ਜਲੰਧਰ (26.01.2026): ਗਣਤੰਤਰ ਦਿਵਸ ਦੇ ਸ਼ੁਭ ਮੌਕੇ ‘ਤੇ ਸਿਹਤ ਵਿਭਾਗ ਜਲੰਧਰ ਵੱਲੋਂ ਸਿਵਲ ਹਸਪਤਾਲ ਵਿਖੇ ਜਿਲ੍ਹਾ ਪੱਧਰੀ ਸਮਾਗਮ ਦਾ ਆਯੋਜਨ ਕੀਤਾ ਗਿਆ। ਮੈਡੀਕਲ ਸੁਪਰਡੈਂਟ ਸਿਵਲ ਹਸਪਤਾਲ ਜਲੰਧਰ ਡਾ. ਨਮਿਤਾ ਘਈ ਵੱਲੋਂ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ। ਇਸ ਦੌਰਾਨ ਸਿਹਤ ਵਿਭਾਗ ਦੇ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਰਾਸ਼ਟਰੀ ਗੀਤ ਗਾਇਆ ਗਿਆ ਅਤੇ ਨਰਸਿੰਗ ਵਿਦਿਆਰਥਣਾਂ ਵੱਲੋਂ ਦੇਸ਼ਭਗਤੀ ਦੇ ਗੀਤ ਵੀ ਗਾਏ।
ਮੈਡੀਕਲ ਸੁਪਰਡੈਂਟ ਡਾ. ਨਮਿਤਾ ਘਈ ਨੇ ਕਿਹਾ ਕਿ ਮਨੁੱਖੀ ਜ਼ਿੰਦਗੀ ’ਚ ਨੈਤਿਕ ਕਦਰਾਂ-ਕੀਮਤਾਂ ਦੀ ਅਹਿਮ ਭੂਮਿਕਾ ਹੈ। ਅਜਿਹੀਆਂ ਕਦਰਾਂ-ਕੀਮਤਾਂ ਦੇ ਗੁਣਾਂ ਵਾਲੇ ਇਨਸਾਨ ਦੀ ਜ਼ਿੰਦਗੀ ਚੰਗੇ ਸੁਭਾਅ, ਖ਼ੁਸ਼ਦਿਲ ਤੇ ਵਧੀਆ ਤਰੀਕੇ ਵਾਲੀ ਹੁੰਦੀ ਹੈ। ਇਸ ਲਈ ਸਾਨੂੰ ਆਪਣੇ ਜੀਵਨ ਵਿੱਚ ਨੈਤਿਕ ਕਦਰਾਂ-ਕੀਮਤਾਂ ਨੂੰ ਅਪਣਾਉਣਾ ਚਾਹੀਦਾ ਹੈ, ਇਸ ਨਾਲ ਵਿਅਕਤੀ ਆਪਣੇ ਜੀਵਨ ਦੇ ਹਰ ਪੜਾਅ ’ਤੇ ਨਿਰੰਤਰ ਵਿਕਾਸ ਕਰਦਾ ਰਹਿੰਦਾ ਹੈ।