ਭਾਰਤ ਦੇ ਕੇਂਦਰ ਸਰਕਾਰ ਨੇ ਜੋ ਸੰਯੁਕਤ ਰਾਜ ਅਮਰੀਕਾ ਦਰਮਿਆਨ ਟਰੇਡ ਡੀਲ ਕੀਤੀ ਹੈ, ਇਹ ਬਿਲਕੁਲ ਹੀ ਕਿਸਾਨ ਅਤੇ ਮਜ਼ਦੂਰ ਵਿਰੋਧੀ ਵਪਾਰ ਸਮਝੌਤਾ ਹੈ । ਇਸ ਸੰਬੰਧੀ ਅੱਜ ਜਿਲਾ ਕਾਂਗਰਸ ਕਮੇਟੀ ਸ਼ਹਿਰੀ ਅਤੇ ਦਿਹਾਤੀ ਵਲੋ ਮਾਣਯੋਗ ਡਿਪਟੀ ਕਮਿਸ਼ਨਰ ਜਲੰਧਰ ਨੂੰ ਮੰਗ ਪੱਤਰ ਸੌਂਪਿਆ ਗਿਆ । ਇਸ ਮੌਕੇ ਤੇ ਪ੍ਰਗਟ ਸਿੰਘ ਸਾਬਕਾ ਮੰਤਰੀ ਨੇ ਕਿਹਾ ਕਿ ਇਸ ਸਮਝੌਤਾ ਦਾ ਦੇਸ਼ ਭਰ ਦੇ ਕਿਸਾਨਾਂ ਅਤੇ ਮਜਦੂਰਾਂ ਤੇ ਨਕਰਾਤਮਕ ਅਸਰ ਪਵੇਗਾ । ਇਹ ਵਪਾਰ ਸਮਝੌਤਾ ਭਾਰਤ ਦੇ ਕਿਸਾਨਾਂ ਦੇ ਹਿਤਾਂ ਦੇ ਵਿਰੁੱਧ ਹੈ, ਤੇ ਇਸ ਨਾਲ ਦੇਸ਼ ਦੀ ਖੇਤੀਬਾੜੀ ਦੀ ਆਰਥਿਕਤਾ ਨੂੰ ਬੁਰੀ ਤਰਾਂ ਨਾਲ ਨੁਕਸਾਨ ਹੋਵੇਗਾ ਕਿਉਕਿ ਭਾਰਤ ਇਕ ਖੇਤੀਬਾੜੀ ਪ੍ਰਧਾਨ ਦੇਸ਼ ਹੈ ਅਤੇ ਵਪਾਰ ਸਮਝੌਤੇ ਦੇ ਲਾਗੂ ਹੋਣ ਨਾਲ ਘੱਟ ਜ਼ਮੀਨਾਂ ਵਾਲੇ ਕਿਸਾਨ ਅਮਰੀਕਾ ਵਰਗੇ ਵੱਡੇ ਦੇਸ਼ ਦੇ ਕਿਸਾਨਾਂ ਦਾ ਮੁਕਾਬਲਾ ਨਹੀ ਕਰ ਸਕਣਗੇ ਜਿਨਾਂ ਕੋਲ ਹਜ਼ਾਰਾਂ ਏਕੜ ਜ਼ਮੀਨ ਹੈ । ਇਸ ਨਵੇਂ ਵਪਾਰ ਸਮਝੌਤੇ ਦੇ ਲਾਗੂ ਹੋਣ ਨਾਲ ਦੇਸ਼ ਦਾ ਘਰੇਲੂ ਉਤਪਾਦਾਂ ਦੀ ਥਾਂ ਵਿਦੇਸ਼ੀ ਉਤਪਾਦ ਆਪਣੀ ਜਗਾ ਬਣਾਉਣਗੇ, ਜਿਸ ਨਾਲ ਭਾਰਤ ਵਿੱਚ ਬੇਰੋਜ਼ਗਾਰੀ ਵਧੇਗੀ ਅਤੇ ਦੇਸ਼ ਦੀ ਆਰਥਿਕਤਾ ਨੂੰ ਢਾਅ ਲੱਗੇਗੀ । ਇਸ ਮੌਕੇ ਤੇ ਸਾਬਕਾ ਮੰਤਰੀ ਪ੍ਰਗਟ ਸਿੰਘ, ਜਿਲਾ ਪ੍ਰਧਾਨ ਰਜਿੰਦਰ ਬੇਰੀ, ਹਲਕਾ ਇੰਚਾਰਜ ਜਲੰਧਰ ਵੈਸਟ ਸੁਰਿੰਦਰ ਕੌਰ, ਹਲਕਾ ਇੰਚਾਰਜ ਕਰਤਾਰਪੁਰ ਸਾਬਕਾ ਐਸ ਐਸ ਪੀ ਰਜਿੰਦਰ ਸਿੰਘ, ਹਲਕਾ ਇੰਚਾਰਜ ਨਕੋਦਰ ਡਾ ਨਵਜੋਤ ਦਹੀਆਂ, ਪਵਨ ਕੁਮਾਰ, ਪਰਮਜੋਤ ਸਿੰਘ ਸ਼ੈਰੀ ਚੱਢਾ, ਡਾ ਜਸਲੀਨ ਸੇਠੀ, ਨਵਦੀਪ ਜਰੇਵਾਲ, ਜਤਿੰਦਰ ਜੋਨੀ, ਪ੍ਰੇਮ ਨਾਥ ਦਕੋਹਾ, ਰਾਜੇਸ਼ ਜਿੰਦਲ, ਹਰਮੀਤ ਸਿੰਘ, ਰਸ਼ਪਾਲ ਜੱਖੂ, ਹਰਲਗਨ ਸਿੰਘ, ਬ੍ਰਹਮ ਦੇਵ ਸਹੋਤਾ, ਲਵੀ ਸੋਹਲ, ਸਤਪਾਲ ਰਾਏ, ਐਡਵੋਕੇਟ ਵਿਕਰਮ ਦੱਤਾ, ਅਨਿਲ ਗਿੱਲ, ਮਨਮੋਹਨ ਮੋਨਾ, ਸੁਧੀਰ ਘੁੱਗੀ, ਜਗਦੀਪ ਸੋਨੂੰ ਸੰਧਰ ਮੌਜੂਦ ਸਨ