ਜਲੰਧਰ (07.04.2026) ਮਾਨਯੋਗ ਸਿਹਤ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਜੀ ਦੇ ਹੁਕਮਾਂ ਅਤੇ ਸ਼੍ਰੀਮਤੀ ਕੰਵਲਪ੍ਰੀਤ ਕੌਰ ਬਰਾੜ, ਕਮਿਸ਼ਨਰ ਫੂਡ ਅਤੇ ਡਰੱਗਸ ਐਡਮਿਨਿਸਟ੍ਰੇਸ਼ਨ ਪੰਜਾਬ ਅਤੇ ਸਿਵਲ ਸਰਜਨ ਜਲੰਧਰ ਡਾ. ਰਾਜੇਸ਼ ਗਰਗ ਜੀ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਸਿਹਤ ਵਿਭਾਗ ਜਲੰਧਰ ਵੱਲੋਂ “ਫੂਡ ਸੇਫਟੀ ਫੋਰਟਨਾਈਟ” ਤਹਿਤ ਫੂਡ ਸੇਫਟੀ ਵੈਨ ਨੂੰ ਕੈਬਿਨੇਟ ਮੰਤਰੀ ਸ਼੍ਰੀ ਮਹਿੰਦਰ ਭਗਤ ਜੀ ਦੇ ਬੇਟੇ ਅਤੇ ਯੂਥ ਆਗੂ ਆਮ ਆਦਮੀ ਪਾਰਟੀ ਸ਼੍ਰੀ ਅਤੁਲ ਭਗਤ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਦੌਰਾਨ ਉਨ੍ਹਾਂ ਨਾਲ ਜਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਰਮਨ ਗੁਪਤਾ, ਜਿਲ੍ਹਾ ਟੀਕਾਕਰਨ ਅਫ਼ਸਰ ਡਾ. ਰਾਕੇਸ਼ ਚੋਪੜਾ, ਜਿਲ੍ਹਾ ਸਿਹਤ ਅਫ਼ਸਰ ਡਾ. ਸੁਖਵਿੰਦਰ ਸਿੰਘ, ਸਹਾਇਕ ਸਿਹਤ ਅਫ਼ਸਰ ਡਾ. ਮੀਰਾ ਅਤੇ ਸਿਹਤ ਵਿਭਾਗ ਦੇ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।
ਜਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਰਮਨ ਗੁਪਤਾ ਨੇ ਕਿਹਾ ਕਿ ਫੂਡ ਸੇਫਟੀ ਫੋਰਟਨਾਈਟ ਤਹਿਤ ਫੂਡ ਸੇਫਟੀ ਵੈਨ 7 ਅਪ੍ਰੈਲ 2026 ਤੋਂ 21 ਅਪ੍ਰੈਲ 2026 ਤੱਕ ਜਲੰਧਰ ਜ਼ਿਲ੍ਹੇ ਵਿੱਚ ਰਹੇਗੀ। ਇਹ ਵੈਨ ਜਲੰਧਰ ਸ਼ਹਿਰ ਅਤੇ ਜਿਲ੍ਹੇ ਦੇ ਵੱਖ – ਵੱਖ ਬਲਾਕਾਂ ਵਿੱਚ ਜਾਵੇਗੀ। ਇਸ ਦੌਰਾਨ ਵੱਖ-ਵੱਖ ਖਾਧ ਪਦਾਰਥਾਂ ਦੀ ਮੌਕੇ ‘ਤੇ ਜਾਂਚ ਕੀਤੀ ਜਾਵੇਗੀ ਅਤੇ ਲੋਕਾਂ ਨੂੰ ਫੂਡ ਸੇਫਟੀ ਪ੍ਰਤੀ ਜਾਗਰੂਕ ਵੀ ਕੀਤਾ ਜਾਵੇਗਾ।
ਡਾ. ਸੁਖਵਿੰਦਰ ਸਿੰਘ ਜਿਲ੍ਹਾ ਸਿਹਤ ਅਫਸਰ ਨੇ ਦੱਸਿਆ ਕਿ ਇਸ ਮੁਹਿੰਮ ਦਾ ਮਕਸਦ ਲੋਕਾਂ ਨੂੰ ਫੂਡ ਸੇਫਟੀ ਪ੍ਰਤੀ ਜਾਗਰੂਕ ਕਰਨਾ ਹੈ। ਇਸ ਪੰਦਰਵਾੜੇ ਦੌਰਾਨ 7 ਅਪ੍ਰੈਲ 2026 ਤੋਂ 21 ਅਪ੍ਰੈਲ 2026 ਤੱਕ ਜਾਗਰੂਕਤਾ ਕੈਂਪ ਲਗਾਏ ਜਾਣਗੇ, ਇੰਸਪੈਕਸ਼ਨ ਡ੍ਰਾਈਵ ਚਲਾਈ ਜਾਵੇਗੀ, ਖਾਦ ਪਦਾਰਥਾਂ ਦੇ ਸੈਂਪਲ ਅਤੇ ਟੈਸਟਿੰਗ ਕੀਤੀ ਜਾਵੇਗੀ। ਡਾ. ਸੁਖਵਿੰਦਰ ਸਿੰਘ ਨੇ ਫੂਡ ਨਾਲ ਸਬੰਧਤ ਦੁਕਾਨਦਾਰਾਂ ਨੂੰ ਹਦਾਇਤ ਕੀਤੀ ਕਿ ਸਾਰੇ ਫੂਡ ਵਿਕਰੇਤਾਂਵਾ ਦਾ ਫੂਡ ਲਾਇਸੈਂਸ/ ਰਜਿਸਟ੍ਰੇਸ਼ਨ ਹੋਣਾ ਲਾਜ਼ਮੀ ਹੈ। ਸਾਫ-ਸਫਾਈ ਦਾ ਖਾਸ ਖਿਆਲ ਰੱਖਿਆ ਜਾਵੇ। ਉਨ੍ਹਾਂ ਕਿਹਾ ਖਾਣ-ਪੀਣ ਵਾਲੇ ਪਦਾਰਥਾਂ ਵਿੱਚ ਕਿਸੇ ਵੀ ਤਰੀਕੇ ਗੈਰ ਕਾਨੂੰਨੀ ਢੰਗ ਨਾਲ ਮਿਲਾਵਟ ਨਾ ਕੀਤੀ ਜਾਵੇ ਅਤੇ ਫੂਡ ਸੇਫਟੀ ਐਕਟ ਦੀ ਪਾਲਣਾ ਕੀਤੀ ਜਾਵੇ।
ਇਸ ਮੌਕੇ ‘ਤੇ ਡਾ. ਵਨਿੰਦਰ ਰਿਆੜ ਸੀਨੀਅਰ ਮੈਡੀਕਲ ਅਫਸਰ, ਡਾ. ਸ਼ੋਭਨਾਂ ਬਾਂਸਲ ਜਿਲ੍ਹਾ ਐਪੀਡਮੋਲੋਜਿਸਟ, ਜਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫ਼ਸਰ ਗੁਰਦੀਪ ਸਿੰਘ, ਰੋਬਿਨ ਕੁਮਾਰ ਐਫ.ਐਸ. ਓ., ਰਮਨ ਵਿਰਦੀ ਐਫ. ਐਸ. ਓ., ਪ੍ਰਭਜੋਤ ਕੌਰ ਐਫ. ਐਸ. ਓ., ਜਿਲ੍ਹਾ ਬੀਸੀਸੀ ਕੌਆਰਡੀਨੇਟਰ ਨੀਰਜ ਸ਼ਰਮਾ, ਸ਼੍ਰੀ ਡਿਪੰਲ ਰਹੇਲਾ, ਸ਼੍ਰੀ ਅਨਿਲ ਕੁਮਾਰ ਆਦਿ ਮੌਜੂਦ ਸਨ।