ਐੱਚ. ਵੀਜ਼., ਏ.ਐੱਨ.ਐੱਮਜ਼., ਕੰਪਿਊਟਰ ਆਪਰੇਟਰ ਜੋਤੀ ਅਤੇ ਆਸ਼ਾ ਵਰਕਰਜ਼ ਹਾਜਰ ਸਨ।

Disclaimer : यह खबर उदयदर्पण न्यूज़ को सोशल मीडिया के माध्यम से प्राप्त हुई है। उदयदर्पण न्यूज़ इस खबर की आधिकारिक तौर पर पुष्टि नहीं करता है। यदि इस खबर से किसी व्यक्ति अथवा वर्ग को आपत्ति है, तो वह हमें संपर्क कर सकते हैं।