
ਸਿੱਖ ਤਾਲਮੇਲ ਕਮੇਟੀ ਪਿਛਲੇ ਸਮੇਂ ਜਦੋਂ ਭਾਈ ਅੰਮ੍ਰਿਤਪਾਲ ਸਿੰਘ ਨੇ ਖਾਲਸਾ ਵਹੀਰ ਲਹਿਰ ਆਰੰਭ ਕੀਤੀ ਸੀ ਤਾਂ ਸਿੱਖ ਨੌਜਵਾਨਾਂ ਵਿੱਚ ਇੱਕ ਸਿੱਖੀ ਨਾਲ ਜੁੜਨ ਲਈ ਇੱਕ ਲਹਿਰ ਪੈਦਾ ਹੋ ਗਈ ਸੀ ਬੱਚੇ ਨਸ਼ਿਆਂ ਨੂੰ ਤਿਆਗ ਕੇ ਬਾਣੀ ਬਾਣੇ ਦੇ ਧਾਰਨੀ ਹੋਣੇ ਸ਼ੁਰੂ ਹੋ ਗਏ ਸਨ ਬੇਸ਼ੱਕ ਕੁਝ ਕਮੀਆਂ ਰਹੀਆਂ ਹੋਣਗੀਆਂ ਪਰ ਨੌਜਵਾਨਾਂ ਦਾ ਸਿੱਖੀ ਪ੍ਰਤੀ ਪਿਆਰ ਬਰੀ ਤੇਜ਼ੀ ਨਾਲ ਵੱਧ ਰਿਹਾ ਸੀ ਜੌ ਸਮੇਂ ਦੀਆਂ ਸਰਕਾਰਾਂ ਨੂੰ ਚੰਗਾ ਨਹੀਂ ਲੱਗਾ ਤੇ ਉਸ ਤੋਂ ਬਾਅਦ ਜੌ ਹੋਇਆ ਉਹ ਸਭ ਨੂੰ ਪਤਾ ਹੈ ਸਿੱਖ ਤਾਲਮੇਲ ਕਮੇਟੀ ਦੇ ਆਗੂ ਤਜਿੰਦਰ ਸਿੰਘ ਪਰਦੇਸੀ ਹਰਪਾਲ ਸਿੰਘ ਚੱਡਾ ਹਰਪ੍ਰੀਤ ਸਿੰਘ ਨੀਟੂ ਭੂਪਿੰਦਰ ਸਿੰਘ 6ਜੂਨ ਹਰਪਾਲ ਸਿੰਘ ਪਾਲੀ ਚੱਢਾ ਹਰਪ੍ਰੀਤ ਸਿੰਘ ਸੋਨੂ ਅਤੇ ਅਮਨਦੀਪ ਸਿੰਘ ਬੱਗਾ ਨੇ ਇਕ ਸਾਂਝੇ ਬਿਆਨ ਵਿੱਚ ਕਿਹਾ ਹੈ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਸਨਮੁੱਖ ਅਰਦਾਸ ਕਰਦੇ ਅਰੰਭ ਹੋਈ ਖ਼ਾਲਸਾ ਵਹੀਰ ਵਿੱਚ ਜਿਸ ਤਰ੍ਹਾਂ ਸੰਗਤਾ ਦਾ ਅਥਾਹ ਸ਼ਰਧਾ ਅਤੇ ਉਤਸ਼ਾਹ ਨਾਲ ਸ਼ਾਮਿਲ ਹੋਈਆਂ ਹਨ ਉਹ ਸਿੱਖ ਕੌਮ ਲਈ ਇੱਕ ਸ਼ੁਭ ਸੰਕੇਤ ਹੈ ਅਸੀ ਖਾਲਸਾ ਵਹੀਰ ਦੇ ਪਰਬੰਧਕਾਂ ਨੂੰ ਵੀ ਬੇਨਤੀ ਕਰਦੇ ਹਾਂ ਕਿ ਇਸ ਵਿੱਚ ਸਿਰਫ ਸਿੱਖ ਕੌਮ ਦੀ ਚੜ੍ਹਦੀ ਕਲਾ ਲਈ ਉਪਰਾਲੇ ਹੋਣ ਸਿਆਸਤ ਕਰਨ ਦੀ ਕਿਸੇ ਨੂੰ ਵੀ ਇਜਾਜ਼ਤ ਨਾ ਦਿੱਤੀ ਜਾਵੇ ਖ਼ਾਲਸਾ ਵਹੀਰ ਨੂੰ ਪੰਜਾਬ ਦੇ ਹਰ ਜ਼ਿਲ੍ਹੇ ਅੰਦਰ ਲਿਜਾਇਆ ਜਾਵੇ ਅਤੇ ਅੰਮ੍ਰਿਤ ਸੰਚਾਰ ਕਰਵਾਇਆ ਜਾਵੇ ਇਸ ਤਰ੍ਹਾਂ ਕਰਨ ਨਾਲ ਸਿੱਖ ਨੋਜਵਾਨ ਬਾਣੀ ਬਾਣੇ ਦੇ ਧਾਰਨੀ ਹੋਣਗੇ ਅਤੇ ਸਿੱਖੀ ਦੇ ਧੁਰੇ ਨਾਲ ਜੁੜਨਗੇ