
ਗੁਰੂਦਵਾਰਾ ਗੁਰਦੇਵ ਨਗਰ ਵਿਖੇ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਵਿਸ਼ੇਸ਼ ਗੁਰਮਤ ਸਮਾਗਮ 27, ਨੂੰ। ਸਿੱਖ ਕੌਮ ਦੇ ਮਹਾਨ ਸ਼ਹੀਦ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਦੀ ਮਾਣ ਮਰਿਯਾਦਾ ਲਈ ਆਪਣਾ ਸੀਸ ਸ੍ਰੀ ਗੁਰੂ ਰਾਮਦਾਸ ਜੀ ਦੇ ਚਰਨਾਂ ਵਿੱਚ ਭੇਟ ਕਰਨ ਵਾਲੇ ਧੰਨ ਧੰਨ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਤੇ ਗੁਰੂਦਵਾਰਾ ਗੁਰੂਦੇਵ ਨਗਰ ਨਵੀਂ ਦਾਣਾ ਮੰਡੀ ਗੋਪਾਲ ਨਗਰ ਵਿਖੇ 27ਜਨਵਰੀ ਦਿਨ ਮੰਗਲ ਵਾਰ ਸ਼ਾਮ ਦੇ 6ਵਜੇ ਤੋਂ ਰਾਤ 10 ਵਜੇ ਤੱਕ ਵਿਸੇਸ ਗੁਰਮਤਿ ਸਮਾਗਮ ਕਰਵਾਏ ਜਾ ਰਹੇ ਹਨ ਇਹ ਜਾਣਕਾਰੀ ਦਿੰਦੇ ਹੋਏ ਗੁਰੂ ਘਰ ਦੇ ਮੁੱਖ ਸੇਵਾਦਾਰ ਰਜਿੰਦਰ ਸਿੰਘ ਮਿਗਲਾਨੀ ਅਤੇ ਮੀਤ ਪ੍ਰਧਾਨ ਹਰਪ੍ਰੀਤ ਸਿੰਘ ਨੀਟੂ ਨੇ ਇੱਕ ਸਾਂਝੇ ਬਿਆਨ ਵਿੱਚ ਦਸਿਆ ਕਿ ਇਹਨਾਂ ਸਮਾਗਮਾ ਵਿਚ ਤਰਨਵੀਰ ਸਿੰਘ ਰੱਬੀ ਲੁਧਿਆਣੇ ਵਾਲੇ ਵਿਸੇਸ ਤੌਰ ਤੇ ਪੁਹੰਚ ਰਹੇ ਹਨ ਉਹਨਾਂ ਤੋਂ ਇਲਾਵਾ ਬੀਬੀ ਬਲਜਿੰਦਰ ਕੋਰ ਖੰਡੂਰ ਸਾਹਿਬ ਵਾਲੇ ਭਾਈ ਜੈ ਦੇਵ ਸਿੰਘ ਦਮਦਮਾ ਸਾਹਿਬ ਵਾਲੇ ਤੋਂ ਇਲਾਵਾ ਗੁਰੂ ਘਰ ਦੇ ਮੁੱਖ ਗ੍ਰੰਥੀ ਭਾਈ ਹਰਜਿੰਦਰ ਸਿੰਘ ਜੀ ਬਾਬਾ ਦੀਪ ਸਿੰਘ ਜੀ ਦੀ ਲਾਸਾਨੀ ਸ਼ਹਾਦਤ ਅਤੇ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਦੀ ਮਹਾਨਤਾ ਬਾਰੇ ਸੰਗਤਾ ਨੂੰ ਜਾਣੂ ਕਰਵਾਉਣਗੇ ਉਹਨਾਂ ਦੱਸਿਆ ਕਿ ਬਾਬਾ ਦੀਪ ਸਿੰਘ ਜੀ ਦੀ ਮਾਣਮੱਤੀ ਸਹਾਦਤ ਤੋਂ ਆਉਣ ਵਾਲੀ ਪੀੜ੍ਹੀ ਨੂੰ ਜਾਣਕਾਰੀ ਦੇਣ ਲਈ ਬੱਚਿਆਂ ਨੂੰ ਵਿਸੇਸ ਤੌਰ ਤੇ ਸਮਾਗਮ ਵਿੱਚ ਮਾਤਾ ਪਿਤਾ ਲੈਕੇ ਆਇਆ ਜਾਵੇ ਇਸ ਮੋਕੇ ਤੇ ਹੋਰਨਾਂ ਤੋਂ ਇਲਾਵਾ ਤਜਿੰਦਰ ਸਿੰਘ ਪਰਦੇਸੀ ਹਰਵਿੰਦਰ ਸਿੰਘ ਚਿਟਕਾਰਾ ਗੁਰਦੀਪ ਸਿੰਘ ਕਾਲੀਆ ਕਾਲੋਨੀ ਪ੍ਰਭਜੋਤ ਸਿੰਘ ਖਾਲਸਾ ਹਰਪਾਲ ਸਿੰਘ ਪਾਲੀ ਚੱਢਾ ਅਮਨਦੀਪ ਸਿੰਘ ਬੱਗਾ ਹਰਪ੍ਰੀਤ ਸਿੰਘ ਸੋਨੂ ਹਾਜਰ ਸਨ