
ਆਰ ਐਸ ਐਸ ਸਿੱਖ ਇਤਹਾਸ ਦਾ ਭਗਵਾਂਕਰਨ ਕਰਨ ਨੂੰ ਤੁਲੀ ਸਿੱਖ ਨੌਜਵਾਨਾਂ ਤੇ ਲਾਠੀਚਾਰਜ ਕਰਨ ਅਤੇ ਦਸਤਾਰਾਂ ਉਤਾਰਨ ਦੀ ਜੋਰਦਾਰ ਨਿੰਦਾ।ਸਿੱਖ ਤਾਲਮੇਲ ਕਮੇਟੀ ਅੱਜ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿੱਚ ਸਾਹਿਬ ਸ੍ਰੀ ਗੁਰੂ ਤੇਗ ਬਹਾਦੁਰ ਸਾਹਿਬ ਜੀ ਦੀ ਲਾਸਾਨੀ ਸ਼ਹਾਦਤ ਦੇ ਸਬੰਧ ਵਿਚ ਇਕ ਪ੍ਰੋਗਰਾਮ ਰੱਖਿਆ ਗਿਆ ਸੀ ਜਿਸ ਵਿੱਚ ਮੁੱਖ ਮਹਿਮਾਨ ਆਰ ਐਸ ਐਸ ਦੇ ਆਗੂਆਂ ਨੂੰ ਬਣਾਇਆ ਗਿਆ ਸੀ ਜੌ ਸਿੱਖ ਇਤਹਾਸ ਦਾ ਭਗਵਾਂਕਰਨ ਦੀ ਇੱਕ ਸੋਚੀ ਸਮਝੀ ਸਾਜ਼ਿਸ਼ ਦੇ ਅਧੀਨ ਰੱਖਿਆ ਗਿਆ ਸੀ ਜਦੋਂ ਇਸ ਸਾਜ਼ਿਸ਼ ਦਾ ਪਤਾ ਸੱਥ ਨਾ ਦੀ ਸੰਸਥਾ ਜੌ ਸਿੱਖੀ ਦੀ ਚੜ੍ਹਦੀ ਕਲਾ ਲਈ ਹਮੇਸ਼ਾ ਯਤਨਸ਼ੀਲ ਰਹਿੰਦੀ ਹੈ ਜਦੋਂ ਵਿਰੋਧ ਕੀਤਾ ਤਾਂ ਉਹਨਾਂ ਨੌਜਵਾਨਾਂ ਤੇ ਲਾਠੀਚਾਰਜ ਕੀਤਾ ਗਿਆ ਅਤੇ ਗ੍ਰਿਫਤਾਰ ਵੀ ਕੀਤਾ ਗਿਆ ਸਿੱਖ ਤਾਲਮੇਲ ਕਮੇਟੀ ਦੇ ਆਗੂ ਤਜਿੰਦਰ ਸਿੰਘ ਪਰਦੇਸੀ ਹਰਪਾਲ ਸਿੰਘ ਚੱਡਾ ਹਰਪ੍ਰੀਤ ਸਿੰਘ ਨੀਟੂ ਗੁਰਦੀਪ ਸਿੰਘ ਕਾਲੀਆ ਕਾਲੋਨੀ ਗੁਰਵਿੰਦਰ ਸਿੰਘ ਨਾਗੀ ਪ੍ਰਭਜੋਤ ਸਿੰਘ ਖਾਲਸਾ ਨੇ ਇੱਕ ਸਾਂਝੇ ਬਿਆਨ ਵਿੱਚ ਲਾਠੀ ਚਾਰਜ ਕਰਨਅਤੇ ਸਿੱਖ ਨੋਜਵਾਨ ਦੀਆਂ ਦਸਤਾਰਾਂ ਉਤਾਰਨ ਦੀ ਜੋਰਦਾਰ ਨਿੰਦਾ ਕਰਦਿਆਂ ਕਿਹਾ ਕਿ ਆਰ ਐਸ ਐਸ ਸਿੱਖ ਇਤਹਾਸ ਦਾ ਹਿੰਦੁ ਕਰਨ ਕਰਨ ਇਹੋ ਜਿਹੇ ਸੈਮੀਨਾਰ ਦਾ ਆਯੋਜਨ ਕਰ ਰਹੀ ਹੈ ਸਿੱਖ ਇਤਹਾਸ ਨੂੰ ਗਲਤ ਢੰਗ ਨਾਲ ਪੇਸ਼ ਕਰਨ ਦੀ ਕੋਸ਼ਿਸ਼ ਹੈ ਰਹੀ ਹੈ ਜਿਸਨੂੰ ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀ ਕੀਤਾ ਜਾ ਸਕਦਾ ਅਸੀ ਸੱਥ ਜਥੇਬੰਦੀ ਦੇ ਆਗੂਆਂ ਦਾ ਧੰਨਵਾਦ ਕਰਨਾ ਚਾਹੁੰਦੇ ਹਾਂ ਜਿਨ੍ਹਾਂ ਨੇ ਅਜਿਹੇ ਲੋਕਾਂ ਦੀ ਸਾਜ਼ਿਸ਼ ਦਾ ਪਰਦਾਫਾਸ਼ ਕੀਤਾ ਹੈ ਓਹਨਾ ਕਿਹਾ ਸਮੁੱਚੀ ਧਾਰਮਿਕ ਲੀਡਰਸ਼ਿਪ ਭਾਵੇਂ ਉਹ ਕਿਸੇ ਵੀ ਜਥੇਬੰਦੀ ਨਾਲ ਸੰਬੰਧਿਤ ਹੋਣ ਆਰ ਐਸ ਐਸ ਦੀਆਂ ਸਾਜਿਸ਼ਾਂ ਤੋਂ ਸਿੱਖ ਸੰਗਤਾਂ ਨੂੰ ਜਾਗਰੂਕ ਕਰਨਾ ਚਾਹੀਦਾ ਹੈ ਇਸ ਸਬੰਧ ਵਿਚ ਜਥੈਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਕੁਲਦੀਪ ਸਿੰਘ ਗੜਗੱਜ ਨੂੰ ਅੱਗੇ ਆਉਣਾ ਚਾਹੀਦਾ ਹੈ