ਲਾਇਲਪੁਰ ਖਾਲਸਾ ਕਾਲਜ, ਜਲੰਧਰ ਦੇ IPR ਸੈੱਲ ਵੱਲੋਂ Institution’s Innovation Council (IIC) ਦੇ ਸਹਿਯੋਗ ਨਾਲ “IPR Basics for Innovators & Entrepreneurs” ਵਿਸ਼ੇ ਉੱਪਰ ਇੱਕ ਵੈਬਿਨਾਰ ਦਾ ਆਯੋਜਨ ਕੀਤਾ ਗਿਆ। ਇਸ ਪ੍ਰੋਗ੍ਰਾਮ ਦਾ ਉਦੇਸ਼ ਵਿਦਿਆਰਥੀਆਂ ਅਤੇ ਖੋਜਕਾਰਾਂ ਨੂੰ ਇੰਟਲੈਕਚੁਅਲ ਪ੍ਰੋਪਰਟੀ ਰਾਈਟਸ ਦੀ ਮਹੱਤਤਾ ਨਾਲ ਜਾਣੂ ਕਰਵਾਉਣਾ ਸੀ। ਇਸ ਵੈਬਿਨਾਰ ਦੇ ਮੁੱਖ ਵਕਤਾ ਡਾ. ਅਭੈ ਜੈਨ, ਪ੍ਰੋਫੈਸਰ, ਸ਼੍ਰੀ ਰਾਮ ਕਾਲਜ ਆਫ਼ ਕਾਮਰਸ, ਯੂਨੀਵਰਸਿਟੀ ਆਫ਼ ਦਿੱਲੀ ਸਨ। ਵੈਬਿਨਾਰ ਦੀ ਸ਼ੁਰੂਆਤ ਵਿੱਚ ਪ੍ਰਿੰਸੀਪਲ ਪ੍ਰੋ. ਨਵਦੀਪ ਕੌਰ ਨੇ ਮੁੱਖ ਵਕਤਾ ਦਾ ਸਵਾਗਤ ਕੀਤਾ ਅਤੇ ਕਿਹਾ ਕਿ ਇਸ ਤਰ੍ਹਾਂ ਦੇ ਸਿੱਖਿਅਕ ਪ੍ਰੋਗਰਾਮ ਵਿਦਿਆਰਥੀਆਂ ਵਿੱਚ ਰਚਨਾਤਮਕ ਸੋਚ, ਤਕਨੀਕੀ ਸੂਝ-ਬੂਝ ਅਤੇ ਕਾਨੂੰਨੀ ਜਾਗਰੂਕਤਾ ਪੈਦਾ ਕਰਨ ਵਿੱਚ ਮਦਦਗਾਰ ਸਾਬਤ ਹੁੰਦੇ ਹਨ। ਇਸ ਵੈਬਿਨਾਰ ਵਿੱਚ ਡਾ. ਅਭੈ ਜੈਨ ਨੇ ਇੰਟਲੈਕਚੁਅਲ ਪ੍ਰੋਪਰਟੀ ਰਾਈਟਸ ਦੀ ਉਦਯੋਗਿਕ ਤੇ ਅਕਾਦਮਿਕ ਖੇਤਰਾਂ ਵਿੱਚ ਭੂਮਿਕਾ ਬਾਰੇ ਵਿਸਥਾਰ ਨਾਲ ਚਰਚਾ ਕੀਤੀ। ਉਹਨਾਂ ਨੇ ਫੈਕਲਟੀ ਅਤੇ ਵਿਦਿਆਰਥੀਆਂ ਨੂੰ ਪੇਟੈਂਟ, ਕਾਪੀਰਾਈਟ, ਟ੍ਰੇਡਮਾਰਕ, ਉਦਯੋਗਿਕ ਡਿਜ਼ਾਈਨ, ਜਿਓਗ੍ਰਾਫਿਕਲ ਇੰਡਿਕੇਸ਼ਨ ਅਤੇ IPR ਰਜਿਸਟ੍ਰੇਸ਼ਨ ਪ੍ਰਕਿਰਿਆ ਬਾਰੇ ਮਹੱਤਵਪੂਰਨ ਜਾਣਕਾਰੀ ਪ੍ਰਦਾਨ ਕੀਤੀ। ਉਨ੍ਹਾਂ ਨੇ ਨਵੀਨਤਾ ਨੂੰ ਸੁਰੱਖਿਅਤ ਕਰਨ, ਸਟਾਰਟਅਪਸ ਲਈ IPR ਦੇ ਫਾਇਦੇ ਅਤੇ ਉੱਦਮੀਅਤਾ ਵਿੱਚ ਇਸ ਦੀ ਭੂਮਿਕਾ ‘ਤੇ ਵੀ ਰੋਸ਼ਨੀ ਪਾਈ। ਵੈਬਿਨਾਰ ਦੇ ਅਖੀਰ ਵਿੱਚ ਨੋਡਲ ਅਫਸਰ ਡਾ. ਨਵਨੀਤ ਅਰੋੜਾ ਨੇ ਮੁੱਖ ਵਕਤਾ ਦਾ ਇਸ ਮਹੱਤਵਪੂਰਨ ਵਿਸ਼ੇ ਉੱਪਰ ਗੱਲ ਕਰਨ ਲਈ ਧੰਨਵਾਦ ਕੀਤਾ। ਉਹਨਾਂ ਨੇ ਕਾਲਜ ਮੈਨਜਮੈਂਟ ਅਤੇ ਪ੍ਰਿੰਸੀਪਲ ਦਾ ਇਸ ਪ੍ਰੋਗਰਾਮ ਨੂੰ ਸਫ਼ਲ ਬਣਾਉਣ ਲਈ ਦਿੱਤੇ ਗਏ ਸਹਿਯੋਗ ਲਈ ਧੰਨਵਾਦ ਕੀਤਾ